Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਤਰੂ ਵੰਦਨਾ ਯੋਜਨਾ ਦੇ ਤਹਿਤ ਚਾਲੂ ਵਿੱਤੀ ਵਰ੍ਹੇ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ: ਡਾ. ਬਲਜੀਤ ਕੌਰ

June 15, 2024 01:59 PM
SehajTimes

ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਦਿੱਤੇ ਗਏ ਵਿੱਤੀ ਲਾਭ

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 60 ਕਰੋੜ ਰੁਪਏ ਦੇ ਵਿੱਤੀ ਲਾਭ ਦਿਤੇ ਜਾਣਗੇ। ਇਸ ਦੀ ਸ਼ੁਰੁਆਤ ਜੂਨ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦੇ ਵਿੱਤੀ ਲਾਭ ਔਰਤ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਟਰਾਂਸਫਰ ਕਰਕੇ ਕੀਤੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਪਿਛਲੇ ਵਿੱਤੀ ਸਾਲ ਦੌਰਾਨ 96044 ਔਰਤ ਲਾਭਪਾਤਰੀਆਂ ਨੂੰ 42 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਰਕਮ ਵਿੱਚੋ ਦੂਜਾ ਬੱਚਾ ਬੇਟੀ ਦੇ ਜਨਮ 'ਤੇ 42,592 ਔਰਤਾਂ ਨੂੰ ਲਗਭਗ 25.55 ਕਰੋੜ ਰੁਪਏ ਦੇ ਵਿੱਤੀ ਲਾਭ ਦਿੱਤੇ ਗਏ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000 ਰੁਪਏ ਦਿੱਤੇ  ਜਾਦੇ ਹਨ।

ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਵੇਗੀ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨ੍ਹਾਂ ਦੀ  ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ। ਇਸ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਕਰਨ ਦੇ ਉਦੇਸ਼ ਨੂੰ ਬਲ ਮਿਲੇਗਾ ਅਤੇ ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਠੱਲ ਪਾਉਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ। ਇਸ ਤੋਂ ਇਲਾਵਾ ਲਾਭਪਾਤਰੀ ਘਰ ਬੈਠ ਕਿ ਵੀ ਆਨਲਾਈਨ ਪੋਰਟਲ (https://pmmvy.nic.in/) ਤੇ  ਆਪਣੇ ਆਪ  ਰਜਿਸਟਰਡ ਕਰਕੇ ਆਪਣੀ ਅਰਜੀ ਜਮਾ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

Have something to say? Post your comment

 

More in Chandigarh

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ