Sunday, September 27, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Business

ਪੰਜ ਰੋਜ਼ਾ ਮੱਛੀ ਪਾਲਣ ਸਿਖਲਾਈ ਕੈਂਪਾਂ ਦਾ ਸਡਿਊਲ ਜਾਰੀ ਆਯੋਜਿਤ

June 18, 2024 07:40 PM
ਅਸ਼ਵਨੀ ਸੋਢੀ

ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੁਹੱਈਆ ਕਰਵਾਈ ਜਾਂਦੀ ਹੈ40-60 ਪ੍ਰਤੀਸ਼ਤ ਸਬਸਿਡੀ

ਮਾਲੇਰਕੋਟਲਾ : ਮੱਛੀ ਪਾਲਣ ਦਾ ਧੰਦਾ ਖੇਤੀਬਾੜੀ ਵਿਭਿੰਨਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਧੰਦੇ ਤੋਂ ਸਹਿਜੇ ਹੀ ਕਿਸਾਨ 1.0 ਲੱਖ ਤੋਂ 1.50 ਲੱਖ ਰੁਪਏ ਪ੍ਰਤੀ ਏਕੜ ਆਮਦਨ ਪ੍ਰਾਪਤ ਕਰ ਰਹੇ ਹਨ। ਇਸ ਗੱਲ ਦੀ ਜਾਣਕਾਰੀ ਸਹਾਇਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦਿੱਤੀ । ਉਨ੍ਹਾਂ ਨੇ ਅੱਗੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਮਤਸੱਯ ਸੰਪਦਾ ਯੋਜਨਾ (PMMSY) ਤਹਿਤ ਪਲੇਨ/ਪੱਧਰ ਜ਼ਮੀਨ ਤੇ ਨਵੇਂ ਮੱਛੀ ਪਾਲਣ ਤਲਾਅ ਦੀ ਉਸਾਰੀ ਲਈ ਯੂਨਿਟ ਕਾਰਟ 11.0 ਲੱਖ ਰੁਪਏ ਦੀ 40-60 ਪ੍ਰਤੀਸ਼ਤ ਤੱਕ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਰੈਫਰੀਜਰੇਟਿਡ ਵੈਨਜ, ਇਕਸੁਲੇਟਿਡ ਵੈਨਜ ਅਤੇ ਫਿੱਸ ਫੀਡ ਮਿਲ ਆਦੀ ਤੇ ਵੀ ਸਕੀਮ ਦੀਆਂ ਸ਼ਰਤਾਂ ਅਨੁਸਾਰ ਯੂਨਿਟ ਕਾਸਟ ਦਾ 40 -60 ਪ੍ਰਤੀਸ਼ਤ ਤੱਕ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋ ਵੱਧ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪੰਚਾਇਤੀ ਤਲਾਂ /ਜ਼ਮੀਨਾਂ ਠੇਕੇ ਤੇ ਲੈਣ ਲਈ ਪ੍ਰੇਰਿਤ ਕੀਤਾ।ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਮੱਛੀ ਪਾਲਣ ਦੇ ਕਿੱਤੇ ਸਬੰਧੀ ਹਰ ਮਹੀਨੇ 05 ਦਿਨ ਦੀ ਮੁਫ਼ਤ ਸਿਖਲਾਈ ਮੁਹੱਈਆ ਕਰਵਾਈ ਜਾਂਦੀ ਹੈ, ਜੂਨ ਅਤੇ ਜੁਲਾਈ ਮਹੀਨੇ ਦੌਰਾਨ ਇਹ ਟਰੇਨਿੰਗ ਮਿਤੀ 24 ਜੂਨ ਤੋਂ 28 ਜੂਨ ਤੱਕ, 15 ਜੁਲਾਈ ਤੋਂ 19 ਜੁਲਾਈ ਅਤੇ 19 ਅਗਸਤ ਤੋਂ 23 ਅਗਸਤ ਤੱਕ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ  ਉਪਰਾਲੇ ਕੀਤੇ ਜਾ ਰਹੇ ਹਨ । ਵਧੇਰੇ ਜਾਣਕਾਰੀ ਲਈ ਮੱਛੀ ਪਾਲਣ ਅਫ਼ਸਰ, ਮਲੇਰਕੋਟਲਾ ਸ੍ਰੀ ਲਵਪ੍ਰੀਤ ਸਿੰਘ ਨਾਲ ਮੋਬਾਇਲ ਨੰ: 98556-14842 ਤੇ ਸਪੰਰਕ ਕੀਤਾ ਜਾ ਸਕਦਾ ਹੈ ।

 

Have something to say? Post your comment

 

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ