Monday, June 16, 2025

Chandigarh

ਮੁੱਖ ਮੰਤਰੀ ਵੱਲੋਂ ਕੁਵੈਤ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

June 15, 2024 01:30 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਵੈਤ ਵਿਖੇ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਘਟਨਾ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਵਿੱਚ ਕਈ ਭਾਰਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ। ਇਕ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਜਿਸ ਵਿੱਚ ਵੱਡੀ ਗਿਣਤੀ ਭਾਰਤੀਆਂ ਦੀ ਦਮ ਘੁਟਣ ਕਾਰਨ ਮੌਤ ਹੋਈ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਕਾਰਨ ਕਈ ਕੀਮਤੀ ਜਾਨਾਂ ਗਈਆਂ, ਜਦੋਂ ਕਿ ਕਈ ਹੋਰ ਫੱਟੜ ਹੋ ਗਏ। ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਘਟਨਾ ਬਾਰੇ ਜਾਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰੇ ਪੰਜਾਬੀ, ਪੀੜਤ ਪਰਿਵਾਰਾਂ ਨਾਲ ਖੜ੍ਹੇ ਹਨ। ਉਨ੍ਹਾਂ ਇਸ ਮੰਦਭਾਗੇ ਹਾਦਸੇ ਦੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਲਈ ਵੀ ਅਰਦਾਸ ਕੀਤੀ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ