Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਸੇਵਾ ਮੁਕਤੀ ਮੌਕੇ ਨਿਰਮਲਾ ਦੇਵੀ ਨੂੰ ਦਿੱਤੀ  ਵਿਦਾਇਗੀ ਪਾਰਟੀ

June 07, 2024 01:18 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਿਹਤ ਵਿਭਾਗ ਵਿੱਚ ਠੇਕਾ ਪ੍ਰਣਾਲੀ ਅਧੀਨ ਸੇਵਾਵਾਂ ਨਿਭਾਅ ਕੇ ਸੇਵਾ ਮੁਕਤ ਹੋਈ ਨਿਰਮਲਾ ਦੇਵੀ ਨੂੰ ਮਹਿਕਮੇ ਦੇ ਕਰਮਚਾਰੀਆਂ ਨੇ ਵਿਦਾਇਗੀ ਪਾਰਟੀ ਦੇਕੇ ਸਨਮਾਨਿਤ ਕੀਤਾ। ਸੁਨਾਮ ਸ਼ਹਿਰ ਨਾਲ ਸਬੰਧਤ ਨਿਰਮਲਾ ਦੇਵੀ ਕਣਕਵਾਲ ਸਬ ਸੈਂਟਰ ਵਿਖੇ ਕੌਮੀ ਪੇਂਡੂ ਸਿਹਤ ਮਿਸ਼ਨ ਸਕੀਮ ਤਹਿਤ ਸੇਵਾਵਾਂ ਨਿਭਾਅ ਰਹੇ ਸਨ। ਮੁਲਾਜ਼ਮ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ, ਅਵਤਾਰ ਸਿੰਘ ਗੰਢੂਆਂ, ਦਲਜੀਤ ਢਿੱਲੋਂ ਅਤੇ ਗੁਰਪ੍ਰੀਤ ਗੁੱਜਰਾਂ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਦੀਆ ਗਲਤ ਨੀਤੀਆ ਕਾਰਨ ਪੰਜਾਬ ਦੇ ਵਿੱਚ ਇਸ ਵਕ਼ਤ ਵੀ ਲੱਖਾਂ ਮੁਲਾਜ਼ਮ ਕੰਟਰੈਕਟ ਤੇ ਕੰਮ ਕਰਦੇ ਆ ਰਹੇ ਹਨ , ਉਨ੍ਹਾਂ ਨੂੰ ਸੇਵਾ ਮੁਕਤੀ ਤੇ ਸਰਕਾਰ ਜਾਂ ਵਿਭਾਗ ਵੱਲੋਂ ਕੋਈ ਵਿਤੀ ਲਾਭ ਨਹੀਂ ਦਿੱਤਾ ਜਾਂਦਾ ,ਉਹ ਖਾਲੀ ਹੱਥ ਘਰ ਪਰਤ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਕਾਰਨ ਉਹ ਬੁਢਾਪੇ ਵਿੱਚ ਆਪਣੀ ਜਿੰਦਗੀ ਵੀ ਚੰਗੀ ਬਤੀਤ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਬੀਬੀ ਨਿਰਮਲਾ ਦੇਵੀ 2009 ਤੋਂ ਕੰਟਰੈਕਟ ਤੇ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਕਰਮਜੀਤ ਸਿੰਘ, ਮੁਲਾਜ਼ਮ ਜਥੇਬੰਦੀ ਦੇ ਸੁਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਜਿਲਾ ਆਗੂ ਅਵਤਾਰ ਸਿੰਘ ਗੰਢੂਆ, ਅੰਜਨਾ ਰਾਣੀ, ਫਾਰਮੇਸੀ ਐਸੋਸੀਏਸ਼ਨ ਦੇ ਮਹੇਸ਼ ਕੁਮਾਰ, ਐਨ ਐਚ ਐਮ ਜਥੇਬੰਦੀ ਦੇ ਡਾ ਵਰਿੰਦਰ, ਡਾਕਟਰ ਕਨਿਕਾ ਬੱਗਾ ਦਰਜਾ ਚਾਰ ਜਥੇਬੰਦੀ ਦੇ ਗੁਰਿੰਦਰ ਸਿੰਘ, ਕਲੈਰੀਕਲ ਜਥੇਬੰਦੀ ਦੇ ਮੈਡਮ ਜੋਤੀ ਗੋਇਲ, ਕੁਲਵਿੰਦਰ ਸਿੰਘ ਸਿੱਧੂ, ਮੈਡਮ ਬਲਜਿੰਦਰ ਕੌਰ, ਸਰਦਾਰਾ ਸਿੰਘ, ਦਵਿੰਦਰ ਸਿੰਘ, ਸਰਬਜੀਤ ਕੌਰ ,ਮੈਡਮ ਰੈਣੂੰ ਬਾਲਾ, ਅਮਨਦੀਪ ਕੌਰ, ਮੈਡਮ ਨੇਹਾ, ਗੁਰਪ੍ਰੀਤ ਕੌਰ, ਵੀਰ ਸਿੰਘ ਭਾਈ ਕੀ ਪਿਸ਼ੌਰ, ਜਗਸੀਰ ਸਿੰਘ ਸੁਨਾਮ, ਗੁਰਮੇਲ ਸਿੰਘ, ਜਸਵੀਰ ਕੌਰ, ਗੀਤਾ ਰਾਣੀ, ਹਰਦੀਪ ਸਿੰਘ, ਵਿਨੋਦ ਕੁਮਾਰ, ਸੁਰਿੰਦਰ ਸਿੰਘ, ਰਣਜੀਤ ਕੌਰ, ਸਿਮਰਨ ਕੌਰ, ਕਮਲ ਕੁਮਾਰ, ਖੁਸਪ੍ਰੀਤ ਸਿੰਘ, ਸੁਖਜਿੰਦਰ ਸਿੰਘ ਸੋਨੀ, ਕੁਲਦੀਪ ਗਰਗ, ਗੁਰਤੇਜ ਸਿੰਘ, ਗੁਰਸ਼ਰਨ ਸਿੰਘ, ਸਟਾਫ ਨਰਸ ਮੈਡਮ ਮਮਤਾ, ਰਾਮਫਲ ਸਿੰਘ ਤੋਂ ਇਲਾਵਾ ਹੋਰ ਮੈਂਬਰ ਹਾਜ਼ਰ ਸਨ।

Have something to say? Post your comment