Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ

June 14, 2024 04:12 PM
SehajTimes

ਜਾਂਚ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਦੁਆਰਾ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ

ਗ੍ਰਿਫਤਾਰ ਦੋਸ਼ੀ ਵਿਜੇ ਨੇ 2017 'ਚ ਦੀਪਕ ਟੀਨੂੰ ਨੂੰ ਫਰਾਰ ਕਰਵਾਉਣ 'ਚ ਕੀਤੀ ਸੀ ਮਦਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮੇਹਮਦਪੁਰ, ਐਸ.ਏ.ਐਸ.ਨਗਰ ਵਜੋਂ ਹੋਈ ਹੈ, ਜਿਸ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਨਾਉਣੇ ਅਪਰਾਧਾਂ ਦੇ ਕੇਸ ਦਰਜ ਹਨ।

ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ 'ਤੇ ਕਾਰਵਾਈ ਕਰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇਅ 'ਤੇ ਗਗਨ ਚੌਕ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਇਹ ਕਾਰਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਕੀਤੀ ਜਿਸ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਨੇ ਕੀਤੀ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2018 ਵਿੱਚ ਮੁਲਜ਼ਮ ਵਿਜੇ ਮਲੇਸ਼ੀਆ ਭੱਜ ਗਿਆ ਸੀ ਅਤੇ ਉਥੇ ਰਹਿੰਦਿਆਂ ਉਸ ਨੇ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਰਾਹੀਂ ਅੰਬਾਲਾ ਸ਼ਹਿਰ ਦੇ ਸਰਾਫਾ ਬਾਜ਼ਾਰ ਵਿੱਚ ਇੱਕ ਜਵੈਲਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 'ਚ ਪੰਜਾਬ ਪੁਲਿਸ ਨੇ ਐਨਕਾਊਂਟਰ 'ਚ ਢੇਰ ਕਰ ਦਿੱਤਾ ਸੀ। ਇਸ ਮਾਮਲੇ 'ਚ ਦੋਸ਼ੀ ਵਿਜੇ 2 ਸਾਲ ਤੱਕ ਅੰਬਾਲਾ ਜੇਲ 'ਚ ਬੰਦ ਰਿਹਾ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਦੇ ਤਹਿਤ ਐਫ.ਆਈ.ਆਰ. ਨੰਬਰ 23 ਮਿਤੀ 12-06-24 ਦਰਜ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ