Wednesday, December 17, 2025

Malwa

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

June 07, 2024 07:08 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 5 ਅਗਸਤ 2024 ਤੱਕ ਲਾਗੂ ਰਹਿਣਗੇ।

 

Have something to say? Post your comment