Tuesday, June 17, 2025

Chandigarh

ਵਾਰਡਰ ਦੀਆਂ 815 ਅਤੇ 32 ਮੈਟਰਨ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

May 07, 2021 07:04 PM
SehajTimes
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ ਤਹਿਤ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜੇਲ੍ਹ ਵਿਭਾਗ ਵਿਚ ਵਾਰਡਰ ਦੀਆਂ 815 ਅਤੇ 32 ਮੈਟਰਨ  ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਿੱਤੀ। ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਬਹਿਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਿਤੀ 10 ਮਈ ਤੋਂ 31 ਮਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ `ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ 'ਤੇ ਬਲੈਕ ਸਪੌਟਸ ਨੂੰ ਜਲਦੀ ਠੀਕ ਕਰਨ ਦੇ ਆਦੇਸ਼

ਅਸਹਿ ਗਰਮੀ ਵਿੱਚ ਮੋਹਾਲੀ ਦੇ ਲੋਕ ਬਿਨਾਂ ਬਿਜਲੀ ਦੇ ਰਾਤਾਂ ਕੱਟਣ 'ਤੇ ਮਜਬੂਰ ਹਨ: ਬਲਬੀਰ ਸਿੰਘ ਸਿੱਧੂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

’ਯੁੱਧ ਨਸ਼ਿਆਂ ਵਿਰੁੱਧ’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਸਰਕਾਰ ਨੇ ਆਰ.ਸੀ. ਅਤੇ ਡੀ.ਐਲ. ਦੇ ਬੈਕਲਾਗ ਸਬੰਧੀ ਲਿਆ ਵੱਡਾ ਫੈਸਲਾ; ਰਜਿਸਟ੍ਰੇਸ਼ਨ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦਿੱਤੇ

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ