Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

June 14, 2024 05:22 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਹੈਰੀਟੇਜ ਸਟਰੀਟ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾ ਕੇ ਇਤਿਹਾਸਕ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ‘ਤੇ ਸੂਚਨਾ ਕੇਂਦਰ ਸਥਾਪਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਲਾਨੀਆਂ ਦੀ ਸਹੂਲਤ ਲਈ ਪਾਰਕਿੰਗ ਵਾਲੀਆਂ ਥਾਵਾਂ ‘ਤੇ ਢੁੱਕਵੀਂ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।
ਸਪੀਕਰ ਨੇ ਅਧਿਕਾਰੀਆਂ ਨੂੰ ਹੈਰੀਟੇਜ ਸਟਰੀਟ ਵਿੱਚ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਤੋਂ ਇਲਾਵਾ ਇਥੇ ਜੰਗੀ ਨਾਇਕਾਂ ਦੇ ਬੁੱਤ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜੋ ਸੂਬੇ ਦੇ ਅਮੀਰ ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਸੈਰ ਸਪਾਟਾ, ਨਗਰ ਨਿਗਮ, ਸੁਧਾਰ ਟਰੱਸਟ, ਯੋਜਨਾਬੰਦੀ ਬੋਰਡ, ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਨਵੀਨੀਕਰਨ ਦੇ ਨਾਲ ਅੰਮ੍ਰਿਤਸਰ ਹੈਰੀਟੇਜ ਸਟਰੀਟ ਸੂਬੇ ਦੇ ਅਮੀਰ ਇਤਿਹਾਸ, ਸੱਭਿਆਚਾਰ ਅਤੇ ਵਾਸਤੂ-ਕਲਾ ਦੀ ਝਲਕ ਪੇਸ਼ ਕਰਦਿਆਂ ਵਿਸ਼ਵ ਪੱਧਰ ‘ਤੇ ਸੈਰ-ਸਪਾਟਾ ਦੇ ਮਹੱਤਵਪੂਰਨ ਕੇਂਦਰ ਵਜੋਂ ਉਭਰੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ