Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਵਿਚ ਵਿਆਪਕ ਪੱਧਰ ‘ਤੇ ਸੁਧਾਰ ਕਰਨ ਲਈ ਉੱਚ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਜਾਰੀ

June 15, 2024 06:30 PM
SehajTimes
ਫੀਲਡ ਅਫਸਰਾਂ ਲਈ ਆਮ ਲੋਕਾਂ ਨੂੰ ਮਿਲਣ ਦਾ ਸਮਾਂ ਨਿਸ਼ਚਿਤ ਕਰਨ ਦੀ ਹਦਾਇਤ 
 
ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ 
 
ਕਿਸੇ ਅਧਿਕਾਰੀ/ਕਰਮਚਾਰੀ ਦੀ ਕੋਈ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮਾਲ ਮੰਤਰੀ 
 
ਚੰਡੀਗੜ੍ਹ : ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਦਫਤਰ ਵਿਚ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਵਿਭਾਗ ਵਿਚ ਵਿਆਪਕ ਪੱਧਰ ‘ਤੇ ਲੋਕ ਪੱਖੀ ਸੁਧਾਰ ਕਰਨ ਦੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਫੀਲਡ ਅਫਸਰਾਂ (ਪਟਵਾਰੀ/ਕਾਨੂੰਨਗੋ/ਨਾਇਬ ਤਹਿਸੀਲਦਾਰ/ਤਹਿਸੀਲਦਾਰ) ਲਈ ਇਹ ਜ਼ਰੂਰੀ ਕੀਤਾ ਜਾਵੇਗਾ ਕਿ ਉਹ ਆਮ ਲੋਕਾਂ ਨੂੰ ਮਿਲਣ, ਸ਼ਿਕਾਇਤਾਂ ਸੁਣਨ ਤੇ ਜਨਤਾ ਦੀ ਸੁਵਿਧਾ ਲਈ ਰੋਜ਼ਾਨਾ ਇਕ ਨਿਸ਼ਚਿਤ ਸਮੇਂ ਉੱਤੇ ਆਪਣੇ ਦਫਤਰ ਵਿਚ ਬੈਠਣ ਅਤੇ ਇਸ ਦੀ ਜਾਣਕਾਰੀ ਸਾਰੇ ਦਫਤਰਾਂ ਦੇ ਬਾਹਰ ਬੋਰਡ ਲਗਾ ਕੇ ਦਿੱਤੀ ਜਾਵੇ। ਮਾਲ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਇਸ ਬਾਬਤ ਜਲਦ ਵਿਭਾਗੀ ਹੁਕਮ ਜਾਰੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਸਾਲ 6 ਜਨਵਰੀ ਅਤੇ 15 ਜਨਵਰੀ ਨੂੰ ਪੈਂਡਿੰਗ ਪਏ ਇੰਤਕਾਲਾਂ ਦੇ ਮਾਮਲੇ ਨਿਪਟਾਉਣ ਲਈ ਲਗਾਏ ਵਿਸ਼ੇਸ਼ ਕੈਂਪਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੜ ਤੋਂ ਪੰਜਾਬ ਵਿਚ ਜਨ ਲੋਕ ਅਦਾਲਤਾਂ ਸ਼ੁਰੂ ਕਰਨ ਲਈ ਕਿਹਾ ਹੈ। ਜਿੰਪਾ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਲੋਕ ਅਦਾਲਤਾਂ ਵਿਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਅ ਸੁਣਨਗੇ ਅਤੇ ਮੌਕੇ ਉੱਤੇ ਹੱਲ ਕਰਵਾਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪੈਂਡਿੰਗ ਇੰਤਕਾਲਾਂ ਨੂੰ ਹੋਰ ਵਿਸ਼ੇਸ਼ ਕੈਂਪ ਲਗਾ ਕੇ ਨਿਪਟਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਲਗਾਏ ਦੋ ਕੈਂਪਾਂ ਵਿਚ ਇੰਤਕਾਲਾਂ ਦੇ ਲੰਬਿਤ ਪਏ 50796 ਮਾਮਲੇ ਨਿਪਟਾਏ ਗਏ ਸਨ। 
 
ਮੀਟਿੰਗ ਦੌਰਾਨ ਮਾਲ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਹੈਲਪਲਾਈਨ ਨੰਬਰਾਂ 8184900002 ਅਤੇ 9464100168 (ਐਨ.ਆਰ.ਆਈਜ਼ ਲਈ) ‘ਤੇ ਪ੍ਰਾਪਤ ਸ਼ਿਕਾਇਤਾਂ ਬਾਬਤ ਵੀ ਜਾਣਕਾਰੀ ਲਈ। ਉਨ੍ਹਾਂ ਨੂੰ ਦੱਸਿਆ ਗਿਆ ਕਿ 13 ਜੂਨ, 2024 ਤੱਕ ਦੋਵਾਂ ਨੰਬਰਾਂ ਉੱਤੇ 4387 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 3064 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਜਿੰਪਾ ਨੇ ਕਿਹਾ ਕਿ ਹੈਲਪਲਾਈਨ ਨੰਬਰ ‘ਤੇ ਆਉਂਦੀਆਂ ਸ਼ਿਕਾਇਤਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ ਅਤੇ ਇਸ ਕੰਮ ਵਿਚ ਕੋਈ ਵੀ ਢਿੱਲ ਜਾਂ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਹਰ ਹਫਤੇ ਇਸ ਬਾਰੇ ਸਮੀਖਿਆ ਕਰਿਆ ਕਰਨਗੇ। ਇਸ ਤੋਂ ਇਲਾਵਾ ਜਿੰਪਾ ਨੇ ਵੱਖ-ਵੱਖ ਤਹਿਸੀਲਾਂ/ਸਬ ਤਹਿਸੀਲਾਂ ਅਤੇ ਐਸ.ਡੀ.ਐਮ ਕੰਪਲੈਕਸਾਂ ਦੀ ਨਵੀਂ ਉਸਾਰੀ ਤੇ ਮੁਰੰਮਤ ਲਈ ਜਾਰੀ ਕੀਤੇ ਫੰਡਾਂ ਬਾਬਤ ਵੀ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਇਨ੍ਹਾਂ ਇਮਾਰਤਾਂ ਨੂੰ ਉੱਚ ਦਰਜੇ ਦੀਆਂ ਬਣਾਇਆ ਜਾਵੇ ਜਿੱਥੇ ਆਉਣ ਵਾਲੇ ਲੋਕਾਂ ਨੂੰ ਸਭ ਸਹੂਲਤਾਂ ਇਕ ਹੀ ਛੱਤ ਹੇਠਾਂ ਮਿਲਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਵਿਕਾਸ ਕੰਮਾਂ ਲਈ ਐਕੁਆਇਰ ਕੀਤੀਆਂ ਜ਼ਮੀਨਾਂ ਦੇ ਮਾਲਕਾਂ ਨੂੰ ਸਮੇਂ ਸਿਰ ਪੂਰਾ ਮੁਆਵਜ਼ਾਂ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਵਿਭਾਗ ਦੇ ਹੋਰ ਵੀ ਕਈ ਕੰਮਾਂ ਦੀ ਸਮੀਖਿਆ ਕੀਤੀ ਅਤੇ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿਚ ਵਿੱਤ ਕਮਿਸ਼ਨਰ ਮਾਲ ਕੇ.ਏ.ਪੀ. ਸਿਨ੍ਹਾ, ਸਕੱਤਰ ਅਲਕਨੰਦਾ ਦਿਆਲ ਤੇ ਅਰਸ਼ਦੀਪ ਸਿੰਘ ਥਿੰਦ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। 

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ