Saturday, July 27, 2024
BREAKING NEWS
ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨਬਜਟ ਸੈਸ਼ਨ ’ਚ ਚਰਨਜੀਤ ਸਿੰਘ ਚੰਨੀ ਨੇ ਬੀ.ਜੇ.ਪੀ. ਸਰਕਾਰ ’ਤੇ ਚੁੱਕੇ ਸਵਾਲਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆਕਾਂਗੜਾ ਵਿੱਚ ਹੋਵੇਗਾ ਪੈਰਾਗਲਾਈਡਿੰਗ ਦਾ ਵਿਸ਼ਵ ਕੱਪ ਮੁਕਾਬਲਾਪੰਜਾਬ ਦੇ ਆਰਥਿਕ ਵਿਕਾਸ ਲਈ ਵਿੱਤ ਕਮਿਸ਼ਨ ਕੋਲ ਪੰਜਾਬ ਦਾ ਕੇਸ ਮਜ਼ਬੂਤੀ ਨਾਲ ਰੱਖਿਆ : ਹਰਪਾਲ ਸਿੰਘ ਚੀਮਾਮੁੱਖ ਮੰਤਰੀ ਨੇ ‘ਦੁਆਬੇ ‘ਚ ਸਰਕਾਰ ਤੁਹਾਡੇ ਦਰਬਾਰ’ ਸਕੀਮ ਤਹਿਤ ਸੁਣੀਆਂ ਸਮੱਸਿਆਵਾਂ ਤੇ ਕੀਤਾ ਨਿਬੇੜਾਮੀਂਹ ਕਾਰਨ ਗੁਜਰਾਤ ਵਿੱਚ ਡਿੱਗੀ ਇਮਾਰਤਜਵਾਹਰ ਨਵੋਦਿਆ ਵਿਦਿਆਲਿਆ ਰਕੌਲੀ 'ਚ ਛੇਵੀਂ ਜਮਾਤ ਸਾਲ 2025-2026 ਲਈ ਰਜਿਸਟ੍ਰੇਸ਼ਨ ਸ਼ੁਰੂ 

Chandigarh

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

June 07, 2024 06:48 PM
SehajTimes
ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਨਾਜ਼ੁਕ ਥਾਵਾਂ ਦਾ ਦੌਰਾ ਕਰ ਕੇ ਸਮੀਖਿਆ ਕਰਨ।
 


ਮੁੱਖ ਸਕੱਤਰ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਪਹਿਲੀ ਵਾਰ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐਸ.ਡੀ.ਐਮ.ਐਫ.) ਰਾਹੀਂ 75 ਕਰੋੜ ਰੁਪਏ ਦੀ ਲਾਗਤ ਵਾਲੇ 65 ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਗਨਰੇਗਾ ਅਧੀਨ ਅਤੇ ਉਨ੍ਹਾਂ ਨਾਲ ਮਿਲ ਕੇ ਲਗਭਗ 150 ਕਰੋੜ ਰੁਪਏ ਦੇ 716 ਕੰਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲਗਭਗ 15 ਕਰੋੜ ਰੁਪਏ ਦੇ 129 ਕੰਮ ਵਿਭਾਗੀ ਮਸ਼ੀਨਰੀ ਰਾਹੀਂ ਪੂਰੇ ਕੀਤੇ ਜਾਣੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਤਰਜੀਹ ਅਤੇ ਜ਼ਰੂਰਤ ਦੇ ਆਧਾਰ ’ਤੇ ਸਟੇਟ ਫੰਡਾਂ ਰਾਹੀਂ ਲਗਭਗ 81 ਕਰੋੜ ਰੁਪਏ ਦੇ 327 ਕੰਮ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਤਰ੍ਹ੍ਹਾਂ ਜਲ ਸਰੋਤ ਵਿਭਾਗ ਵੱਲੋਂ ਸਾਲ 2024-25 ਵਿੱਚ ਲਗਭਗ 321 ਕਰੋੜ ਰੁਪਏ ਦੇ ਕੁੱਲ 1237 ਕੰਮ ਕੀਤੇ ਜਾਣਗੇ। ਇਸ ਵਾਰ ਡਰੇਨਾਂ ਦੇ ਕਿਨਾਰਿਆਂ ’ਤੇ ਬਾਂਸ ਦੇ ਪੌਦੇ ਲਗਾ ਕੇ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਬਾਂਸ ਦੇ ਪੌਦੇ ਕੁਦਰਤੀ ਰੁਕਾਵਟ ਵਜੋਂ ਕੰਮ ਕਰਦੇ ਹਨ ਅਤੇ ਡਰੇਨਾਂ ਦੇ ਕਿਨਾਰਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ। ਡਰੇਨਾਂ ਦੇ ਨਾਲ ਕੁੱਲ 2,50,000 ਬਾਂਸ ਦੇ ਪੌਦੇ ਲਗਾਏ ਗਏ ਹਨ। ਵਿਭਾਗ ਵੱਲੋਂ ਹੜ੍ਹ੍ਹਾਂ ਦੀ ਰੋਕਥਾਮ ਲਈ ਚੈਕ ਡੈਮਾਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਡਰੇਨਾਂ/ਚੋਅ ’ਤੇ ਲਗਭਗ 432 ਚੈਕ ਡੈਮ ਬਣਾਏ ਗਏ ਹਨ।
 

 
ਮੁੱਖ ਸਕੱਤਰ ਸ੍ਰੀ ਵਰਮਾ ਨੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਨੂੰ ਹੜ੍ਹ੍ਹਾਂ ਦੇ ਪਾਣੀ ਵਿਚ ਆਉਣ ਵਾਲੀਆਂ ਸੰਭਾਵਿਤ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ। ਐਨ.ਐਚ.ਏ.ਆਈ. ਨੇ ਕਿਹਾ ਕਿ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਮਾਲ ਅਰਸ਼ਦੀਪ ਸਿੰਘ ਥਿੰਦ, ਸਕੱਤਰ ਵਿੱਤ ਦਿਪਰਵਾ ਲਾਕੜਾ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਮਿਤ ਕੁਮਾਰ, ਸਕੱਤਰ ਖੇਤੀਬਾੜੀ ਅਜੀਤ ਜੋਸ਼ੀ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਐਨ.ਐਚ.ਆਈ. ਦੇ ਅਧਿਕਾਰੀ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।

Have something to say? Post your comment

 

More in Chandigarh

ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਪਿੰਡ ਕੁਬਾਹੇੜੀ ਦੇ ਨੌਜਵਾਨ ਦੀ ਰੋਪੜ ਜੇਲ੍ਹ’ਚ ਭੇਦਭਰੀ ਹਾਲਤ’ਚ ਮੌਤ

ਰਾਜਾ ਨਨਹੇੜੀਆਂ ਨੂੰ ਸਦਮਾ- ਭਰਾ ਦਾ ਦਿਹਾਂਤ

ਪੰਜਾਬ ਸਰਕਾਰ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ’ਚ ਸਮਾਜਿਕ ਜਥੇਬੰਦੀਆਂ ਅੱਗੇ ਆਉਣ : ਗੋਲਡੀ

ਇੰਟਰਨੈਸ਼ਨਲ ਢਾਡੀ ਜਥੇਦਾਰ ਪਪਰਾਲੀ ਦਾ ਜਥਾ ਵਿਦੇਸ਼ੋਂ ਪਰਤਿਆ

ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਅੱਜ : ਗੁਰਮੀਤ ਸਿੰਘ ਖੁੱਡੀਆਂ

ਸੂਬਾ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗੀ : ਕੁਲਦੀਪ ਸਿੰਘ ਧਾਲੀਵਾਲ

ਵੂਮੈਨ ਲੀਡ ਇਮਪਾਵਰਮੈਂਟ ਤਹਿਤ ਕੁੜੀਆਂ ਨੂੰ ਮੁਫਤ ਸੀ ਏ ਟੀ ਟੈਸਟ ਦੀ ਕੋਚਿੰਗ ਦਿੱਤੀ ਜਾਵੇਗੀ