Friday, June 13, 2025

Malwa

ਕੰਗਨਾ ਰਣੌਤ ਦੀਆਂ ਪੰਜਾਬੀਆਂ ਪ੍ਰਤੀ ਨਫਰਤ ਭਰੀਆਂ ਟਿੱਪਣੀਆਂ ਖਤਰਨਾਕ ਰੁਝਾਨ : ਚੱਠਾ 

June 07, 2024 06:41 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਕਿਸਾਨਾਂ ਅਤੇ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਉਣਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਭਰੀਆਂ ਟਿੱਪਣੀਆਂ ਖਤਰਨਾਕ ਰੁਝਾਨ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ’ਤੇ ਸੀਆਈਐਸਐਫ ਦੀ ਇੱਕ ਪੰਜਾਬੀ ਸੁਰੱਖਿਆ ਮੁਲਾਜ਼ਮ ਨਾਲ ਬਹਿਸ ਤੋਂ ਬਾਅਦ ਇਸ ਮਾਮਲੇ ਸਬੰਧੀ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਖ਼ਿਲਾਫ਼ ਨਫ਼ਰਤ ਭਰੀਆਂ ਟਿੱਪਣੀਆਂ ਉਸ ਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹਨ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿਚ ਅੱਤਵਾਦ ਵਧ ਰਿਹਾ ਹੈ, ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ,ਜਦਕਿ ਸੱਚਾਈ ਇਹ ਹੈ ਕਿ ਉਸ ਦੀ ਆਪਣੀ ਜ਼ੁਬਾਨ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਮਾਹੌਲ ਨੂੰ ਦੂਸ਼ਿਤ ਕਰ ਰਿਹਾ ਹੈ। ਚੱਠਾ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਜਾਤੀ ਅਤੇ ਬਹੁ-ਭਾਸ਼ਾਈ ਸੱਭਿਆਚਾਰ ਜ਼ਿੰਦਾ ਹੈ ਤਾਂ ਉਹ ਪੰਜਾਬੀਆਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਸਦਕਾ ਹੈ। ਕਿਸਾਨ ਆਗੂ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਉਹ ਕੰਗਨਾ ਰਣੌਤ ਨੂੰ ਸੰਜਮ ਅਤੇ ਨੈਤਿਕ ਕਦਰਾਂ-ਕੀਮਤਾਂ ਦਾ ਪਾਠ ਪੜ੍ਹਾਉਣ ਨਹੀਂ ਨਤੀਜੇ ਚੰਗੇ ਨਹੀਂ ਹੋਣਗੇ। ਕਿਸਾਨ ਆਗੂ ਚੱਠਾ ਨੇ ਮੰਗ ਕੀਤੀ ਕਿ ਚੰਡੀਗੜ੍ਹ ਹਵਾਈ ਅੱਡੇ 'ਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਕੰਗਨਾ ਰਣੌਤ ਨੇ ਪੰਜਾਬ ਵਿਰੁੱਧ ਨਫ਼ਰਤ ਦਾ ਮਾਹੌਲ ਬਣਾਉਣ ਲਈ ਕੋਈ ਸ਼ਰਾਰਤੀ ਦਲੀਲਬਾਜ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀ.ਆਈ.ਐਸ.ਐਫ ਵੱਲੋਂ ਕੀਤੀ ਜਾਂਦੀ ਜਾਂਚ ਬਿਨਾਂ ਕਿਸੇ ਸਿਆਸੀ ਜਾਂ ਨਿੱਜੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਬੇਇਨਸਾਫ਼ੀ

Have something to say? Post your comment

 

More in Malwa

ਭਾਜਪਾ ਆਗੂਆਂ ਨੇ ਜਹਾਜ਼ ਹਾਦਸੇ ਤੇ ਦੁੱਖ ਪ੍ਰਗਟਾਇਆ 

ਕਾਂਗਰਸ ਕੋਆਰਡੀਨੇਟਰ ਧੂਰਾ ਦੀ ਨਿਯੁਕਤੀ ਦਾ ਸਵਾਗਤ 

ਮਰਹੂਮ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਲਾਈ ਛਬੀਲ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਬਾਰਨ ਤੇ ਨੰਦਪੁਰ ਕੇਸੋਂ ਦੇ ਛੱਪੜਾਂ ਦੇ ਚੱਲ ਰਹੇ ਕੰਮ ਦਾ ਜਾਇਜ਼ਾ

ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਹੋ ਰਹੇ ਨੇ ਸਿਹਤ ਲਾਭ : ਡਾ. ਪ੍ਰੀਤੀ ਯਾਦਵ

ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮਿਲੇ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਨਮਾਨ

ਘਰ ‘ਚ ਰੋਟੀ ਪਕਾਉਣ ਆਈ ਔਰਤ ਦੀ ਸ਼ੱਕੀ ਹਲਾਤਾਂ ‘ਚ ਮੌਤ

ਮਨਦੀਪ ਜੋਸ਼ਨ ਤੇ ਹੋਰਾਂ ਵੱਲੋਂ ਡਾਕਟਰ ਮਲਕੀਤ ਥਿੰਦ ਸਨਮਾਨਤ 

ਗੁਰਤੇਗ ਲੌਂਗੋਵਾਲ ਭਦੌੜ ਹਲਕੇ ਦੇ ਕੋਆਰਡੀਨੇਟਰ ਨਿਯੁਕਤ 

ਕਾਲੇ ਕਿਰਤ ਕਾਨੂੰਨਾਂ ਦੇ ਖਿਲਾਫ ਲਾਮਬੰਦ ਹੋਣ ਦਾ ਸੱਦਾ