Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਤਲਾਸ਼ੀ ਅਭਿਆਨ -ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

June 19, 2024 12:08 PM
SehajTimes

 ਪੁਲਿਸ ਟੀਮਾਂ ਨੇ 4 ਘੰਟੇ ਦੀ ਕਾਰਵਾਈ ਵਿੱਚ ਕੀਤੀ 12 ਹਜ਼ਾਰ ਤੋਂ ਵੱਧ ਵਾਹਨਾਂ ਦੀ ਚੈਕਿੰਗ , ਜਿਨ੍ਹਾਂ ਵਿੱਚੋਂ 603 ਵਾਹਨਾਂ ਦੇ ਕੀਤੇ ਚਲਾਨ ਅਤੇ 35 ਕੀਤੇ  ਜ਼ਬਤ

ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ ਤਲਾਸ਼ੀ ਅਭਿਆਨ ਦਾ ਮੁੱਖ ਉਦੇਸ਼ :  ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਨੂੰ ਲਗਾਤਾਰ ਤੀਜੇ ਦਿਨ ਵੀ ਜਾਰੀ ਰੱਖਦਿਆਂ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ’ਚ ੇ ਮਜ਼ਬੂਤ ਪੁਲਿਸ ਨੇ ਮਜ਼ਬੂਤ ਨਾਕੇ ਲਗਾ ਕੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ  ਮੁਸਤੈਦੀ ਨਾਲ  ਚੈਕਿੰਗ ਕੀਤੀ। ਇਹ ਤਲਾਸ਼ੀ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਦੌਰਾਨ ਚਲਾਇਆ ਗਿਆ।

 ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਰੇਕ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੀ ਨਜ਼ਰਸਾਨੀ ਹੇਠ ਇੱਕ-ਇੱਕ ਨਾਕਾ ਲਗਾਉਣ ਅਤੇ ਸਾਰੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੀ ਮੁਸਤੈਦੀ ਤੇ ਬਾਰੀਕਬੀਨੀ ਨਾਲ ਚੈਕਿੰਗ ਕਰਨ ਲਈ ਕਿਹਾ ਗਿਆ ਸੀ ।  ਉਨ੍ਹਾਂ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ,  ਸ਼ੱਕੀ ਲੋਕਾਂ ਨੂੰ ਬਰਾਏ-ਤਫ਼ਤੀਸ਼ ਹਿਰਾਸਤ ਵਿੱਚ ਲੈਣ ਲਈ   ਵੀ ਕਿਹਾ ਗਿਆ ਸੀ।  



  ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦੇ ਹੋਏ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ। ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ  ਸੀ ਕਿ ਇਸ ਕਾਰਵਾਈ ਦੌਰਾਨ ਚੈਕਿੰਗ ਕਰਦੇ ਸਮੇਂ ਉਹ ਹਰ ਯਾਤਰੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।’’



ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 2684 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੇ 372 ਸੁਚੱਜੇ ਤੇ ਮਜ਼ਬੂਤ ਨਾਕੇ ਲਗਾਏ  ਗਏ ਸਨ।
ਉਨ੍ਹਾਂ ਦੱਸਿਆ ਕਿ ਚਾਰ ਘੰਟੇ ਚੱਲੇ ਇਸ ਅਭਿਆਨ ਵਿੱਚ 12040 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 603 ਦੇ ਚਲਾਨ ਕੀਤੇ ਗਏ ਅਤੇ 35 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਆਪ੍ਰੇਸ਼ਨ ਦੌਰਾਨ 4236 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

Have something to say? Post your comment

 

More in Chandigarh

ਸੁਖਦੇਵ ਸਿੰਘ ਕੁਬਾਹੇੜੀ ਦੀ ਸੇਵਾ ਮੁਕਤੀ ਮੌਕੇ ਸਨਮਾਨ ਸਮਾਰੋਹ ਕਰਵਾਇਆ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

ਪ੍ਰਤਾਪ ਬਾਜਵਾ ਦੀ ਅਗਵਾਈ ਵਿੱਚ ਬਲਬੀਰ ਸਿੰਘ ਸਿੱਧੂ ਤੇ ਕਾਂਗਰਸੀ ਵਰਕਰਾਂ ਨੇ ਗਮਾਡਾ ਦੀਆਂ ਧੱਕੇਸ਼ਾਹੀਆਂ ਵਿਰੁੱਧ ਲਗਾਇਆ ਧਰਨਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ 'ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ