Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸੀ.ਐਮ.ਦੀ ਯੋਗਸ਼ਾਲਾ ਨੇ ਸਿਹਤਮੰਦ ਜ਼ਿੰਦਗੀ ਦੇ ਰਾਹ ਪਾਏ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਲੋਕ

June 18, 2024 06:30 PM
SehajTimes

ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ ਹਜ਼ਾਰਾਂ ਵਸਨੀਕਾਂ ਨੂੰ ਰੋਜ਼ਾਨਾ ਸੀ.ਐਮ.ਦੀ ਯੋਗਸ਼ਾਲਾ ਦਾ ਮਿਲ ਰਿਹਾ ਲਾਭ

ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਮੋਹਾਲੀ : ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਮੁੱਖ ਮੰਤਰੀ ਯੋਗਸ਼ਾਲਾ ਤੋਂ ਲਾਭ ਉਠਾ ਰਹੇ ਹਨ, ਜਿਸ ਨਾਲ ਲੋਕ ਸਿਹਤਮੰਦ ਜ਼ਿੰਦਗੀ ਦੇ ਰਾਹ ਪੈ ਗਏ ਹਨ। ਗੂਗਾ ਮਾੜੀ, ਖਰੜ ਵਿਖੇ ਲਗਦੀ ਯੋਗਸ਼ਾਲਾ ਵਿੱਚ ਹਿੱਸਾ ਲੈਣ ਵਾਲੀ ਨਿਸ਼ਾ ਨੇ ਦੱਸਿਆ ਕਿ ਉਸ ਨੂੰ ਪੀ ਸੀ ਓ ਡੀ ਦੀ ਦਿੱਕਤ ਸੀ, ਜਿਹੜੀ ਕਿ ਨਿਯਮਤ ਤੌਰ ਉੱਤੇ ਯੋਗਾ ਕਰਨ ਨਾਲ ਠੀਕ ਹੋ ਰਹੀ ਹੈ। ਉਹ ਬਹੁਤ ਧੰਨਵਾਦੀ ਹੈ ਕਿ ਸਰਕਾਰ ਨੇ ਸੀ.ਐਮ.ਦੀ ਯੋਗਸ਼ਾਲਾ ਦੇ ਰੂਪ ਵਿੱਚ ਲੋਕ ਪੱਖੀ ਉਪਰਾਲਾ ਕੀਤਾ ਹੈ। ਉਹਨਾਂ ਨੇ ਹੋਰ ਦੱਸਿਆ ਕਿ ਉਹਨਾਂ ਦੇ ਮਾਤਾ ਨੂੰ ਫਰੋਜ਼ਨ ਸ਼ੋਲਡਰ ਦੀ ਦਿੱਕਤ ਹੈ ਤੇ ਉਹਨਾਂ ਦੀ ਬਾਂਹ ਉੱਪਰ ਚੁੱਕੀ ਨਹੀਂ ਸੀ ਜਾਂਦੀ ਪਰ ਯੋਗਾ ਕਰਨ ਨਾਲ ਉਹਨਾਂ ਦੀ ਬਾਂਹ ਕਾਫੀ ਹੱਦ ਤਕ ਉੱਪਰ ਜਾਣ ਲੱਗ ਪਈ ਹੈ।

 

ਇਸ ਲਈ ਉਹਨਾਂ ਦੇ ਮਾਤਾ ਵੀ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 240 ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਇਨ੍ਹਾਂ ਯੋਗਾ ਕਲਾਸਾਂ ਨਾਲ ਲਗਪਗ 10,300 ਜ਼ਿਲ੍ਹਾ ਨਿਵਾਸੀ ਲਾਭ ਉਠਾ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ 8:15 ਵਜੇ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ।



ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੇਕ ਸੈਸ਼ਨ ਵਿੱਚ ਘੱਟੋ-ਘੱਟ 25 ਵਿਅਕਤੀਆਂ ਦਾ ਦਾਖਲਾ ਲਾਜ਼ਮੀ ਹੈ ਅਤੇ ਯੋਗਾ ਸੈਸ਼ਨਾਂ ਵਿੱਚ ਭਾਗ ਲੈਣ ਲਈ ਆਉਣ ਵਾਲੇ ਪ੍ਰਤੀਭਾਗੀਆਂ ਦਾ ਮਾਰਗਦਰਸ਼ਨ ਕਰਨ ਲਈ ਜ਼ਿਲ੍ਹੇ ਵਿੱਚ 45 ਯੋਗਾ ਕੋਚ ਉਪਲਬਧ ਹਨ। ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ / ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਂਦਾ।

 

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ