Wednesday, June 26, 2024
BREAKING NEWS
ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਮੁੰਡਨ ਦੀ ਰਸਮ ਲਈ ਖੋਲ੍ਹੀ ਦੁਕਾਨਦਿਲ ਦਾ ਦੌਰਾ ਪੈਣ ਕਾਰਨ ਮੁਕੇਰੀਆਂ ਦਾ CRPF ਹੈੱਡ ਕਾਂਸਟੇਬਲ ਨਾਗਾਲੈਂਡ ‘ਚ ਹੋਇਆ ਸ਼ਹੀਦਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ ਅਗਲੀ ਸੁਣਵਾਈ 26 ਜੂਨ ਨੂੰਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾਰਾਸ਼ਟਰਪਤੀ ਮੁਰਮੂ, PM ਮੋਦੀ ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਜਤਾਇਆ ਦੁੱਖMP ਕੰਗਨਾ ਰਣਾਉਤ ਦੇ ਏਅਰਪੋਰਟ ‘ਤੇ ਮਹਿਲਾ ਮੁਲਾਜ਼ਮ ਨੇ ਜੜਿਆ ਥੱਪੜ

Business

ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤੱਕ ਸਬਸਿਡੀ ਉਪਲਬੱਧ : ਡਿਪਟੀ ਡਾਇਰੈਕਟਰ

June 07, 2024 05:55 PM
SehajTimes

ਪਟਿਆਲਾ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਚਰਨਜੀਤ ਸਿੰਘ ਨੇ ਦੱਸਿਆ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ। ਇਨ੍ਹਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇਂ ਕਿ ਇਨ੍ਹਾਂ ਬਿਮਾਰੀਆਂ ਦੇ ਰੋਕਥਾਮ ਲਈ ਸਰਕਾਰ ਵੱਲੋਂ ਪਸ਼ੂਆਂ ਦਾ ਸਮੇਂ ਸਮੇਂ ’ਤੇ ਟੀਕਾਕਰਨ ਕੀਤਾ ਜਾਂਦਾ ਹੈ ਪਰ ਫਿਰ ਵੀ ਸਰਕਾਰ ਵੱਲੋਂ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਰਾਸ਼ਟਰੀ ਪਸ਼ੂ-ਧਨ ਮਿਸ਼ਨ ਸਕੀਮ ਅਧੀਨ ਪਸ਼ੂਆਂ (ਮੱਝਾਂ ਅਤੇ ਗਾਵਾਂ) ਦੇ ਬੀਮੇ ਦੀ ਰਾਸ਼ੀ ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਪ੍ਰਤੀਸ਼ਤ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਸਕੀਮ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀ ਸਾਂਝੀ ਸਕੀਮ ਹੈ। ਇਹ ਸਕੀਮ ਪ੍ਰਤੀ ਪਰਿਵਾਰ 1 ਤੋਂ 5 ਪਸ਼ੂਆਂ ਤੱਕ ਹੀ ਉਪਲਬਧ ਹੈ ਜਿਸ ਵਿੱਚ ਪਸ਼ੂ ਦੀ ਕੀਮਤ 70 ਹਜ਼ਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ।

ਇਸ ਸਕੀਮ ਅਧੀਨ ਇੱਕ ਸਾਲ ਦਾ ਬੀਮਾ ਐਸ.ਸੀ ਅਤੇ ਐਸ.ਟੀ ਲਾਭਪਾਤਰੀਆਂ ਦੇ ਪਸ਼ੂਆਂ ਦਾ  672 ਰੁਪਏ ਵਿੱਚ  ਅਤੇ ਜਨਰਲ ਲਾਭਪਾਤਰੀਆਂ ਦੇ ਪਸ਼ੂਆਂ ਦਾ 1120 ਰੁਪਏ ਵਿੱਚ ਕੀਤਾ ਜਾ ਰਿਹਾ ਹੈ ਇਸ ਰਾਸ਼ੀ ਵਿੱਚ ਜਨਰਲ ਵਰਗ ਲਈ 50 ਪ੍ਰਤੀਸ਼ਤ ਅਤੇ ਐਸ.ਸੀ ਅਤੇ ਐਸ.ਟੀ ਵਰਗ ਲਈ 70 ਪ੍ਰਤੀਸ਼ਤ ਸਬਸਿਡੀ ਕੱਟ ਕੇ ਦੁੱਧ ਉਤਪਾਦਕ ਵੱਲੋਂ ਇਹ ਰਾਸ਼ੀ ਦਿੱਤੀ ਜਾਣੀ ਹੈ ।
ਇਸ ਸਕੀਮ ਦਾ ਲਾਭ ਕੋਈ ਵੀ ਦੁੱਧ ਉਤਪਾਦਕ ਜਿਸ ਨੇ ਬੈਂਕ ਤੋਂ ਡੇਅਰੀ ਕਰਜ਼ਾ ਲਿਆ ਹੈ ਜਾਂ ਨਹੀਂ ਲਿਆ ਹੈ, ਕੇਸੀਸੀ ਸਕੀਮ ਲਈ ਹੈ ਜਾਂ ਨਹੀਂ ਲਈ ਹੈ, ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਤੋਂ ਇਲਾਵਾ ਸਿੱਧੇ ਤੌਰ ਤੇ ਡੇਅਰੀ ਕਿੱਤਾ ਕਰਨ ਵਾਲੇ ਵੀ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਦੁੱਧ ਉਤਪਾਦਕਾਂ ਨੂੰ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ ਲਈ ਅਪੀਲ ਕੀਤੀ ਜਾਂਦੀ ਹੈ। ਬੀਮਾ ਕਰਵਾਉਣ ਲਈ ਫ਼ੋਨ ਨੰ. 87278-86230 ਅਤੇ 91154-50171 ਨਾਲ ਸੰਪਰਕ ਕਰ ਲਿਆ ਜਾਵੇ।

Have something to say? Post your comment

 

More in Business

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ “ਮੁਰਗੀ ਪਾਲਣ”ਵਿਸ਼ੇ ਤੇ ਇੱਕ ਹਫ਼ਤੇ ਦੀ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਪੰਜ ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪਾਂ ਦਾ ਸਡਿਊਲ ਜਾਰੀ ਆਯੋਜਿਤ

ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ

ਨਵੇਂ ਉਦਯੋਗਾਂ ਤੇ ਲਾਈਆਂ ਸਖ਼ਤ ਸ਼ਰਤਾਂ ਖਤਮ ਕਰੇ ਸਰਕਾਰ : ਸੂਦ 

ਡੇਅਰੀ ਉਦਮ ਸਿਖਲਾਈ 11 ਜੂਨ ਤੋ ਸੁਰੂ ਹੋਵੇਗੀ :ਡਿਪਟੀ ਡਾਇਰੈਕਟਰ ਡਾਇਰੀ

DC ਨੇ ਖਮਾਣੋਂ ਦੇ ਗੁਰੂਕੁਲ ਇਨਫੋਟੈੱਕ ਅਕੈਡਮੀ ਆਇਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਕੀਤਾ ਰੱਦ

ਵਪਾਰ ਪੱਖੋਂ ਪੰਜਾਬ ਦਾ ਭਵਿੱਖ ਖਤਰੇ ਚ :ਪਵਨ ਗੁੱਜਰਾਂ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ

ਸੋਨਾ ਹੋਇਆ ਸਸਤਾ ਗੋਲਡ ਖਰੀਦਦਾਰਾਂ ਲਈ ਰਾਹਤ ਭਰੀ ਖ਼ਬਰ