Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਦੀ ਰੈਵੇਨਿਊ ਪਟਵਾਰ ਯੂਨੀਅਨ, ਵੱਲੋਂ ਨਹਿਰੀ ਪਟਵਾਰੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ

June 07, 2024 05:05 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅੱਜ ਰੋਜ ਦੀ ਰੈਵੇਨਿਊ ਪਟਵਾਰ ਯੂਨੀਅਨ,ਪੰਜਾਬ ਜਿ਼ਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਦੀਦਾਰ ਸਿੰਘ ਛੋਕਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਲੋਕ ਸਭਾ ਚੋਣਾਂ ਵਿੱਚ ਵੱਡੇ ਪੱਧਰ ਤੇ ਹੋਈ ਹਾਰ ਦਾ ਮੁੱਖ ਕਾਰਨ ਸਰਕਾਰ ਬਣਨ ਤੋਂ ਪਹਿਲਾਂ ਮੁਲਾਜਮਾਂ ਨਾਲ ਕੀਤੇ ਪੁਰਾਣੀ ਪੈਨਸ਼ਨ ਬਹਾਲ ਦੇ ਵਾਅਦੇ ਤੋਂ ਮੁਕਰਨਾ ਹੈ। ਉਹਨਾਂ ਨਹਿਰੀ ਪਟਵਾਰੀਆਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕਰਦਿਆਂ  ਕਿਹਾ ਕਿ ਪੰਜਾਬ ਸਰਕਾਰ ਨਹਿਰੀ ਪਟਵਾਰੀਆਂ ਨੂੰ ਨਹਿਰੀ ਪਾਣੀ ਦੇ ਕਥਿਤ ਤੌਰ ਤੇ ਗਲਤ ਅੰਕੜੇ ਦਿਖਾਉਣ ਲਈ ਮਜਬੂਰ ਕਰ ਰਹੀ ਹੈ। ਨਹਿਰੀ ਪਟਵਾਰੀ ਸਹੀ ਅੰਕੜੇ ਦਿਖਾਉਣ ਤੇ ਅੜੇ ਹੋਏ ਹਨ। ਜਿਸਦੇ ਕਾਰਨ ਪਿਛਲੇ ਦਿਨੀੰ ਸਰਕਾਰ ਨੇ ਪੱਤਰ ਕੱਢ ਕੇ ਨਹਿਰੀ ਪਟਵਾਰੀਆਂ ਦੀ ਹੜਤਾਲ ਦੇ ਦਿਨਾਂ ਦੀ ਤਨਖਾਹ ਨਾ ਦੇਣ ਦਾ ਆਦੇਸ਼ ਦਿੱਤਾ ਹੈ ਅਤੇ ਨਾਲ ਹੀ ਇੱਕ ਜਿ਼ਲ੍ਹੇਦਾਰ ਲਫਟੈਨ ਸਿੰਘ ਨੂੰ ਨਹਿਰੀ ਪਟਵਾਰੀਆਂ ਨੂੰ ਛੁੱਟੀ ਦੇਣ ਕਾਰਨ ਜਵਾਬ ਤਲਬੀ ਕੀਤੀ ਹੈ ਅਤੇ ਖੁੰਦਕ ਵਿੱਚ ਨਹਿਰੀ ਪਟਵਾਰੀਆਂ ਦੀ ਬਦਲੀਆਂ ਵੀ ਦੂਰ ਦੁਰਾਡੇ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਹਨ। ਜਿ਼ਲਾ ਪ੍ਰਧਾਨ ਛੋਕਰ ਨੇ ਇਸਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਸਾਹਿਬ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਹਾਰ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਪੰਜਾਬ ਦੇ ਮੁਲਾਜਮਾਂ ਨੂੰ ਬੇਲੋੜੀਂਦਾ ਤੰਗ-ਪ੍ਰੇਸ਼ਾਨ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਪੈਨਸ਼ਨ ਬਹਾਲੀ ਦੇ ਵਾਅਦੇ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਚਾਹੀਦਾ ਹੈ ਨਹੀਂ ਤਾਂ ਆਉਣ ਵਾਲੀਆਂ ਜਿਮਨੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਇਹੀ ਨਤੀਜੇ ਮਿਲਣਗੇ।   

    

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ