Thursday, December 18, 2025

Malwa

ਜਨਤਕ ਸਥਾਨਾਂ ’ਤੇ ਅਗਨ ਸ਼ਾਸ਼ਤਰ, ਅਸਲਾ ਵਿਸਫੋਟਕ ਜਲਣਸ਼ੀਲ ਚੀਜਾਂ ਅਤੇ ਤੇਜ਼ ਹਥਿਆਰ ਚੁੱਕਣ ’ਤੇ ਪਾਬੰਦੀ ਲਗਾਈ

June 07, 2024 04:49 PM
SehajTimes

ਫ਼ਤਹਿਗੜ੍ਹ ਸਾਹਿਬ : ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ, 1973 ( 2 ਆਫ 1974) ਦੀ ਧਾਰਾ 144 ਅਧੀਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਆਦਿ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਨੂੰ ਚੁਕਣ ’ਤੇ ਪਾਬੰਦੀ ਲਗਾਈ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਹੋ ਰਹੀਆਂ ਘਟਨਾਵਾਂ ਦੇ ਮੱਦੇ ਨਜ਼ਰ ਜਿ਼ਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਅਤੇ ਲੋਕ ਹਿਤ ਵਿਚ ਸ਼ਾਂਤੀ ਬਰਕਰਾਰ ਰੱਖਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਕਿਸੇ ਕਿਸਮ ਦੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ ਚੀਜਾਂ ਅਤੇ ਤੇਜ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ ’ਤੇ ਪਾਬੰਦੀ ਲਗਾਈ ਗਈ ਹੈ। ਜਾਰੀ ਕੀਤੇ ਇਹ ਮਨਾਹੀਂ ਦੇ ਹੁਕਮ 05 ਅਗਸਤ, 2024 ਤੱਕ ਲਾਗੂ ਰਹਿਣਗੇ।

ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨ੍ਹਾਂ ਨੂੰ ਧਾਰਮਿਕ ਜਾਂ ਕਾਨੂੰਨੀ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਤੇ ਅਧਿਕਾਰ ਹਨ, ਅਸਲਾ ਲਾਇਸੈਂਸ ਦੀ ਰੀਨਿਊਲ ਆਦਿ ਅਜਿਹੇ ਦਫ਼ਤਰੀ ਕੰਮਾਂ ਲਈ ਆਉਣ ਵਾਲਿਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਜਿਨ੍ਹਾਂ ਨੂੰ ਭਾਰਤ/ਪੰਜਾਬ ਸਰਕਾਰ ਵੱਲੋਂ ਸੁਰੱਖਿਆ ਕਵਚ ਪਹਿਲਾਂ ਹੀ ਪ੍ਰਦਾਨ ਕੀਤਾ ਹੋਇਆ ਹੈ, ਤੇ ਵੀ ਲਾਗੂ ਨਹੀਂ ਹੋਵੇਗਾ।

Have something to say? Post your comment

 

More in Malwa

ਵਿਧਾਇਕ ਭਾਰਜ ਦੇ ਜੱਦੀ ਪਿੰਡ ਤੋਂ 'ਆਪ' ਉਮੀਦਵਾਰ ਚੋਣ ਹਾਰ ਗਿਆ

ਨੌਜਵਾਨਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ ਕਿਹਾ "ਆਪ" ਵਾਅਦਿਆਂ ਤੇ ਨਹੀਂ ਉਤਰੀ ਖ਼ਰੀ 

ਅਕਾਲੀ ਆਗੂ ਵਿਨਰਜੀਤ ਗੋਲਡੀ ਨੇ ਘੇਰੀ 'ਆਪ' ਸਰਕਾਰ 

ਸਾਈਕਲਿਸਟ ਮਨਮੋਹਨ ਸਿੰਘ ਦਾ ਕੀਤਾ ਸਨਮਾਨ

ਬਾਜਵਾ ਪਰਵਾਰ ਨੇ ਅਕਾਲਗੜ੍ਹ 'ਚ ਪਾਈਆਂ ਵੋਟਾਂ 

ਪਰਮਿੰਦਰ ਢੀਂਡਸਾ ਨੇ ਜੱਦੀ ਪਿੰਡ ਉਭਾਵਾਲ 'ਚ ਪਾਈ ਵੋਟ 

ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ 

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ