Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਰਵਾਈ : ਡਿਪਟੀ ਕਮਿਸ਼ਨਰ

June 15, 2024 06:34 PM
SehajTimes

ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਰਕਾਰੀ ਜਾਇਦਾਦ ਦੀ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਨਗਰ ਨਿਗਮ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ 'ਤੇ ਲੱਗੇ ਸਾਈਨ ਬੋਰਡਾਂ 'ਤੇ ਵੱਖ ਵੱਖ ਤਰ੍ਹਾਂ ਦੇ ਪੋਸਟਰ ਲਗਾ ਦਿੱਤੇ ਜਾਂਦੇ ਹਨ ਜਿਸ ਕਾਰਨ ਵਾਹਨ ਚਾਲਕਾਂ ਨੂੰ ਟਰੈਫਿਕ ਸੰਕੇਤਾਂ ਦਾ ਪਤਾ ਨਹੀਂ ਲੱਗਦਾ ਜੋ ਦੁਰਘਟਨਾ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਡੀਫੇਸਮੈਂਟ ਕਰਨ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਟਿਆਲਾ ਦੀਆਂ ਜਿਨ੍ਹਾਂ ਸੜਕਾਂ 'ਤੇ ਸਾਈਨ ਬੋਰਡ ਖਰਾਬ ਹੋ ਗਏ ਹਨ ਜਾ ਨਹੀਂ ਲੱਗੇ ਹਨ, ਉਥੇ ਟਰੈਫ਼ਿਕ ਪੁਲਿਸ ਅਤੇ ਪੀ.ਡਬਲਿਊ.ਡੀ. ਵਿਭਾਗ ਸਾਂਝੇ ਤੌਰ 'ਤੇ ਦੌਰਾ ਕਰਕੇ ਅਜਿਹੀਆਂ ਸਾਈਟਾਂ ਦੀ ਪਹਿਚਾਣ ਕਰਨ ਅਤੇ ਇਥੇ ਤੁਰੰਤ ਸਾਈਨ ਬੋਰਡ ਲਗਾਉਣ ਦੀ ਕਾਰਵਾਈ ਅਰੰਭ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸੜਕਾਂ 'ਤੇ ਲੱਗੀ ਰੇਲਿੰਗ ਕਈ ਵਾਰ ਦੁਰਘਟਨਾ ਕਾਰਨ ਟੁੱਟ ਜਾਂਦੀ ਹੈ ਜੋ ਸਮੇਂ ਸਿਰ ਠੀਕ ਨਾ ਕਰਨ ਕਾਰਨ ਹੋਰ ਦੁਰਘਟਨਾਵਾਂ ਦਾ ਕਾਰਨ ਬਣ ਸਕਦੀ ਹੈ ਇਸ ਲਈ ਸਬੰਧਤ ਵਿਭਾਗ ਸੜਕਾਂ 'ਤੇ ਲੱਗੀਆਂ ਰੇਲਿੰਗਾਂ ਦੀ ਸਮੇਂ ਸਮੇਂ 'ਤੇ ਜਾਂਚ ਕਰਨ ਅਤੇ ਕਿਸੇ ਦੁਰਘਟਨਾ ਹੋਣ 'ਤੇ ਤੁਰੰਤ ਰੇਲਿੰਗ ਨੂੰ ਠੀਕ ਕੀਤਾ ਜਾਵੇ। ਮੀਟਿੰਗ 'ਚ ਏ.ਡੀ.ਸੀ ਮੈਡਮ ਕੰਚਨ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ, ਐਸ.ਪੀ. ਹਰਵੰਤ ਕੌਰ, ਡੀ.ਐਸ.ਪੀ. ਕਰਨੈਲ ਸਿੰਘ, ਐਚ.ਪੀ.ਐਸ. ਲਾਂਬਾ ਸਮੇਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ