Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ: ਗੁਰਮੀਤ ਸਿੰਘ ਖੁੱਡੀਆਂ

June 14, 2024 03:39 PM
SehajTimes

ਚੰਡੀਗੜ੍ਹ : ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੂੰ ਇਸ ਮੁਹਿੰਮ ਨੂੰ ਨਿਰਧਾਰਤ ਸਮੇਂ ਅੰਦਰ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰੰਜੀਵ ਬਾਲੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 78 ਫੀਸਦ ਅਤੇ 75 ਫੀਸਦ ਪਸ਼ੂਆਂ ਨੂੰ ਕ੍ਰਮਵਾਰ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।

ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਪ੍ਰਤੀ ਪਸ਼ੂ ਨਿਰਧਾਰਤ ਰੇਟ  70,000 ਰੁਪਏ ਹੈ। ਵਿਭਾਗ ਨੇ 2023-24 ਦੌਰਾਨ 1,089 ਦੁਧਾਰੂ ਪਸ਼ੂਆਂ ਲਈ ਲਗਭਗ 2 ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰਾਸ਼ਟਰੀ ਪਸ਼ੂਧਨ ਯੋਜਨਾ ਤਹਿਤ ਪਿਛਲੇ ਪੰਜ ਹਫ਼ਤਿਆਂ ਦੌਰਾਨ ਪਸ਼ੂ ਪਾਲਕਾਂ ਨੂੰ 7200 ਦੁਧਾਰੂ ਪਸ਼ੂਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਯੋਜਨਾ ਤਹਿਤ ਛੋਟੇ/ਦਰਮਿਆਨੇ ਦੁੱਧ ਉਤਪਾਦਕਾਂ ਨੂੰ ਇੱਕ ਤੋਂ ਪੰਜ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਜਨਰਲ ਵਰਗ ਨੂੰ 50 ਫੀਸਦੀ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਨੂੰ 70 ਫੀਸਦੀ ਤੱਕ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ