Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਕਰਨ ਦੀ ਆਖਰੀ ਮਿਤੀ 31 ਜੁਲਾਈ

June 07, 2024 06:16 PM
ਅਸ਼ਵਨੀ ਸੋਢੀ

ਵਧੇਰੀ ਜਾਣਕਾਰੀ ਦੇ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਦੇ ਫੋਨ ਨੰਬਰ

78375-01659,97793-48073 ਨਾਲ ਸੰਪਰਕ ਕਰਨ ਬਿਨੇਕਾਰ

ਮਾਲੇਰਕੋਟਲਾ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਪੱਤਰ ਮੰਗੇ ਹਨ, ਜਿਨ੍ਹਾਂ ਦੀ ਆਖਰੀ ਮਿਤੀ 31 ਜੁਲਾਈ 2024 ਹੈ । ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ ਹੋਣ, ਉਹ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ, ਉਹ ਬਿਨੈ ਕਰ ਸਕਦੇ ਹਨ।ਉਨ੍ਹਾਂ  ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਪੂਰੀ ਕਰਦੇ ਹਨ ਉਹ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਦੀ ਵੈੱਬਸਾਈਟ http://award.gov.in ’ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈਬਸਾਈਟ ’ਤੇ  ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31.07.2024 ਤੱਕ ਹੈ। ਉਨ੍ਹਾਂ ਦੱਸਿਆ ਕਿ ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਮਾਪਿਆਂ , ਅਧਿਆਪਕਾਂ  ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੁਰਸਕਾਰ ਲਈ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ । ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ  ਦੇ ਫੋਨ ਨੰਬਰ 78375-01659,97793-48073 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ