Tuesday, December 16, 2025

Chandigarh

ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

June 18, 2024 08:02 PM
SehajTimes
ਐਸ.ਐਸ.ਪੀ. ਡਾਕਟਰ ਮਹਿਤਾਬ ਸਿੰਘ ਦੀ ਅਗਵਾਈ ਵਿੱਚ ਕੱਢੀ ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਕੀਤੀ ਸ਼ਿਰਕਤ

ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ : ਐਸ.ਐਸ.ਪੀ. ਮਹਿਤਾਬ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਐਸ.ਬੀ.ਐਸ.ਨਗਰ ਡਾ: ਮਹਿਤਾਬ ਸਿੰਘ ਦੀ ਅਗਵਾਈ  ਵਾਲੀ ਇਸ ਰੈਲੀ  ਵਿੱਚ ਹਰ ਵਰਗ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।  ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 600 ਦੇ ਕਰੀਬ ਆਮ ਲੋਕਾਂ ਨੇ ਸਾਈਕਲ ਚਲਾ ਕੇ ਨਸ਼ੇ ਤਿਆਗਣ ਦਾ  ਸੰਦੇਸ਼ ਦਿੱਤਾ। ਇਹ ਰੈਲੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਚੌਂਕ-ਗੜ੍ਹਸ਼ੰਕਰ ਰੋਡ-ਰਾਹੋਂ ਰੋਡ-ਸਲੋਹ ਰੋਡ ਤੋਂ ਹੁੰਦੀ ਹੋਈ ਸ਼ਹਿਰ ਦਾ ਚੱਕਰ ਕੱਢ ਕੇ ਸ਼ੁਰੂਆਤੀ ਸਥਾਨ ’ਤੇ  ਆ ਕੇ ਸਮਾਪਤ ਹੋਈ। ਇਸ ਤੋਂ ਬਾਅਦ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 ਐਸਐਸਪੀ ਡਾ: ਮਹਿਤਾਬ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਈਕਲ ਰੈਲੀ ਦੇ ਆਯੋਜਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣਾਂ ਅਤੇ  ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਕਦਮੀਆਂ ਖੇਡ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਅਦਾ  ਕਰਦੀਆਂ ਹਨ। ਐਸਐਸਪੀ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ, “ਜ਼ਿਲ੍ਹਾ ਪੁਲਿਸ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇਗੀ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਕੇ  ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਐਸ.ਬੀ.ਐਸ.ਨਗਰ ਪੁਲਿਸ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਭਾਗ ਲੈਣ ਵਾਲਿਆਂ ਨੂੰ 500 ਬੂਟੇ ਵੀ ਵੰਡੇ।
 

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ