Wednesday, June 26, 2024
BREAKING NEWS
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾਰਾਸ਼ਟਰਪਤੀ ਮੁਰਮੂ, PM ਮੋਦੀ ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਜਤਾਇਆ ਦੁੱਖMP ਕੰਗਨਾ ਰਣਾਉਤ ਦੇ ਏਅਰਪੋਰਟ ‘ਤੇ ਮਹਿਲਾ ਮੁਲਾਜ਼ਮ ਨੇ ਜੜਿਆ ਥੱਪੜ

Haryana

ਹਰਿਆਣਾ ਵਿਚ ਸੜਕਾਂ ਦੀ ਮੁਰੰਮਤ ਲਈ ਚੱਲੇਗੀ ਵਿਸ਼ੇਸ਼ ਮੁਹਿੰਮ

June 06, 2024 07:51 PM
SehajTimes

ਖਰਚ ਹੋਣਗੇ 1636 ਕਰੋੜ ਰੁਪਏ ਤੋਂ ਵੱਧ ਦੀ ਰਕਮ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲੋਕ ਨਿਰਮਾਣ ਤੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸੜਕਾਂ ਦੀ ਮੁਰੰਮਤ ਦੇ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਇਸ ਦੇ ਲਈ 1636 ਕਰੋੜ ਰੁਪਏ ਦੀ ਰਕਮ ਦੀ ਮੰਜੂਰੀ ਵੀ ਪ੍ਰਦਾਨ ਕੀਤੀ ਗਈ।

ਮੀਟਿੰਗ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੰਵਰ ਪਾਲ, ਲੋਕ ਨਿਰਮਾਣ (ਭਵਨ ਅਤੇ ਸੜਕਾਂ) ਮੰਤਰੀ ਡਾ. ਬਨਵਾਰੀ ਲਾਲ ਵੀ ਮੌਜੂਦ ਸਨ।

ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਰਾਜ ਰਾਜਮਾਰਗ ਤੇ ਜਿਲ੍ਹਾ ਪ੍ਰਮੁੱਖ ਸੜਕਾਂ ਦੀ ਮੁਰੰਮਤ ਪ੍ਰਾਥਮਿਕਤਾ ਆਧਾਰ 'ਤੇ ਕੀਤੀ ਜਾਵੇਗੀ ਅਤੇ ਲਗਭਗ 1500 ਕੰਮਾਂ ਨੂੰ ਸਤੰਬਰ ਤਕ ਪੂਰਾ ਕਰ ਲਿਆ ਜਾਵੇਗਾ। ਕੁੱਝ ਸੜਕਾਂ ਦੀ ਟੈਂਡਰ ਪ੍ਰਕ੍ਰਿਆ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ। ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਨੇ 17 ਜਿਲ੍ਹਿਆਂ ਵਿਚ 384 ਸੜਕਾਂ ਨੂੰ ਚੋਣ ਕੀਤਾ ਹੈ, ਜਿਨ੍ਹਾਂ ਦੀ ਲੰਬਾਈ ਲਗਭਗ 1100 ਕਿਲੋਮੀਟਰ ਹੈ।

ਮੀਟਿੰਗ ਵਿਚ ਜਾਣਕਾਰੀ ਦਿੱਤੀ ਗਈ ਕਿ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ 5200 ਕਿਲੋਮੀਟਰ ਲੰਬਾਈ ਦੀ 439 ਸੜਕਾਂ ਟ੍ਰਾਂਸਫਰ ਹੋਣੀ ਹੈ, ਜਿਨ੍ਹਾਂ ਵਿੱਚੋਂ 3000 ਕਿਲੋਮੀਟਰ ਲੰਬਾਈ ਦੀ ਸੜਕਾਂ ਪਿਛਲੇ ਸਾਲ ਟ੍ਰਾਂਸਫਰ ਕੀਤੀ ਗਈ ਸੀ। ਬੋਰਡ ਹੁਣ ਇੰਨ੍ਹਾਂ ਸੜਕਾਂ ਦੀ ਮੁਰੰਮਤ 'ਤੇ ਧਿਆਨ ਕੇਂਦ੍ਰਿਤ ਕਰਣਗੇ ਅਤੇ ਸੜਕਾਂ ਦੀ ਵਿਸ਼ੇਸ਼ ਮੁਰੰਮਤ ਦੇ ਬਾਅਦ ਹੀ ਲੋਕ ਨਿਰਮਾਣ ਵਿਭਾਗ ਨੂੰ ਟ੍ਰਾਂਸਫਰ ਕਰੇਗਾ।

ਬੋਰਡ ਨੇ ਫੈਸਲਾ ਕੀਤਾ ਹੈ ਕਿ ਭਵਿੱਖ ਵਿਚ ਜਿਨ੍ਹੀ ਵੀ ਸੜਕ ਲੋਕ ਨਿਰਮਾਣ ਵਿਭਾਗ ਨੁੰ ਟ੍ਰਾਂਸਫਰ ਹੁਣੀ ਹੈ ਉਨ੍ਹਾਂ ਦੀ ਪਹਿਲਾਂ ਡੀਮਾਰਕੇਸ਼ਨ ਕੀਤੀ ਜਾਵੇ। ਲੋਕ ਨਿਰਮਾਣ ਵਿਭਾਗ 3500 ਕਿਲੋਮੀਟਰ ਲੰਬਾਈ ਦੀ ਸੜਕਾਂ ਦਾ ਪੈਚ ਵਰਕ ਮਾਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਪੂਰਾ ਕਰ ਲਿਆ ਜਾਵੇਗਾ।

ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਜਿਨ੍ਹਾਂ ਸੜਕਾਂ ਤੇ ਬਾਈਪਾਸ ਲਈ 80 ਤੋਂ 85 ਫੀਸਦੀ ਜਮੀਨ ਉਪਲਬਧ ਹੋ ਗਈ ਹੈ, ਉੱਥੇ ਮਿੱਟੀ ਭਰਾਈ ਤੇ ਕੱਚੀ ਸੜਕ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ। ਇਸ ਤੋਂ ਇਲਾਵਾ, ਕੋਸਲੀ ਬਾਈਪਾਸ ਦੇ ਨਿਰਮਾਣ ਦਾ ਕੰਮ ਵੀ ਜਲਦੀ ਹੀ ਸ਼ੁਰੂ ਕਰਵਾਇਆ ਜਾਵੇਗਾ।

Have something to say? Post your comment

 

More in Haryana

ਮੁੱਖ ਮੰਤਰੀ ਨਾਇਬ ਸਿੰਘ ਨੇ ਸੰਪੂਰਣ ਕੈਬਨਿਟ ਦੇ ਨਾਲ ਅਯੋਧਿਆ ਵਿਚ ਕੀਤੇ ਸ੍ਰੀ ਰਾਮਲੱਲਾ ਦੇ ਦਰਸ਼ਨ

ਗਰੁੱਪ ਸੀ ਤੇ ਗਰੁੱਪ ਡੀ ਦੇ ਅਹੁਦਿਆਂ 'ਤੇ ਨਿਯੁਕਤ ਉਮੀਦਵਾਰਾਂ ਦੀ ਨਹੀਂ ਜਾਵੇਗੀ ਨੌਕਰੀ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਦੋ ਯੋਜਨਾਵਾਂ ਦੇ ਤਹਿਤ ਲਾਭਕਾਰਾਂ ਨੂੰ ਜਾਰੀ ਕੀਤੀ ਸਹਾਇਤਾ ਰਕਮ

ਪੰਚਕੂਲਾ ਜੋਨ ਦੇ ਬਿਜਲੀ ਖਪਤਕਾਰਾਂ ਦੀ ਸਮਸਿਆਵਾਂ ਦਾ ਹੱਲ ਹੋਵੇਗਾ ਅੱਜ

ਹੁਣ 14 ਸਤੰਬਰ ਤਕ ਫਰੀ ਅਪਡੇਟ ਕਰਾ ਸਕਦੇ ਹਨ ਆਧਾਰ ਕਾਰਡ

ਅਧਿਕਾਰੀਆਂ ਦੀ ਲਾਪ੍ਰਵਾਹੀ ਦਿਖੀ ਤਾਂ ਹੋਵੇਗੀ ਤੁਰੰਤ ਕਾਰਵਾਈ : ਸੁਭਾਸ਼ ਸੁਭਾ

ਭਿਵਾਨੀ ਦੀ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਸਮਿਤੀ ਦੀ ਮੀਟਿੰਗ 28 ਨੂੰ

ਸਕੱਤਰੇਤ ਪਰਿਸਰ ਵਿਚ ਕਰਮਚਾਰੀਆਂ-ਅਧਿਕਾਰੀਆਂ ਲਈ ਲੱਗਣਗੇ ਯੋਗ ਕੇਂਪ

ਸਰਕਾਰ ਦਾ ਟੀਚਾ ਯੋਗ ਦੇ ਜਰਇਏ ਹਰ ਵਿਅਕਤੀ ਨੂੰ ਰੱਖਣਾ ਹੈ ਸਿਹਤਮੰਦ : ਨਾਇਬ ਸਿੰਘ

ਹਿਸਾਰ ਏਅਰਪੋਰਟ ਤੋਂ ਬਹੁਤ ਜਲਦੀ ਮਿਲੇਗੀ ਉੜਾਨ ਦੀ ਸਹੂਲਤ : ਨਾਇਬ ਸਿੰਘ