Sunday, November 02, 2025

Haryana

ਮੁੱਖ ਮੰਤਰੀ ਨੇ ਤੀਰਥ ਯਾਤਰਾ ਯੋਜਨਾ ਤਹਿਤ ਰਾਮਲੱਲਾ ਦੇ ਦਰਸ਼ਨ ਲਈ ਬੱਸ ਨੁੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

June 17, 2024 05:53 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਸੋਮਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਬਾਲਾ ਜਿਲ੍ਹਾ ਤੋਂ ਅਯੋਧਿਆ ਧਾਮ ਲਈ ਏਸੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਵਿਚ 38 ਤੀਰਥ ਯਾਤਰੀ ਸਵਾਰ ਸਨ, ਜੋ ਅਯੋਧਿਆ ਜਾਣਗੇ ਅਤੇ ਸ੍ਰੀ ਰਾਮ ਮੰਦਿਰ ਦੇ ਦਰਸ਼ਨ ਕਰਣਗੇ।

ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਰਾਮ ਦੇ ਦਰਸ਼ਨਾਂ ਲਈ ਮਾਂ ਅੰਬਾ ਦੀ ਪਵਿੱਤਰ ਭੂਮੀ ਤੋਂ ਜੱਥਾ ਰਵਾਨਾ ਕੀਤਾ ਹੈ। ਇਕ ਲੰਬੇ ਸਮੇਂ ਬਾਅਦ ਅਯੋਧਿਆ ਵਿਚ ਭਗਵਾਨ ਸ੍ਰੀ ਰਾਮ ਦਾ ਵੱਡਾ ਅਤੇ ਸ਼ਾਨਦਾਰ ਮੰਦਿਰ ਬਣਿਆ ਹੈ ਜੋ ਸਾਡੇ ਲਈ ਖੁਸ਼ਕਿਸਮਤੀ ਦੀ ਗੱਲ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੂਬੇ ਦੇ ਲੱਖਾਂ ਸ਼ਰਧਾਲੂ ਫਰੀ ਦੇਸ਼ ਦੇ ਮਹਤੱਵਪੂਰਨ ਤੀਰਥ ਸਥਾਨਾਂ ਦੇ ਦਰਸ਼ਨ ਕਰਣਗੇ। ਇਸ ਦੇ ਲਈ ਪੂਰੇ ਸੂਬੇ ਤੋਂ ਹੁਣ ਤਕ 7 ਏਸੀ ਵੋਲਵੋ ਬੱਸਾਂ ਸੂਬਾ ਸਰਕਾਰ ਵੱਲੋਂ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਅਤੇ ਸੈਕੜਿਆਂ ਯਾਤਰੀ ਅਯੋਧਿਆ ਸਮੇਤ ਹੋਰ ਤੀਰਥ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਅਨੋਖੀ ਯੋਜਨਾ ਨਾਲ ਸ਼ਰਧਾਲੂਆਂ ਦੀ ਆਸਥਾ ਨੂੰ ਵੀ ਸਨਮਾਨ ਮਿਲ ਰਿਹਾ ਹੈ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਅਯੋਧਿਆ ਧਾਮ ਜਾ ਰਹੇ ਸ਼ਰਧਾਲੂਆਂ ਨਾਲ ਗਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪੁਲਿਸ ਡੀਏਵੀ ਸਕੂਲ ਦੇ ਪਰਿਸਰ ਤੋਂ ਦਿਖਾਈ ਹਰੀ ਝੰਡੀ

ਪੁਲਿਸ ਡੀਏਵੀ ਪਬਲਿਕ ਸਕੂਲ, ਅੰਬਾਲਾ ਸ਼ਹਿਰ ਦੇ ਪਰਿਸਰ ਤੋਂ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਏਸੀ ਵੋਲਵੋ ਬੱਸ ਨੂੰ ਹਰੀ ਝੰਡੀ ਦੇਣ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਇਸ ਮੌਕੇ 'ਤੇ ਟ੍ਰਾਂਸਪੋਰਟ ਮੰਤਰੀ ਅਸੀਮ ਗੋਇਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਮਨਦੀਪ ਸਿੰਘ ਬਰਾੜ, ਡਿਪਟੀ ਕਮਿਸ਼ਨਰ ਡਾ. ਸ਼ਾਲੀਨ, ਐਸਪੀ ਜਸ਼ਨ ਦੀਪ ਸਿੰਘ ਰੰਧਾਵਾ, ਸੰਯੁਕਤ ਨਿਦੇਸ਼ਕ ਗੌਰਵ ਗੁਪਤਾ, ਭਾਜਪਾ ਜਿਲ੍ਹਾ ਪ੍ਰਧਾਨ ਮਨਦੀਪ ਰਾਣਾ ਮੌਜੂਦ ਰਹੇ। ਇਸ ਦੌਰਾਨ ਸ਼ਰਧਾਲੂਆਂ ਨੂੰ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਵੱਲੋਂ ਇਕ-ਇਕ ਕਿੱਟ ਬੈਗ ਵੀ ਉਪਲਬਧ ਕਰਵਾਇਆ ਗਿਆ।

ਲਗਾਤਾਰ ਭੇਜੇ ਜਾ ਰਹੇ ਸ਼ਰਧਾਲੂ

ਹਰਿਆਣਾ ਸਰਕਾਰ ਨੇ ਸ਼ਰਧਾਲੂਆਂ ਨੁੰ ਫਰੀ ਤੀਰਥ ਯਾਤਰਾ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਯੋਜਨਾ ਦਾ ਲਾਭ ਲੈਣ ਲਈ ਉਮਰ 60 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਦੀ ਆਮਦਨ 1 ਲੱਖ 80 ਹਜਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ। ਅਜਿਹੇ ਸ਼ਰਧਾਲੂਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਪੋਰਟਲ 'ਤੇ ਰਜਿਸਟ੍ਰੇਸ਼ਣ ਕਰਵਾਉਣਾ ਜਰੂਰੀ ਹੈ। ਹੁਣ ਤਕ ਅਨੇਕ ਲਾਭਕਾਰ ਇਸ ਯੋਜਨਾ ਦਾ ਲਾਭ ਚੁੱਕ ਚੁੱਕੇ ਹਨ।

Have something to say? Post your comment

 

More in Haryana

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਿਰਧ ਆਸ਼ਰਮ ਵਿੱਚ ਮਨਾਇਆ ਦੀਵਾਲੀ ਉਤਸਵ, ਬਜੁਰਗਾਂ ਨਾਲ ਵੰਡੀਆਂ ਖੁਸ਼ੀਆਂ

ਦੀਵਾਲੀ 'ਤੇ ਪੰਚਕੂਲਾ ਨੂੰ ਸਿਹਤ ਦਾ ਤੋਹਫਾ

ਫਰੀਦਾਬਾਦ ਵਿੱਚ 15 ਫੁੱਟ ਉੱਚੇ ਆਸ਼ਾਦੀਪ ਦਾ ਪ੍ਰਜਵਲਨ - ਚਾਨਣ, ਏਕਤਾ ਅਤੇ ਆਸ ਦਾ ਮਹੋਤਸਵ : ਵਿਪੁਲ ਗੋਇਲ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪਣੇ ਪਿੰਡ ਮਿਰਜਾਪੁਰ ਮਾਜਰਾ ਵਿੱਚ ਹੋਇਆ ਸ਼ਾਨਦਾਰ ਸਵਾਗਤ

ਸਰਕਾਰ ਦਾ ਟੀਚਾ ਹਰਿਆਣਾ ਨੂੰ ਨਾ ਸਿਰਫ ਭਾਰਤ ਦੀ ਸਗੋ ਵਿਸ਼ਵ ਦੀ ਖੇਡ ਰਾਜਧਾਨੀ ਬਨਾਉਣਾ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ

ਅੰਬਾਲਾ ਕੈਂਟ ਸਿਵਲ ਹਸਪਤਾਲ ਵਿੱਚ ਕ੍ਰਿਟਿਕਲ ਕੇਅਰ ਯੂਨਿਟ (ਸੀਸੀਯੂ) ਹੋਵੇਗੀ ਸੰਚਾਲਿਤ, ਮਰੀਜਾਂ ਨੂੰ ਮਿਲੇਗੀ ਬਿਹਤਰ ਇਲਾਜ ਸਹੂਲਤਾਂ : ਊਰਜਾ ਮੰਤਰੀ ਅਨਿਲ ਵਿਜ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਨਾਰੀ ਸ਼ਕਤੀ ਨੂੰ ਮਿਲਿਆ ਤੋਹਫਾ

ਭਗਵਾਨ ਸ਼੍ਰੀ ਵਿਸ਼ਵਕਰਮਾ ਜੈਯੰਤੀ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਹਰਿਆਣਾ ਵਿੱਚ ਕਾਰੀਗਰਾਂ ਨੂੰ ਵੱਡੀ ਸੌਗਾਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 9 ਬ੍ਰੇਸਟ ਕੈਂਸਰ ਜਾਂਚ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ