Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਐਸ.ਡੀ.ਐਮਜ਼ ਖੁਦ ਨਿਗਰਾਨੀ ਕਰਨ: ਪਰਨੀਤ ਸ਼ੇਰਗਿੱਲ

June 14, 2024 03:29 PM
SehajTimes

ਹੜ੍ਹਾਂ ਤੋਂ ਬਚਾਅ ਸਬੰਧੀ ਸਾਰੇ ਕਾਰਜ ਵੇਲੇ ਸਿਰ ਕਰਨ ਦੀਆਂ ਹਦਾਇਤਾਂ

ਕਿਸੇ ਵੀ ਕਿਸਮ ਦੀ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼

ਹੜ੍ਹਾਂ ਸਬੰਧੀ ਕਿਸੇ ਕਿਸਮ ਦੀ ਸੂਚਨਾ/ਸ਼ਿਕਾਇਤ ਲਈ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਤ

ਫ਼ਤਹਿਗੜ੍ਹ ਸਾਹਿਬ : ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਜਿਹੇ ਸਾਰੇ ਕਾਰਜ ਵੇਲੇ ਸਿਰ ਨਿਬੇੜਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਇਨ੍ਹਾਂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਸਬ-ਡਵੀਜ਼ਨ ਵਿੱਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਖੁਦ ਨਿਗਰਾਨੀ ਕਰਨ ਤਾਂ ਜੋ ਬਰਸਾਤਾਂ ਦੌਰਾਨ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਕਾਰਜ ਸਾਧਕ ਅਫਸਰਾਂ ਨੂੰ ਕਿਹਾ ਕਿ ਸ਼ਹਿਰੀ ਇਲਾਕਿਆਂ ਵਿੱਚ ਬਣੀਆਂ ਡਰੇਨਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ ਅਤੇ ਜਿਥੇ ਕਿਧਰੇ ਵੀ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ, ਉਥੇ ਤੁਰੰਤ ਸਫਾਈ ਕਰਵਾਕੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਬਿਮਾਰੀਆਂ ਨਾ ਫੈਲ ਸਕਣ।

 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਾਣੀ ਦੀ ਨਿਕਾਸੀ ਵਿੱਚ ਕਿਸੇ ਵੀ ਕਿਸਮ ਦਾ ਵਿਘਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਨਾ ਆਵੇ। ਉਨ੍ਹਾਂ ਦੱਸਿਆ ਕਿ ਸੰਭਾਵੀ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪੱਧਰ ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਹੜ੍ਹ ਕੰਟਰੋਲ ਰੂਮ ਦੇ ਟੈਲੀਫੋਨ ਨੰਬਰ 01763-232838 ਤੇ ਸੰਪਰਕ ਕਰਕੇ ਹੜ੍ਹਾਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਸੜਕਾਂ 'ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ ਤੇ ਸੜਕਾਂ ਦੇ ਨਾਲ ਨਾਲ ਬਣੀਆਂ ਡਰੇਨਾਂ ਦੀ ਸਫਾਈ ਕਰ ਕੇ ਉਨ੍ਹਾਂ ਉਤੇ ਢੱਕਣ ਰੱਖੇ ਹੋਣੇ ਯਕੀਨੀ ਬਣਾਏ ਜਾਣ। ਉਨ੍ਹਾਂ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਤੇ ਸ਼ਹਿਰਾਂ ਵਿਚਲੀਆਂ ਪੁਲੀਆਂ ਸਬੰਧੀ ਮਿਲਣ ਵਾਲੀਆਂ ਕਿਸੇ ਵੀ ਕਿਸਮ ਦੀਆਂ ਸ਼ਿਕਾਇਤਾਂ ਤੇ ਤੁਰੰਤ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।ਉਨ੍ਹਾਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਆਦੇਸ਼ ਦਿੱਤੇ ਕਿ ਸੰਭਾਵੀ ਹੜ੍ਹਾਂ ਮੌਕੇ ਬਣਾਏ ਜਾਣ ਵਾਲੇ ਰਾਹਤ ਸੈਂਟਰਾਂ ਦੀਆਂ ਇਮਾਰਤਾਂ ਦੀ ਸ਼ਨਾਖਤ ਕਰਕੇ ਰਿਪੋਰਟ ਭੇਜੀ ਜਾਵੇ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਲੋੜੀਂਦੀਆਂ ਦਵਾਈਆਂ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਨੂੰ ਕਿਹਾ ਕਿ ਹੜ੍ਹਾਂ ਦੌਰਾਨ ਪਸ਼ੂਆਂ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਹੜ੍ਹ ਕੰਟਰੋਲ ਰੂਮ ਵੀ ਸਥਾਪਤ ਕੀਤੇ ਜਾਣ ਅਤੇ ਉਨ੍ਹਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ।

 

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਰੇਲਵੇ ਅੰਡਰ ਪਾਸਾਂ ਵਿੱਚੋਂ ਵੀ ਪਾਣੀ ਦੀ ਬੇਰੋਕ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਪੰਪਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤਾਂ ਜੋ ਲੋੜ ਪੈਣ ਉਤੇ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੁਦਰਤੀ ਜਲ ਸਰੋਤ ਸਾਧਨਾਂ ਦੇ ਕੰਢੇ ਮਜ਼ਬੂਤ ਕੀਤੇ ਜਾਣ ਦੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ ਅਤੇ ਉਨ੍ਹਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਕੁਦਰਤੀ ਜਲ ਸਰੋਤ ਸਾਧਨਾਂ ਦੀ ਸਫਾਈ ਤੇ ਮਜ਼ਬੂਤੀ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਉਪ ਮੰਡਲ ਮੈਜਿਸਟਰੇਟਸ ਨੂੰ ਆਖਿਆ ਕਿ ਉਹ ਫੀਲਡ ਵਿੱਚ ਜਾ ਕੇ ਸਾਰੇ ਕਾਰਜਾਂ ਦੀ ਨਜ਼ਰਸਾਨੀ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਥਾਂ ਕੋਈ ਵੀ ਬੋਰਵੈੱਲ ਖੁੱਲ੍ਹਾ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਡਬਲਿਊ.ਡੀ. ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਬਰਮ ਮਜ਼ਬੂਤ ਕੀਤੇ ਜਾਣ ਤਾਂ ਜੋ ਪਾਣੀ ਆਉਣ ਦੀ ਸੂਰਤ ਵਿੱਚ ਸੜਕਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਸ਼ਤੀਆਂ, ਜੈਕਟਾਂ ਤੇ ਜੇਸੀਬੀ ਮਸ਼ੀਨਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਐਨ.ਡੀ.ਆਰ.ਐਫ. ਨਾਲ ਵੀ ਰਾਬਤਾ ਰੱਖਣ ਲਈ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਇਮਾਰਤਾਂ ਦੀ ਜਾਂਚ ਕਰ ਕੇ ਉਨ੍ਹਾਂ ਦੇ ਸੁਰੱਖਿਅਤ ਹੋਣ ਬਾਬਤ ਰਿਪੋਰਟ ਦਿੱਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਮਲੋਹ ਸ਼੍ਰੀ ਕਿਰਨਦੀਪ ਸਿੰਘ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਅਮਨਦੀਪ ਸਿੰਘ ਚਾਵਲਾ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ