Wednesday, October 29, 2025

Chandigarh

110 ਗ੍ਰਾਮ ਹੈਰੋਇਨ ਸਮੇਤ 01 ਗ੍ਰਿਫਤਾਰ

May 07, 2021 08:49 PM
SehajTimes
ਐਸ.ਏ.ਐਸ.ਨਗਰ : ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਕਥਿਤ ਨਸ਼ਾ ਤਸਕਰ ਲਵਪ੍ਰੀਤ ਸਿੰਘ ਉਰਫ ਲਵ ਨੂੰ 110 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।
 
ਐਸ.ਐਸ.ਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮਿਤੀ 06-05-2021 ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਸੀ ਕਿ ਲਵਪ੍ਰੀਤ ਸਿੰਘ ਉਰਫ ਲਵ ਹੈਰੋਇਨ ਦੀ ਸਪਲਾਈ ਕਰਨ ਲਈ  ਬਲੌਂਗੀ, ਮੋਹਾਲੀ ਏਰੀਏ ਵਿੱਚ ਆ ਰਿਹਾ ਹੈ।
 
ਇਸ 'ਤੇ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਬਲੌਂਗੀ ਵਿਖੇ  ਲਵਪ੍ਰੀਤ ਸਿੰਘ ਉਰਫ ਲਵ ਨੂੰ ਕਾਬੂ ਕਰ ਕੇ ਉਸ ਪਾਸੋਂ 110 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ।
 
ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ  ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮੱਖੂ ਮਾਜਰਾ,ਥਾਣਾ ਕੁੰਜਪੁਰਾ, ਜ਼ਿਲ੍ਹਾ ਕਰਨਾਲ (ਹਰਿਆਣਾ) ਦਾ ਰਹਿਣ ਵਾਲਾ ਹੈ, ਜੋ ਆਪਣੇ ਗ੍ਰਾਹਕਾਂ ਨੂੰ ਬਲੌਂਗੀ, ਖਰੜ ਅਤੇ ਮੋਹਾਲੀ ਦੇ ਇਲਾਕੇ ਵਿੱਚ ਹੈਰੋਇਨ ਦੀ ਸਪਲਾਈ ਕਰਨ ਲਈ ਆਉਂਦਾ ਸੀ।ਉਹ ਕਾਫੀ ਲੰਬੇ ਸਮੇਂ ਤੋਂ ਮੋਗਾ ਤੋਂ ਘੱਟ ਕੀਮਤ ਤੇ ਹੈਰੋਇੰਨ ਦੀ ਖਰੀਦ ਕਰਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ।
 
ਲਵਪ੍ਰੀਤ ਸਿੰਘ ਉਰਫ ਲਵ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਜਿਸ ਨਾਲ ਹੈਰੋਇਨ ਦੀ ਸਪਲਾਈ ਕਰਨ ਵਾਲੇ ਮੁੱਖ ਤਸਕਰਾਂ ਬਾਰੇ ਜਾਣਕਾਰੀ ਸਾਹਮਣੇ ਆਉਣ ਤੇ ਉਹਨਾਂ ਨੂੰ ਗ੍ਰਿਫਤਾਰ ਕਰ ਕੇ ਹੈਰੋਇਨ ਦੀ ਸਪਲਾਈ ਨੂੰ ਤੋੜਿਆ ਜਾ ਸਕੇ।
 
ਲਵਪ੍ਰੀਤ ਸਿੰਘ ਉਰਫ ਲਵ ਖਿਲਾਫ ਮੁਕੱਦਮਾ NDPS ACT  ਤਹਿਤ ਥਾਣਾ ਬਲੌਂਗੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਲਵਪ੍ਰੀਤ ਸਿੰਘ ਉਰਫ ਲਵ ਨੂੰ  ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 03 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 241ਵੇਂ ਦਿਨ ਪੰਜਾਬ ਪੁਲਿਸ ਵੱਲੋਂ 10.6 ਕਿਲੋ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਨੇ ਉਦਯੋਗ ਅਤੇ ਵਪਾਰ ਲਈ ਵੱਡੀ ਰਾਹਤ ਐਲਾਨੀ : ਸੰਜੀਵ ਅਰੋੜਾ

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਨੌਂ ਪਿੰਡਾਂ ਵਿੱਚ 3.26 ਕਰੋੜ ਰੁਪਏ ਦੇ ਖੇਡ ਮੈਦਾਨਾਂ ਅਤੇ ਹੋਰ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਆਈ ਰਿਕਾਰਡ ਕਮੀ ਆਈ : ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ : ਮੁੱਖ ਮੰਤਰੀ

ਪੰਜਾਬ ਦੀਆਂ ਮੰਡੀਆਂ ਵਿੱਚੋਂ 78 ਫੀਸਦੀ ਝੋਨੇ ਦੀ ਹੋਈ ਲਿਫਟਿੰਗ : ਹਰਚੰਦ ਸਿੰਘ ਬਰਸਟ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ ਦੇ ਵਿਦਿਆਰਥੀ ਮਨਵੀਰ ਸਿੰਘ ਨੇ 65 ਕਿਲੋ ਸ਼੍ਰੇਣੀ ਵਿੱਚ ਸਿਲਵਰ ਮੈਡਲ ਕੀਤਾ ਹਾਸਿਲ

ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ