Monday, December 22, 2025

Malwa

ਕਾਮਰੇਡਾਂ ਨੇ ਲੁੱਟਾਂ ਖੋਹਾਂ ਰੋਕਣ ਦੀ ਕੀਤੀ ਮੰਗ

June 07, 2024 06:12 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਸ਼ਹਿਰ ਸਮੇਤ ਇਲਾਕੇ ਅੰਦਰ ਵਾਪਰ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਮਿਊਨਿਸਟ ਆਗੂਆਂ ਨੇ ਡੀਐਸਪੀ ਦਫ਼ਤਰ ਸੁਨਾਮ ਵਿਖੇ ਮੰਗ ਦੇਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਦੇ ਜ਼ਿਲ੍ਹਾ ਕਨਵੀਨਰ ਕਾਮਰੇਡ ਵਰਿੰਦਰ ਕੌਸ਼ਿਕ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਜਰਨੈਲ ਸਿੰਘ ਜਨਾਲ, ਐਡਵੋਕੇਟ ਮਿੱਤ ਸਿੰਘ ਜਨਾਲ, ਲਖਵਿੰਦਰ ਸਿੰਘ ਚਹਿਲ, ਸਤਵੀਰ ਸਿੰਘ ਤੁੰਗਾਂ ਅਤੇ ਨਿਰਮਲ ਸਿੰਘ ਸੁਨਾਮ ਨੇ ਡੀਐਸਪੀ ਦਫ਼ਤਰ ਸੁਨਾਮ ਵਿਖੇ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਸੁਨਾਮ ਸ਼ਹਿਰ ਅਤੇ ਇਲਾਕੇ ਅੰਦਰ ਲੁੱਟ ਖੋਹ, ਚੋਰੀਆਂ ਅਤੇ ਝਪਟਮਾਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕ ਸਹਿਮ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਵਾਪਰੀਆਂ ਘਟਨਾਵਾਂ ਦੀ ਸੂਹ ਲਾਉਣ ਵਿੱਚ ਵੀ ਪੁਲਿਸ ਨਾਕਾਮ ਰਹੀ ਹੈ। ਕਮਿਊਨਿਸਟ ਆਗੂਆਂ ਨੇ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨ ਕਰੇ ਤਾਂ ਜੋ ਇਲਾਕੇ ਦੇ ਲੋਕ ਸੁਖੀ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਉਕਤ ਅਤੀ ਗੰਭੀਰ ਮਾਮਲੇ ਵਿੱਚ ਧਿਆਨ ਨਹੀਂ ਦਿੱਤਾ ਤਾਂ ਕਿਸਾਨ ਮਜ਼ਦੂਰ ਜਥੇਬੰਦੀਆਂ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।

Have something to say? Post your comment

 

More in Malwa

ਜੱਜ ਬਣੇ ਸ਼ੁਭਮ ਸਿੰਗਲਾ ਦੇ ਸਨਮਾਨ 'ਚ ਸਮਾਗਮ 

ਸਾਂਝਾ ਕਾਵਿ ਸੰਗ੍ਰਹਿ "ਸਮਿਆਂ ਦੇ ਸ਼ੀਸ਼ੇ" ਲੋਕ ਅਰਪਣ

ਸੁਨਾਮ ਸਾਈਕਲਿੰਗ ਕਲੱਬ ਦੇ ਸਾਈਕਲਿਸਟ ਸਨਮਾਨਿਤ 

ਮਜ਼ਦੂਰ ਤੇ ਕਿਸਾਨ ਮਾਰੂ ਬਿਲਾਂ / ਕਾਨੂੰਨਾਂ ਵਿਰੁੱਧ 27 ਦਸੰਬਰ ਨੂੰ ਸੀਟੂ ਵੱਲੋਂ ਭਵਾਨੀਗੜ੍ਹ ਵਿਖੇ ਕਨਵੈਨਸ਼ਨ : ਔਲਖ

ਬੀਕੇਯੂ ਉਗਰਾਹਾਂ ਨੇ ਮਹਿਲਾ ਨੂੰ ਭੇਟ ਕੀਤੀਆਂ ਕੰਨਾਂ ਦੀਆਂ ਵਾਲੀਆਂ 

ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ

ਮਨਰੇਗਾ ਕਾਨੂੰਨ ਖਤਮ ਕਰਕੇ ਮਜ਼ਦੂਰਾਂ ਦਾ ਖੋਹਿਆ ਹੱਕ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਅਕਾਲੀ ਦਲ ਪੰਜਾਬ ਨੂੰ ਤਰੱਕੀ ਤੇ ਲਿਆਉਣ ਦੇ ਸਮਰੱਥ : ਵਿਨਰਜੀਤ ਗੋਲਡੀ 

ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਘਰੇਟੇ ਗੁਰੂ ਕੇ ਬੇਟੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਦੋੜ ਵਿਖੇ ਨਗਰ ਕੀਰਤਨ ਸਜਾਇਆ ਗਿਆ