Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ

June 07, 2024 04:26 PM
SehajTimes

ਫ਼ਤਹਿਗੜ੍ਹ ਸਾਹਿਬ : ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਰਿੱਲਿੰਗ ਏਜੰਸੀਆਂ ਦਾ ਰਜਿਸਟਰ ਹੋਣਾ ਜ਼ਰੂਰੀ ਹੈ ਅਤੇ ਉਸਾਰੀ ਵਾਲੀ ਥਾਂ 'ਤੇ ਡਰਿੱਲਿੰਗ ਏਜੰਸੀ ਅਤੇ ਖੁਦਾਏ ਜਾਣ ਵਾਲੇ ਖੂਹ ਦੇ ਮਾਲਕ ਦਾ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ। ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ। ਹੁਕਮਾਂ ਮੁਤਾਬਕ ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ, ਜੋ ਜ਼ਮੀਨੀ ਸਤਾ ਤੋਂ 0.50/0.50 x 0.60 ਮੀਟਰ (0.30 ਮੀਟਰ ਜ਼ਮੀਨੀ ਲੈਵਲ ਤੋਂ ਅਤੇ 0.30 ਮੀਟਰ ਜ਼ਮੀਨੀ ਲੈਵਲ ਤੋਂ ਹੇਠਾਂ) ਖੂਹ ਦੇ ਆਲੇ-ਦੁਆਲੇ ਜ਼ਰੂਰੀ ਹੈ। ਉਸਾਰੀ ਉਪਰੰਤ ਖ਼ਾਲੀ ਥਾਂ ਨੂੰ ਮਿੱਟੀ ਨਾਲ, ਖ਼ਾਲੀ ਪਏ ਬੋਰਵੈਲ ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜ਼ਮੀਨੀ ਲੈਵਲ ਨੂੰ ਪਹਿਲਾਂ ਵਾਂਗ ਕੀਤਾ ਜਾਵੇ। ਪੇਂਡੂ ਇਲਾਕੇ ਵਿੱਚ ਸਰਪੰਚ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿੱਚ ਜੂਨੀਅਰ ਇੰਜੀਨੀਅਰ, ਕਾਰਜਕਾਰੀ ਅਧਿਕਾਰੀ, ਜਨ ਸਿਹਤ ਵਿਭਾਗ, ਨਗਰ ਕੌਂਸਲ ਵੱਲੋਂ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਖੇਤਰ ਵਿੱਚ ਕਿੰਨੇ ਬੋਰਵੈਲ/ਖੂਹ ਨਵੇਂ ਖੁਦਵਾਏ ਗਏ, ਕਿੰਨਿਆਂ ਦੀ ਮੁਰੰਮਤ ਕਰਵਾਈ ਗਈ, ਕਿੰਨੇ ਵਰਤੋਂ ਵਿੱਚ ਹਨ, ਕਿੰਨੇ ਬਿਨਾਂ ਵਰਤੋਂ ਖ਼ਾਲੀ ਪਏ ਹਨ ਅਤੇ ਕਿੰਨੇ ਭਰਵਾਏ ਗਏ ਹਨ। ਉਨ੍ਹਾਂ ਵੱਲੋਂ ਇਹ ਰਿਪੋਰਟ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਤਹਿਗੜ੍ਹ ਸਾਹਿਬ ਨੂੰ ਭੇਜੀ ਜਾਵੇਗੀ, ਜੋ ਕਿ ਮੁਕੰਮਲ ਰਿਕਾਰਡ ਦੀ ਸਾਂਭ ਸੰਭਾਲ ਕਰਨਗੇ। ਇਹ ਹੁਕਮ ਜ਼ਿਲ੍ਹੇ ਵਿੱਚ 05 ਅਗਸਤ, 2024 ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਸਿਹਤ ਮੰਤਰੀ ਨੇ ਨਵੇਂ ਕੇਂਦਰੀ ਦਫ਼ਤਰ ਦਾ ਕੀਤਾ ਉਦਘਾਟਨ

ਟਿੱਲਾ ਬਾਬਾ ਫ਼ਰੀਦ ਵਿਖੇ ਕਮਿਸ਼ਨਰ ਜੋਤੀ ਬਾਲਾ ਪਰਿਵਾਰ ਹੋਏ ਨਤਮਸਤਕ

ਪ.ਸ.ਸ.ਫ. 1680 ਅਤੇ ਏਟਕ ’ਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਦਿਵਸ ਨੂੰ ਸਮਰਪਿਤ ਲਾਲ ਝੰਡੇ ਲਹਿਰਾਏ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਇੰਟਰਨੈਸ਼ਨਲ ਮਿਲੇਨੀਅਮ ਸਕੂਲਾ ਨੇ ਅਕਾਦਮਿਕ ਸੈਸ਼ਨ 2026-27 ਲਈ ਦਾਖਲੇ ਸ਼ੁਰੂ ਕੀਤੇ : ਰਕਸ਼ੰਦਾ ਸ਼ਰਮਾ

ਚੇਅਰਮੈਨਾਂ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਭਾਜਪਾ ਆਗੂਆਂ ਨੇ ਮਜਦੂਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਲੇਬਰ ਡੇ ਮਨਾਇਆ

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ