Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ

June 15, 2024 01:34 PM
SehajTimes

ਪਟਿਆਲਾ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ 'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਅੱਜ ਨਗਰ ਨਿਗਮ ਪਟਿਆਲਾ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਆਈ.ਏ.ਐਸ. ਨੌਜਵਾਨਾਂ ਦੇ ਰੂਬਰੂ ਹੋਏ ਤੇ ਉਨ੍ਹਾਂ ਦਾ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਰੋਜ਼ਗਾਰ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕੀਤਾ। ਮੈਡਮ ਮਨੀਸ਼ਾ ਰਾਣਾ ਨੇ ਆਪਣੀ ਪੜ੍ਹਾਈ ਤੇ ਆਈ.ਏ.ਐਸ. ਬਣਨ ਦਾ ਸਫ਼ਰ ਅਤੇ ਨਿਜੀ ਤਜਰਬਾ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਵਿੱਚ ਸਫਲਤਾ ਲਈ ਮਿਹਨਤ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੀ ਤਿਆਰੀ ਲਈ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਸਫਲਤਾ ਲਈ ਚੰਗੀ ਕਿਤਾਬਾਂ ਪੜਨ ਦੇ ਸੁਝਾਅ ਵੀ ਦਿੱਤੇ। ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਆਪਣੇ ਟੀਚੇ ਨਿਰਧਾਰਤ ਕਰਨ ਸਮੇਂ ਆਪਣੀ ਰੁਚੀ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ, ਜੇਕਰ ਅਸੀ ਆਪਣੀ ਰੁਚੀ ਅਨੁਸਾਰ ਕੈਰੀਅਰ ਦੀ ਚੋਣ ਕਰਾਂਗੇ ਤਾਂ ਨਤੀਜੇ ਸਾਰਥਕ ਸਾਹਮਣੇ ਆਉਣਗੇ।

ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਸਰਪ੍ਰਸਤੀ ਹੇਠ ਏ.ਡੀ.ਸੀ. (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨਾਲ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ https://forms.gle/kF2swdxe8HUy3mtM6 ਲਿੰਕ ਉਪਰ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਦੌਰਾਨ ਪੁੱਜੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਕਾਫੀ ਉਤਸਾਹਿਤ ਮਹਿਸੂਸ ਕੀਤਾ ਤੇ ਕੈਰੀਅਰ ਤੇ ਰੁਜ਼ਗਾਰ ਦੇ ਮੌਕੇ ਸਬੰਧੀ ਆਪਣੇ ਸ਼ੰਕੇ ਦੂਰ ਕਰਨ ਲਈ ਸਵਾਲ ਜਵਾਬ ਕੀਤੇ। ਪ੍ਰੋਗਰਾਮ ਮੌਕੇ ਡਿਪਟੀ ਸੀਈਓ ਸਤਿੰਦਰ ਸਿੰਘ ਤੇ ਕੈਰੀਅਰ ਕਾਉਂਸਲਰ ਰੂਪਸੀ ਪਾਹੂਜਾ ਵੀ ਮੌਜੂਦ ਸਨ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ