Saturday, October 04, 2025

Chandigarh

ਮੁੱਖ ਮੰਤਰੀ ਵੱਲੋਂ ਮੰਤਰੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਕੈਂਸਰ ਮਰੀਜ਼ਾਂ ਲਈ ਕੀਮੋਥੈਰੇਪੀ ਦੇ ਪ੍ਰਬੰਧ ਲਈ ਕੋਸ਼ਿਸ਼ਾਂ ਕਰਨ ਦੇ ਨਿਰਦੇਸ਼

May 07, 2021 07:42 PM
SehajTimes

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਹਦਾਇਤ ਕੀਤੀ ਕਿ ਉਹ ਬਠਿੰਡਾ ਸਿਵਲ ਹਸਪਤਾਲ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਮੁਹੱਈਆ ਕਰਾਉਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਜਦੋਂਕਿ ਜ਼ਿਲ੍ਹੇ ਦੇ ਕੈਂਸਰ ਹਸਪਤਾਲ ਨੂੰ ਕੋਵਿਡ ਮਰੀਜ਼ਾਂ ਲਈ ਐਲ 3 ਸਹੂਲਤ ਵਜੋਂ ਵਰਤਣਾ ਜਾਰੀ ਰੱਖਿਆ ਜਾਵੇ। ਇਹ ਨਿਰਦੇਸ਼ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਸਿਹਤ ਮੰਤਰੀ ਵੱਲੋਂ ਕੈਂਸਰ ਹਸਪਤਾਲ ਨੂੰ ਪ੍ਰਸ਼ਾਸਨ ਵੱਲੋਂ ਕੋਵਿਡ ਸਹੂਲਤ ਵਜੋਂ ਵਰਤਣ ਕਾਰਨ ਕੈਂਸਰ ਦੇ ਮਰੀਜ਼ਾਂ ਨੂੰ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਚਿੰਤਾ ਜ਼ਾਹਰ ਕਰਨ ਉਪਰੰਤ ਜਾਰੀ ਕੀਤਾ ਗਿਆ। ਮੁੱਖ ਸਕੱਤਰ ਵੱਲੋਂ ਬਠਿੰਡਾ ਵਿੱਚ ਕੋਈ ਹੋਰ ਐਲ 3 ਸਹੂਲਤ ਨਾ ਹੋਣ ਦੀ ਸੂਰਤ ਵਿੱਚ ਕੈਂਸਰ ਹਸਪਤਾਲ ਨੂੰ ਕੋਵਿਡ ਸਹੂਲਤ ਵਜੋਂ ਵਰਤਣ ਲਈ ਲਏ ਗਏ ਫੈਸਲੇ ਦੀ ਹਮਾਇਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਂਸਰ ਦੇ ਜਿੰਨਾ ਮਰੀਜ਼ਾਂ ਨੂੰ ਨਿਯਮਤ ਤੌਰ ਤੇ ਦਰਦ ਪ੍ਰਬੰਧਨ ਦੀ ਲੋੜ ਹੁੰਦੀ ਹੈ ਉਨ੍ਹਾਂ ਲਈ ਕੁਝ ਬਦਲਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਪਹਿਲਾਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਕੈਂਸਰ ਹਸਪਤਾਲ ਦੇ 25 ਬੈੱਡ ਕੋਵਿਡ-19 ਮਰੀਜ਼ਾਂ ਲਈ ਵਰਤੇ ਜਾ ਰਹੇ ਹਨ ਕਿਉਂਕਿ ਬਠਿੰਡਾ ਏਮਜ਼ ਐੱਲ 3 ਦੇ ਇਲਾਜ ਲਈ ਉਪਲਬਧ ਨਹੀਂ ਹੈ ਅਤੇ ਦੱਖਣੀ ਪੰਜਾਬ ਦੇ ਮਰੀਜ਼ਾਂ ਨੂੰ ਇਲਾਜ ਲਈ ਅਜਿਹੀ ਕੋਈ ਹੋਰ ਸਹੂਲਤ ਉਪਲਬਧ ਨਾ ਹੋਣ ਕਰਕੇ ਗੰਭੀਰ ਮਰੀਜ਼ਾਂ ਨੂੰ ਇਲਾਜ ਲਈ ਲੁਧਿਆਣਾ ਜਾਂ ਪਟਿਆਲਾ ਵਿਖੇ ਜਾਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਥੇ ਕੈਂਸਰ ਦੇ 40 ਮਰੀਜ਼ ਹਨ ਜੋ ਕੈਂਸਰ ਹਸਪਤਾਲ ਜਾਂਦੇ ਹਨ ਅਤੇ ਇੱਕ ਵੱਖਰੇ ਆਉਣ ਅਤੇ ਬਾਹਰ ਜਾਣ ਦੇ ਰਾਸਤੇ ਨਾਲ ਵੱਖਰੇ ਖੇਤਰ ਵਿੱਚ ਇਲਾਜ ਕਰਵਾਉਂਦੇ ਹਨ ਜਿਸ ਨਾਲ ਉਨ੍ਹਾਂ ਨੂੰ ਕੋਵਿਡ ਸਬੰਧੀ ਕੋਈ ਖਤਰਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਸਿਵਲ ਹਸਪਤਾਲ ਵਿਖੇ ਕੈਂਸਰ ਦੇ ਮਰੀਜ਼ਾਂ ਨੂੰ ਇਹ ਇਲਾਜ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ ਤਾਂ ਜੋ ਐਲ 3 ਕੋਵਿਡ ਮਰੀਜ਼ਾਂ ਲਈ ਵਧੇਰੇ ਬੈੱਡ ਉਪਲਬਧ ਹੋ ਸਕਣ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ