Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਤੇਲ ਨਾਲ ਭਰੀ ਗੱਡੀ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ 

June 17, 2024 07:41 PM
ਦਰਸ਼ਨ ਸਿੰਘ ਚੌਹਾਨ
ਲੌਂਗੋਵਾਲ : ਅੱਤ ਦੀ ਪੈ ਰਹੀ ਗਰਮੀ ਦੌਰਾਨ ਐਤਵਾਰ ਨੂੰ ਲੌਂਗੋਵਾਲ ਵਿਖੇ ਬਡਬਰ ਰੋਡ ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਤੇਲ ਨਾਲ ਭਰੀ ਗੱਡੀ ਨੂੰ ਅਚਨਚੇਤ ਅੱਗ ਲੱਗ ਗਈ। ਕੁੱਝ ਹੀ ਮਿੰਟਾਂ ਵਿਚ ਅੱਗ ਨੇ ਅਜਿਹਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਲੋਕਾਂ ਦੇ ਸਾਹ ਸੂਤਕੇ ਰੱਖ ਦਿੱਤੇ ।ਭਾਰਤ ਪੈਟਰੋਲੀਅਮ ਦੇ ਕ੍ਰਿਸ਼ਨਾ ਪੈਟਰੋ ਸੈਂਟਰ ਤੇ ਅਣਲੋਡ ਹੋਣ ਲਈ ਆਈ ਇਸ ਗੱਡੀ ਨੂੰ ਜਦ ਡਰਾਈਵਰ ਬੈਕ ਕਰਕੇ ਪੰਪ ਤੇ ਲਾਉਣ ਲੱਗਾ ਤਾਂ ਗੱਡੀ ਦੇ ਕੈਬਿਨ ਵਿੱਚ ਅਚਾਨਕ ਅੱਗ ਫੈਲ ਗਈ। ਡਰਾਈਵਰ ਅਤੇ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋ ਸਕੇ। ਸੜਕ ਤੇ ਖੜੀ  ਗੱਡੀ ਦਾ ਕੈਬਿਨ ਧੂਹ ਧੂਹ ਕਰਕੇ ਸੜ ਰਿਹਾ ਸੀ ਅਤੇ ਟਾਇਰਾਂ ਦੇ ਪਟਾਕੇ ਪੈ ਰਹੇ ਸਨ।
 
 
ਅੱਗ ਲੱਗਣ ਦੇ ਤੁਰੰਤ ਬਾਅਦ ਭਾਵੇਂ ਫਾਇਰ ਬ੍ਰਿਗੇਡ ਸੰਗਰੂਰ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਪੁੱਜ ਕੇ ਆਵਾਜਾਈ ਬੰਦ ਕਰਵਾਈ ਅਤੇ ਲੋਕਾਂ ਨੂੰ ਘਟਨਾ ਸਥਾਨ ਤੋਂ ਦੂਰ ਕੀਤਾ। ਅੱਗ ਬੁਝਾਊ  ਗੱਡੀਆ ਪੁੱਜਣ ਚ ਹੋ ਰਹੀ ਦੇਰੀ ਕਾਰਨ ਇੱਕਠੇ ਹੋਏ ਲੋਕਾਂ ਦੇ ਦਿਲਾਂ ਦੀ ਧੜਕਨ ਤੇਜ਼ ਹੁੰਦੀ ਗਈ,ਕਿਉ ਕਿ ਇਸ ਗੱਡੀ ਦਾ ਕਿਸੇ ਵੇਲੇ ਵੀ ਬਲਾਸਟ ਹੋ ਸਕਦਾ ਸੀ ਅਤੇ ਆਹਮੋ ਸਾਹਮਣੇ ਦੋਵੇਂ ਪੰਪਾਂ ਤੇ ਵੱਡੀ ਅਣਹੋਣੀ ਵਾਪਰ ਸਕਦੀ ਸੀ। ਇਸ ਦੌਰਾਨ ਸੰਗਰੂਰ,ਬਰਨਾਲਾ ਅਤੇ ਸੁਨਾਮ ਤੋ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆ ਨੇ ਭਾਰੀ ਜੱਦੋ ਜਹਿਦ ਤੋ ਬਾਅਦ ਅੱਗ ਤੇ ਕਾਬੂ ਪਾਇਆ। ਤੇਲ ਵਾਲੇ ਟੈਂਕਰ ਨੂੰ ਲੱਗੀ ਅਚਾਨਕ ਅੱਗ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

Have something to say? Post your comment

 

More in Malwa

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ