Friday, December 19, 2025

Chandigarh

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਤੀਸਰੀ ਰਾਸ਼ਟਰੀ ਲੋਕ ਅਦਾਲਤ 14 ਸਤੰਬਰ ਨੂੰ

June 15, 2024 01:50 PM
SehajTimes

ਮੋਹਾਲੀ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14 ਸਤੰਬਰ 2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾਵੇਗਾ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ।
ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦਾਲਤਾਂ ਵਿਚ ਲੰਬਿਤ ਕੇਸਾਂ ਨੂੰ 14 ਸਤੰਬਰ 2024 ਨੂੰ ਲਗਾਈ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਰਾਹੀਂ ਨਿਪਟਾਰੇ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਲੋਂ ਇਹ ਵੀ ਦੱਸਿਆ ਗਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਵਿਚ ਅਜਿਹੇ ਕੇਸ ਜਿਹੜੇ ਅਜੇ ਕਿਸੇ ਵੀ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਹਨ ਅਤੇ ਉਪਰੋਕਤ ਸ਼੍ਰੇਣੀਆਂ ਅਧੀਨ ਆਉਂਦੇ ਹੋਣ, ਨਿਪਟਾਰੇ ਲਈ ਲਗਵਾਏ ਜਾ ਸਕਦੇ ਹਨ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੋਕ ਅਦਾਲਤਾਂ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਵਿਚ ਫੈਸਲਾ ਹੋਣ ਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਿਸ ਕਰ ਦਿੱਤੀ ਜਾਂਦੀ ਹੈ ਤੇ ਇਨ੍ਹਾਂ ਕੇਸਾਂ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀ ਹੁੰਦੀ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ