Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਲੋਕਾਂ ਲਈ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ 

June 18, 2024 07:49 PM
SehajTimes
ਮੋਹਾਲੀ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਏਸੀ), ਐਸ.ਏ.ਐਸ.ਨਗਰ, ਵਿਖੇ ਆਪਣੇ ਕੰਮਾਂ ਲਈ ਆਉਣ ਵਾਲੇ ਆਮ ਲੋਕਾਂ ਦੀ ਸਹੂਲਤ ਲਈ ਡੀਏਸੀ ਦੀ ਪਹਿਲੀ ਮੰਜ਼ਿਲ 'ਤੇ ਇੱਕ ਸਮਰਪਿਤ ਰਿਸੈਪਸ਼ਨ-ਕਮ-ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਡੀ.ਏ.ਸੀ. ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਇੱਕ ਰਿਸੈਪਸ਼ਨ-ਕਮ-ਹੈਲਪ ਡੈਸਕ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9:00 ਤੋਂ ਸ਼ਾਮ 5:00 ਵਜੇ ਤੱਕ ਕੰਮ ਕਰੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਉਨ੍ਹਾਂ ਦੇ ਕੰਮਾਂ ਵਿੱਚ ਸਹਾਇਤਾ ਕਰਨ ਦੇ ਉਦੇਸ਼ ਨਾਲ ਚੁੱਕਿਆ ਇਹ ਕਦਮ ਲੋਕਾਂ ਲਈ ਸਹਾਈ ਹੋਵੇਗਾ। ਡੈਸਕ 'ਤੇ ਕੰਮਾਂ ਲਈ ਆਉਣ ਵਾਲੇ ਲੋਕਾਂ ਦੀ ਪੂਰੀ ਗੱਲ ਸੁਣਕੇ ਉਹਨਾਂ ਨੂੰ ਸਬੰਧਤ ਦਫ਼ਤਰ ਤਕ ਜਾਣ ਲਈ ਸਹਿਯੋਗ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਸਬੰਧਤ ਅਧਿਕਾਰੀ ਇੰਚਾਰਜ ਨੂੰ ਵੀ ਉਸ ਦੇ ਦਫ਼ਤਰ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ ਕਰਨ ਜਾਂ ਨਿਪਟਾਰਾ ਕਰਨ ਲਈ ਫ਼ੋਨ 'ਤੇ ਬੇਨਤੀ ਕੀਤੀ ਜਾਵੇਗੀ। ਡੈਸਕ ਟੀਮ ਦੇ ਮੈਂਬਰ ਆਮ ਲੋਕਾਂ ਨੂੰ ਅਧਿਕਾਰੀ ਦੇ ਨਾਂ ਅਤੇ ਜਿਸ ਮੰਜ਼ਿਲ 'ਤੇ ਦਫ਼ਤਰ ਸਥਿਤ ਹੈ, ਬਾਰੇ ਵੀ ਜਾਣੂ ਕਰਵਾਉਣਗੇ ਤਾਂ ਜੋ ਲੋਕ ਸਬੰਧਤ ਦਫ਼ਤਰ ਦੀ ਭਾਲ ਲਈ ਇਧਰ-ਉਧਰ ਨਾ ਜਾਣ। ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਏਡੀਸੀ (ਜੀ) ਵਿਰਾਜ.ਐਸ.ਤਿੜਕੇ, ਐਸ.ਡੀ.ਐਮ. ਮੁਹਾਲੀ ਦੀਪਾਂਕਰ ਗਰਗ ਅਤੇ ਜ਼ਿਲ੍ਹਾ ਮਾਲ ਅਫਸਰ ਹਰਮਿੰਦਰ ਸਿੰਘ ਹੁੰਦਲ ਜਿਨ੍ਹਾਂ ਕੋਲ ਸਹਾਇਕ ਕਮਿਸ਼ਨਰ (ਜੀ) ਦਾ ਵਾਧੂ ਚਾਰਜ ਵੀ ਹੈ, ਨਾਲ ਮੀਟਿੰਗ ਕਰਦਿਆਂ, ਉਨ੍ਹਾਂ ਨੂੰ ਅੱਜ ਤੋਂ ਹੀ ਰਿਸੈਪਸ਼ਨ-ਕਮ ਹੈਲਪ ਡੈਸਕ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪਾਬੰਦ ਹੈ ਕਿ ਕਿਸੇ ਨੂੰ ਵੀ ਸਰਕਾਰੀ ਦਫ਼ਤਰਾਂ ਵਿੱਚ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਰਿਸੈਪਸ਼ਨ-ਕਮ-ਹੈਲਪ ਡੈਸਕ 'ਤੇ ਆਉਣ ਵਾਲੇ ਪੀ.ਡਬਲਯੂ.ਡੀ. ਵਿਅਕਤੀਆਂ ਲਈ ਵਲੰਟੀਅਰ ਸਮੇਤ ਵ੍ਹੀਲਚੇਅਰ ਦੀ ਸਹੂਲਤ ਮੁਹਈਆ ਕਰਵਾਈ ਜਾਵੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ