Wednesday, September 17, 2025

Education

ਮੈਡੀਕਲ ਵਿਦਿਆਰਥੀਆਂ ਲਈ ਰਿਹਾਇਸ਼ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ

June 15, 2024 01:45 PM
SehajTimes
ਮੋਹਾਲੀ : ਡਾ. ਬੀ ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੁਹਾਲੀ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਆਰਜ਼ੀ ਹੋਸਟਲ ਦੀ ਮੁਸ਼ਕਿਲ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਡੀ ਏ ਸੀ ਮੁਹਾਲੀ ਵਿਖੇ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਡਾਇਰੈਕਟਰ-ਪ੍ਰਿੰਸੀਪਲ ਸ਼੍ਰੀਮਤੀ ਭਵਨੀਤ ਭਾਰਤੀ ਨੂੰ ਐੱਮ. ਬੀ. ਬੀ. ਐੱਸ. ਦੇ ਵਿਦਿਆਰਥੀਆਂ ਲਈ ਹੋਸਟਲ ਵਜੋਂ ਪੂਰਬ ਅਪਾਰਟਮੈਂਟਸ ਦੀ ਕਿਰਾਏ 'ਤੇ ਵਰਤੋਂ ਸਬੰਧੀ ਰਿਹਾਇਸ਼ ਦੀ ਉਪਲਬਧਤਾ ਦੀ ਲੰਬਿਤ ਮੰਜ਼ੂਰੀ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਉਂਕਿ ਇਸ ਸਬੰਧੀ ਫਾਈਲ ਆਮ ਪ੍ਰਸ਼ਾਸਨ ਵਿਭਾਗ ਕੋਲ ਪੈਂਡਿੰਗ ਹੈ, ਇਸ ਲਈ ਜਲਦੀ ਹੀ ਇਸ ਦੀ ਪੈਰਵੀ ਕੀਤੀ ਜਾਵੇਗੀ। ਇਸਤੋਂ ਪਹਿਲਾਂ ਡਾਇਰੈਕਟਰ-ਪ੍ਰਿੰਸੀਪਲ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੂੰ ਵਿੱਤ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਏ ਆਈ ਐਮ ਐਸ ਮੁਹਾਲੀ ਨੂੰ ਕਿਰਾਏ ’ਤੇ 28 ਫਲੈਟ ਦੇਣ ਦਾ ਫੈਸਲਾ ਲਿਆ ਗਿਆ ਸੀ।
 

ਇਸ ਤੋਂ ਇਲਾਵਾ, ਜੁਝਾਰ ਨਗਰ ਅਤੇ ਬਹਿਲੋਲਪੁਰ ਵਿੱਚ ਕਾਲਜ ਦੀ ਥਾਂ ਤੇ ਨਜਾਇਜ਼ ਕਬਜ਼ਿਆਂ ਦਾ ਮੁੱਦਾ ਵੀ ਉਠਾਇਆ ਗਿਆ ਅਤੇ ਠੇਕੇਦਾਰ ਨੂੰ ਬਕਾਇਆ ਅਦਾਇਗੀਆਂ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਖੇਤਰਾਂ ਨੂੰ ਤੁਰੰਤ ਖਾਲੀ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਨਜਾਇਜ਼ ਕਬਜ਼ਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਕਬਜ਼ਿਆਂ ਨੂੰ ਖਾਲੀ ਕਰਵਾਉਣ ਦਾ ਮਾਮਲਾ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਨੂੰ ਜਲਦੀ ਹੀ ਕੰਮ ’ਤੇ ਲਾਇਆ ਜਾਵੇਗਾ।
 

ਡਾਇਰੈਕਟਰ-ਪ੍ਰਿੰਸੀਪਲ ਨੇ ਡਿਪਟੀ ਕਮਿਸ਼ਨਰ ਨੂੰ ਐੱਮ.ਬੀ.ਬੀ.ਐੱਸ. ਲਈ ਵਿਦਿਆਰਥੀਆਂ ਦੇ ਹੁਣ ਤੱਕ ਆ ਚੁੱਕੇ ਤਿੰਨ ਬੈਚਾਂ ਅਤੇ ਚੌਥੇ ਬੈਚ ਨੂੰ ਅਗਲੀ ਕੇਂਦਰੀ ਕਾਊਂਸਲਿੰਗ ਤੋਂ ਬਾਅਦ ਦਾਖਲ ਕਰਨ ਬਾਰੇ ਵੀ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਨੇ ਮੈਡੀਕਲ ਕਾਲਜ ਦੀ ਰੋਜ਼ਾਨਾ ਦੀ ਕਾਰਵਾਈ ਦਾ ਵੀ ਜਾਇਜ਼ਾ ਲਿਆ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੀ ਸੁਚੱਜੀ ਪੜ੍ਹਾਈ ਨੂੰ ਯਕੀਨੀ ਬਣਾਉਣ ਲਈ ਮੈਡੀਕਲ ਕਾਲਜ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਵਿੱਚ ਏ ਡੀ ਸੀ (ਜ) ਵਿਰਾਜ ਐਸ ਤਿੜਕੇ, ਏ ਆਈ ਐਮ ਐਸ ਦੇ ਮੈਡੀਕਲ ਸੁਪਰਡੈਂਟ ਡਾਕਟਰ ਨਵਦੀਪ ਸੈਣੀ, ਐਸ ਡੀ ਐਮ ਮੁਹਾਲੀ ਦੀਪਾਂਕਰ ਗਰਗ ਅਤੇ ਜ਼ਿਲ੍ਹਾ ਮਾਲ ਅਫਸਰ ਹਰਮਿੰਦਰ ਸਿੰਘ ਹੁੰਦਲ ਵੀ ਹਾਜ਼ਰ ਸਨ।
 

Have something to say? Post your comment

 

More in Education

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ

ਕਲਗੀਧਰ ਸਕੂਲ ਦੀ ਮੁੱਕੇਬਾਜ਼ੀ 'ਚ ਚੜ੍ਹਤ