Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਿਸ਼ਵਤ ਮੰਗਣ ਦੇ ਦੋਸ਼ ਹੇਠ ESIC ਡਿਸਪੈਂਸਰੀ ਦਾ ਬ੍ਰਾਂਚ ਮੈਨੇਜਰ ਗ੍ਰਿਫ਼ਤਾਰ

June 14, 2024 05:27 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਢੰਡਾਰੀ ਖੁਰਦ, ਲੁਧਿਆਣਾ ਸਿਟੀ ਦੇ ਵਸਨੀਕ ਅਨੁਜ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੇ ਦੋਸਤ ਦੀ ਪਤਨੀ ਨੂੰ ਪੈਨਸ਼ਨ ਜਾਰੀ ਕਰਾਉਣ ਬਦਲੇ ਈ.ਐਸ.ਆਈ.ਸੀ. ਲੁਧਿਆਣਾ ਦੇ ਉਕਤ ਬ੍ਰਾਂਚ ਮੈਨੇਜਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ ਸਹੀ ਪਾਏ ਗਏ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਸ਼ਿਕਾਇਤਕਰਤਾ ਤੇ ਮੁਲਜ਼ਮ ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਤੋਂ ਇਸ ਦਾ ਸਬੂਤ ਮਿਲਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਭਲਕੇ ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ