Monday, September 15, 2025

Chandigarh

MP ਕੰਗਨਾ ਰਣਾਉਤ ਦੇ ਏਅਰਪੋਰਟ ‘ਤੇ ਮਹਿਲਾ ਮੁਲਾਜ਼ਮ ਨੇ ਜੜਿਆ ਥੱਪੜ

June 06, 2024 06:30 PM
SehajTimes

ਚੰਡੀਗੜ੍ਹ : ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਬਦਸਲੂਕੀ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਏਅਰਪੋਰਟ ‘ਤੇ ਤਾਇਨਾਤ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮਚਾਰੀ ਨੇ ਕੰਗਨਾ ਨੂੰ ਥੱਪੜ ਮਾਰਿਆ ਹੈ। ਇਸ ਕਰਮਚਾਰੀ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਕੰਗਨਾ ਰਣੌਤ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ। ਹਾਲ ਹੀ ਵਿੱਚ ਉਹ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਲੋਕ ਸਭਾ ਚੋਣ ਜਿੱਤੇ ਹਨ। ਭਾਜਪਾ ਨੇ ਉਨ੍ਹਾਂ ਨੂੰ ਕਾਂਗਰਸ ਮੰਤਰੀ ਵਿਕਰਮਾਦਿਤਿਆ ਦੇ ਮੁਕਾਬਲੇ ਟਿਕਟ ਦਿੱਤੀ ਸੀ।ਵੀਰਵਾਰ ਨੂੰ ਉਹ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਮੀਟਿੰਗ ਲਈ ਆ ਰਹੀ ਸੀ। ਫਿਰ ਇਹ ਘਟਨਾ ਵਾਪਰੀ। ਕਿਹਾ ਜਾ ਰਿਹਾ ਹੈ ਕਿ ਕੰਗਨਾ ਨੂੰ ਕਿਸਾਨਾਂ ਨਾਲ ਜੁੜੇ ਬਿਆਨਾਂ ‘ਤੇ ਥੱਪੜ ਮਾਰਿਆ ਗਿਆ ਹੈ।

ਕੰਗਨਾ ਨੇ ਇਸ ਸਬੰਧੀ ਏਅਰਪੋਰਟ ਥਾਣੇ ‘ਚ ਰਿਪੋਰਟ ਵੀ ਦਰਜ ਕਰਵਾਈ ਹੈ, ਜਿਸ ਤੋਂ ਬਾਅਦ CISF ਕਰਮਚਾਰੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਹੁਣ ਉਸ ਤੋਂ ਥੱਪੜ ਮਾਰਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੰਗਨਾ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ ਸੀ, ਜਿਸ ਤੋਂ ਬਾਅਦ ਥੱਪੜ ਮਾਰਨ ਦੀ ਸਥਿਤੀ ਆ ਗਈ। ਇਸ ਨੂੰ ਲੈ ਕੇ ਏਅਰਪੋਰਟ ‘ਤੇ 10 ਤੋਂ 15 ਮਿੰਟ ਤੱਕ ਹੰਗਾਮਾ ਹੋਇਆ। ਇਸ ਤੋਂ ਬਾਅਦ ਕੰਗਨਾ ਏਅਰਲਾਈਨਜ਼ ਦੀ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋ ਗਈ।

Have something to say? Post your comment

 

More in Chandigarh

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

'ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ ਪੰਜਾਬ ਪੁਲਿਸ ਵੱਲੋਂ 433 ਥਾਵਾਂ 'ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ 'ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ