Thursday, December 18, 2025

Chandigarh

ਖੇਤੀ ਮਸ਼ੀਨਰੀ ਉਪਰ ਸਬਸਿਡੀ ਲੈਣ ਲਈ ਕਿਸਾਨ 20 ਜੂਨ ਤੱਕ ਬਿਨੈਪਤਰ ਦੇ ਸਕਦੇ ਹਨ : ਡਿਪਟੀ ਕਮਿਸ਼ਨਰ

June 15, 2024 01:19 PM
SehajTimes

ਮੋਹਾਲੀ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਤੇ ਲਿਆਉਣ ਲਈ ਪਰਾਲੀ ਦੀ ਖੇਤ ਦੇ ਅੰਦਰ ਅਤੇ ਬਾਹਰ ਸੰਭਾਲ ਲਈ ਸਬਸਿਡੀ ‘ਤੇ ਖੇਤੀ ਮਸ਼ੀਨਰੀ ਖ੍ਰੀਦ ਕਰਨ ਲਈ ਕਿਸਾਨ ਆਨ-ਲਾਈਨ ਬਿਨੈਪੱਤਰ 20 ਜੂਨ, 2024, ਸ਼ਾਮ 5:00 ਵਜੇ ਤੱਕ ਭਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਆਈ ਏ ਐਸ ਨੇ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆ ਘਟਨਾਵਾਂ ਵਿਚ ਪਹਿਲਾਂ ਨਾਲੋਂ ਕਮੀ ਦਰਜ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਦੀ ਪੂਰਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਸਾਲ 2024-25 ਲਈ ਸੀ.ਆਰ.ਐਮ. (ਫ਼ਸਲੀ ਰਹਿੰਦ-ਖੂਹੰਦ ਪ੍ਰਬੰਧਨ) ਸਕੀਮ ਅਧੀਨ ਪਰਾਲੀ ਦੀ ਸੁੱਚਜੀ ਸਾਂਭ-ਸੰਭਾਲ ਕਰਨ ਵਾਲੇ ਖੇਤੀ ਸੰਦਾਂ ਉਪਰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇਣ ਲਈ ਸਕੀਮ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਕਿਸਾਨ ਆਪਣੇ ਬਿਨੇਪੱਤਰ ਆਨਲਾਈਨ https://agrimachinerypb.com ਪੋਰਟਲ ਉਪਰ ਮਿਤੀ 20 ਜੂਨ 2024 ਤੱਕ ਦੇ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਅਧੀਨ ਨਿੱਜੀ ਕਿਸਾਨ (50% ਸਬਸਿਡੀ) ਅਤੇ ਕਸਟਮ ਹਾਇਰਿੰਗ ਸੈਂਟਰ (80% ਸਬਸਿਡੀ) ਜਿਵੇਂ ਕਿ ਪੰਚਾਇਤ, ਕਿਸਾਨ ਉਤਪਾਦਕ ਸੰਗਠਨ, ਰਜਿਸਟਰਡ ਫਾਰਮਰ ਗਰੁੱਪ ਅਤੇ ਸਹਿਕਾਰੀ ਸਭਾ ਬਿਨੈਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਪੱਤਰ ਦੇਣ ਵਾਲੇ ਕਿਸਾਨ ਕੋਲ ਟਰੈਕਟਰ ਹੋਣਾ ਜ਼ਰੂਰੀ ਅਤੇ ਉਸ ਨੂੰ 5000/- ਰੁਪਏ ਬਤੌਰ ਟੋਕਨ ਮਨੀ ਆਨਲਾਈਨ ਜਮਾਂ ਕਰਵਾਉਣੀ ਹੋਵੇਗੀ ਜੋ ਮੋੜਨਯੋਗ ਹੈ। ਉਨ੍ਹਾਂ ਦੱਸਿਆ ਕਿ ਜੋ ਕਿਸਾਨ ਨਿੱਜੀ ਤੌਰ ‘ਤੇ ਬਿਨੇਪਤਰ ਦੇਣਾ ਚਾਹੁੰਦੇ ਹਨ, ਉਨ੍ਹਾਂ ਕੋਲ ਪਿਛਲੇ ਸੀਜ਼ਨ ਦੇ ਝੋਨੇ ਦਾ ਜੇ-ਫਾਰਮ ਹੋਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਟਰੈਕਟਰ 60 ਹਾਰਸ ਪਾਵਰ ਜਾਂ ਵੱਧ (ਕੇਵਲ ਗਰੁੱਪਾਂ ਲਈ), ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਰੋਟਰੀ ਸਲੈਸ਼ਰ, ਉਲਟਾਵੇਂ ਹਲ, ਜੀਰੋ ਟਿਲ ਡਰਿਲ, ਸੁਪਰ ਸੀਡਰ, ਸਰਫੇਸ ਸੀਡਰ, ਬੇਲਰ, ਰੇਕ ਅਤੇ ਕਰਾਪ ਰੀਪਰ ਉਪਰ ਸਬਸਿਡੀ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਜਾਂ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ / ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦੇ ਹਨ ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ