Monday, June 16, 2025

Haryana

ਮੁੱਖ ਮੰਤਰੀ ਨਾਇਬ ਸਿੰਘ ਨੇ ਕਰਨਾਲ ਤੋਂ ਵਿਧਾਇਕ ਵਜੋ ਲਈ ਸੁੰਹ

June 06, 2024 07:18 PM
SehajTimes

ਆਉਣ ਵਾਲੇ ਵਿਧਾਨਸਭਾ ਚੋਣ ਵਿਚ ਵੀ ਜਿੱਤ ਦਾ ਲਹਿਰਾਉਣਗੇ ਪਰਚੱਮ : ਮੁੱਖ ਮੰਤਰੀ

ਚੰਡੀਗੜ੍ਹ : ਹਰਿਆਣਾ ਵਿਚ ਲੋਕਸਭਾ ਆਮ ਚੋਣ-2024 ਦੇ ਨਾਲ ਹੋਏ ਕਰਨਾਲ ਵਿਧਾਨਸਭਾ ਜਿਮਨੀ ਚੋਣ ਵਿਚ ਜਿੱਤ ਹੋਣ ਦੇ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਅੱਜ ਹਰਿਆਣਾ ਵਿਧਾਨਸਭਾ ਵਿਚ ਕਰਨਾਲ ਤੋਂ ਵਿਧਾਇਕ ਵਜੋ ਸੁੰਹ ਲਈ। ਵਿਧਾਨਸਭਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੂੰ ਵਿਧਾਇਕ ਅਹੁਦੇ ਦੀ ਸੁੰਹ ਦਿਲਵਾਈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਕਰਨਾਲ ਦੇ ਲੋਕਾਂ ਦਾ ਦਿੱਲ ਤੋਂ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੇਰੇ 'ਤੇ ਬਹੁਤ ਵੱਡਾ ਭਰੋਸਾ ਪ੍ਰਗਟਾਇਆ ਹੈ। ਨਾਲ ਹੀ ਕਰਨਾਲ ਦੇ ਲੋਕਾਂ ਨੇ ਇਸ ਗੱਲ 'ਤੇ ਵੀ ਮੁਹਰ ਲਗਾਈ ਹੈ ਕਿ ਅਕਤੂਬਰ ਵਿਚ ਹੋਣ ਵਾਲੇ ਸੂਬੇ ਦੇ ਵਿਧਾਨਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਰਾਜ ਸਰਕਾਰ ਤੀਜੀ ਵਾਰ ਹਰਿਆਣਾ ਵਿਚ ਬਹੁਤ ਵੱਡੀ ਬਹੁਮਤ ਦੇ ਨਾਲ ਜਿੱਤ ਦਾ ਪਰਚਮ ਲਹਿਰਾਏਗੀ। ਪਿਛਲੇ ਸਾਢੇ 9 ਸਾਲਾਂ ਵਿਚ ਜਿਸ ਗਤੀ ਨਾਲ ਸੱਭਕਾ ਸਾਥ-ਸੱਭਕਾ ਵਿਕਾਸ ਦੇ ਨਾਲ ਸੂਬਾ ਅੱਗੇ ਵਧਿਆ ਹੈ, ਉਸੀ ਤੇਜੀ ਨਾਲ ਹਰਿਆਣਾ ਨੂੰ ਅੱਗੇ ਵਧਾਉਣ ਦਾ ਕੰਮ ਕੀਤਾ ਜਾਵੇਗਾ।

ਇਸ ਮੌਕੇ 'ਤੇ ਵਿਧਾਨਸਭਾ ਡਿਪਟੀ ਸਪੀਕਰ ਸ੍ਰੀ ਰਣਬੀਰ ਗੰਗਵਾ, ਉਦਯੋਗ ਅਤੇ ਵਪਾਰ ਮੰਤਰੀ ਸ੍ਰੀ ਮੂਲਚੰਦ ਸ਼ਰਮਾ, ਉਰਜਾ ਮੰਤਰੀ ਸ੍ਰੀ ਰਣਜੀਤ ਸਿੰਘ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਡਾ. ਬਨਵਾਰੀ ਲਾਲ, ਸਿਹਤ ਮੰਤਰੀ ਡਾ. ਕਮਲ ਗੁਪਤਾ, ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਸ੍ਰੀ ਬਿਸ਼ੰਭਰ ਸਿੰਘ, ਵਿਧਾਇਕ ਸ੍ਰੀ ਲੀਲਾ ਰਾਮ, ਸ੍ਰੀ ਮੋਹਨ ਲਾਲ ਬੜੌਲੀ, ਸ੍ਰੀ ਨਰੇਂਦਰ ਗੁਪਤਾ, ਸ੍ਰੀ ਸੱਤਪ੍ਰਕਾਸ਼ ਜਰਾਵਤਾ ਸਮੇਤ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਮੰਦੀਪ ਸਿੰਘ ਬਰਾੜ ਵੀ ਮੌਜੂਦ ਰਹੇ।

Have something to say? Post your comment

 

More in Haryana

ਹਰਿਆਣਾ ਵਿੱਚ ਪੰਚਾਇਤਾਂ ਨੂੰ ਮਿਲੇਗਾ ਹੁਣ ਸਟਾਮਪ ਡਿਯੂਟੀ ਦਾ ਸਿੱਧਾ ਲਾਭ : ਕ੍ਰਿਸ਼ਣ ਲਾਲ ਪੰਵਾਰ

ਰਿਵਾੜੀ ਨੂੰ ਵਿਕਾਸ ਦਾ ਵੱਡਾ ਤੋਹਫ਼ਾ ਮਿਲਿਆ, ਮੁੱਖ ਮੰਤਰੀ ਨੇ ਐਲਾਨਾਂ ਦਾ ਖੋਲ੍ਹਿਆ ਪਿਟਾਰਾ

ਹਰਿਆਣਾ ਨੇ ਮਾਵਾਂ ਦੀ ਮਰਣ ਦਰ ਵਿੱਚ ਵਰਣਯੋਗ ਕਮੀ ਹਾਸਲ ਕੀਤੀ ਹੈ : ਆਰਤੀ ਸਿੰਘ ਰਾਓ

ਵੋਟਰ ਹੀ ਲੋਕਤੰਤਰ ਦਾ ਮੂਲ : ਮੁੱਖ ਚੋਣ ਕਮਿਸ਼ਨਰ

ਊਰਜਾ ਮੰਤਰੀ ਅਨਿਲ ਵਿਜ ਨੇ 15 ਦਿਨ ਵਿੱਚ ਖਰਾਬ ਟ੍ਰਾਂਸਫਾਰਮਰ ਨਹੀਂ ਬਦਲਣ ਵਾਲੇ ਅੰਬਾਲਾ ਇੰਡਸਟਰਿਅਲ ਏਰਿਆ ਸਬ-ਡਿਵੀਜ਼ਨਲ ਦੇ ਜੇਟੀ ਨੂੰ ਕੀਤਾ ਸਸਪੈਂਡ

ਹਰਿਆਣਾ ਵਿੱਚ 11ਵਾਂ ਕੌਮਾਂਤਰੀ ਯੋਗ ਦਿਵਸ ਹੋਵੇਗਾ ਇਤਿਹਾਸਕ, 11 ਲੱਖ ਯੋਗ ਸਾਧਕ ਇੱਕ ਸਾਥ ਕਰਣਗੇ ਯੋਗ ਦਾ ਅਭਿਆਸ

ਮਈ ਮਹੀਨੇ ਤੱਕ ਅਨੁਸੂਚਿਤ ਜਾਤੀ ਦੇ 311 ਲਾਭਾਰਥਿਆਂ ਨੂੰ 221.74 ਲੱਖ ਰੁਪਏ ਦੀ ਵਿਤੀ ਸਹਾਇਤਾ ਕੀਤੀ ਪ੍ਰਦਾਨ

ਲੋਕਾਂ ਤੋਂ ਭੀਸ਼ਨ ਗਰਮੀ ਦੇ ਵਿੱਚ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਮਨੁੱਖਤਾ ਲਈ ਹਰ ਵਿਅਕਤੀ ਘੱਟ ਤੋਂ ਘੱਟ ਇੱਕ ਪੌਧਾ ਜਰੂਰ ਲਗਾਉਣ : ਮਹੀਪਾਲ ਢਾਂਡਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜਪਾਲ ਬੰਡਾਰੂ ਦੱਤਾਤੇ੍ਰਅ ਨੂੰ ਜਨਮਦਿਨ ਦੀ ਦਿੱਤੀ ਸ਼ੁਭਕਾਮਨਾਵਾਂ