Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ 

June 07, 2024 11:52 AM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ  ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ  ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ