Wednesday, February 18, 2026
BREAKING NEWS
ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Malwa

ਵਿਕਾਊ ਕਲਮਾਂ ਨੂੰ ਕਦੇ ਲੋਕ ਮਾਨਤਾ ਨਹੀਂ ਮਿਲਦੀ : ਸੰਗਰਾਮੀ 

June 18, 2024 12:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸਾਹਿਤ ਸਭਾ ਰਜਿ: ਸੁਨਾਮ ਦੀ ਮਹੀਨਾਵਾਰ ਸਾਹਿਤਿਕ ਇਕੱਤਰਤਾ ਮਿਲਖਾ ਸਿੰਘ ਸਨੇਹੀ ਅਤੇ ਮਾਸਟਰ ਰਣਬੀਰ ਸਿੰਘ ਜਖੇਪਲ ਦੀ ਪ੍ਰਧਾਨਗੀ ਵਿੱਚ ਸ਼ਹੀਦ ਊਧਮ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਵਿਖੇ ਹੋਈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਸ ਇਕੱਤਰਤਾ ਵਿੱਚ ਮਾਸਟਰ ਦਲਬਾਰ ਸਿੰਘ ਚੱਠੇ ਸੇਖਵਾਂ ਵੱਲੋਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਕਾਰਨਾਂ ਬਾਰੇ ਆਪਣੇ ਵਿਚਾਰ ਸਾਂਝੇ  ਕਰਦਿਆਂ ਕਿਹਾ ਕਿ ਪਰਿਵਾਰਕ, ਰਾਜਸੀ ਅਤੇ ਕੱਟੜਪੰਥੀ ਨਕਸ਼ਬੰਦੀਆਂ ਦੇ ਵਿਰੋਧ ਦੇ ਨਾਲ ਨਾਲ ਸਨਾਤਨ ਹਿੰਦੂ ਪ੍ਰਚਾਰਕਾਂ ਵੱਲੋਂ ਇਸ ਗੱਲ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇਵ ਭਾਸ਼ਾ ਸੰਸਕ੍ਰਿਤ ਦੀ ਥਾਂ ਲੋਕ ਭਾਸ਼ਾ ਪੰਜਾਬੀ ਵਿੱਚ ਕਿਉਂ ਲਿਖਿਆ  ਹੈ। ਸਭਾ ਦੇ ਪ੍ਰਧਾਨ ਜਸਵੰਤ ਸਿੰਘ ਅਸਮਾਨੀ ਵੱਲੋਂ ਈਦ ਦੀ ਵਧਾਈ ਸਾਂਝੀ ਕਰਦਿਆਂ  ਕਿਹਾ ਕਿ ਈਦ- ਉਲ- ਅਜ਼ਹਾ ਦਾ ਤਿਉਹਾਰ ਤਿਆਗ ਅਤੇ ਕੁਰਬਾਨੀ ਦਾ ਸੁਨੇਹਾ ਦਿੰਦਾ ਹੈ। ਇਸਦੇ ਨਾਲ ਨਾਲ ਅਸਮਾਨੀ ਨੇ ਆਪਣੀ ਰਚਨਾ ਮਨ ਦਾ ਸ਼ੀਸ਼ਾ ਵੀ ਪੇਸ਼ ਕੀਤੀ। ਮਿਲਖਾ ਸਿੰਘ ਸਨੇਹੀ ਵੱਲੋਂ ਪਿਤਾ ਦਿਵਸ ਮੌਕੇ ਆਪਣੀ ਰਚਨਾ ਪੇਸ਼ ਕਰਦਿਆਂ ਪਿਤਾ ਦੀ ਪਦਵੀ ਵਾਰੇ ਕਿਹਾ ਕਿ ਸੌ ਚਾਚੇ ਤੇ ਇੱਕ ਪਿਓ,ਭਾਵ ਸਾਰੇ  ਰਿਸ਼ਤੇ ਰਲ ਕੇ ਵੀ ਇੱਕ ਪਿਤਾ ਵਰਗਾ ਫਰਜ਼ ਨਹੀਂ ਨਿਭਾਅ ਸਕਦੇ। ਗੁਰਮੀਤ ਸੁਨਾਮੀ ਵੱਲੋਂ ਮਾਤਾ ਪਿਤਾ ਦੀ ਸੇਵਾ ਬਾਰੇ ਪ੍ਰੇਰਨਾ ਦਿੰਦਾ ਗੀਤ ਸਾਂਝਾ ਕੀਤਾ। ਸੁਪਿੰਦਰ ਭਾਰਦਵਾਜ ਨੇ ਨਿਹੰਗ ਸਿੰਘਾਂ ਦੇ ਚੜ੍ਹਦੀ ਕਲਾ ਵਾਲੇ ਨਿਹੰਗ ਬੋਲਿਆਂ  ਬਾਰੇ ਖ਼ੂਬਸੂਰਤ ਜਾਣਕਾਰੀ ਸਾਂਝੀ ਕੀਤੀ। ਐਡਵੋਕੇਟ ਰਮੇਸ਼ ਕੁਮਾਰ ਵੱਲੋਂ ਖ਼ਤਮ ਹੋ ਰਹੇ ਪਾਣੀ ਦੀ ਚਿੰਤਾ ਬਾਰੇ ਰਚਨਾ ਸਾਂਝੀ ਕੀਤੀ ਕਿ- ਦੁੱਧ ਨਹੀਂ ਬਚਾ ਸਕੇ ਹੁਣ ਪਾਣੀ ਤਾਂ ਬਚਾ ਲਵੋ। ਭੋਲਾ ਸਿੰਘ ਸੰਗਰਾਮੀ ਵੱਲੋਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਕਾਊ ਕਲਮਾਂ ਨੂੰ ਕਦੇ ਵੀ ਲੋਕ ਮਾਨਤਾ ਪ੍ਰਾਪਤ ਨਹੀਂ ਹੁੰਦੀ, 'ਰਾਜ ਕਵੀ' ਨਾਲੋਂ 'ਲੋਕ ਕਵੀ' ਮਹਾਨ ਹੁੰਦਾ ਹੈ। ਪਵਨ ਕੁਮਾਰ ਵੱਲੋਂ ਵੀ ਆਪਣੀ ਖ਼ੂਬਸੂਰਤ ਰਚਨਾ ਨਾਲ ਹਾਜ਼ਰੀ ਲਗਵਾਈ ਗਈ।

Have something to say? Post your comment

 

More in Malwa

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ‘ਚ ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਕਿਸਾਨਾਂ ਨੇ ਫੂਕੀਆਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀਆਂ ਕਾਪੀਆਂ

ਘਰੇਲੂ ਬਗੀਚੀ ਵਿੱਚ ਸਬਜ਼ੀਆਂ ਜ਼ਰੂਰ ਉਗਾਉਣ ਕਿਸਾਨ : ਡਾ. ਅਸ਼ੋਕ ਕੁਮਾਰ ਗਰਗ

ਆਪ ਆਗੂਆਂ ਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਦਿਤਾ ਧਰਨਾ