Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੁਰਾਬਾਂ ਵੇਚਣ ਵਾਲੇ ਬੱਚੇ ’ਤੇ ਮਿਹਰਬਾਨ ਹੋਏ ਕੈਪਟਨ ਸਾਹਿਬ!

May 07, 2021 08:59 PM
SehajTimes

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਨੂੰ ਦੇਖਦਿਆਂ ਅੱਜ ਸੂਬਾ ਸਰਕਾਰ ਵੱਲੋਂ ਉਸ ਦੀ ਸਿੱਖਿਆ ਲਈ ਪੂਰਾ ਵਿੱਤੀ ਸਹਿਯੋਗ ਕਰਨ ਤੋਂ ਇਲਾਵਾ ਪਰਿਵਾਰ ਨੂੰ 2 ਲੱਖ ਰੁਪਏ ਦੀ ਫੌਰੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ। ਵੰਸ਼ ਸਿੰਘ ਦੀ ਆਪਣੇ ਪਰਿਵਾਰ ਦੀ ਸਹਾਇਤਾ ਲਈ ਲੁਧਿਆਣਾ ਦੀਆਂ ਸੜਕਾਂ ਉਤੇ ਜੁਰਾਬਾਂ ਵੇਚਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਦੀ ਹਾਲਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਹ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਕਿ ਵੰਸ਼, ਜੋ ਸਕੂਲ ਛੱਡ ਚੁੱਕਾ ਹੈ, ਨੂੰ ਮੁੜ ਸਕੂਲ ਭੇਜਿਆ ਜਾਵੇ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਸੂਬਾ ਸਰਕਾਰ ਚੁੱਕੇਗੀ।ਮੁੱਖ ਮੰਤਰੀ ਨੇ ਵੰਸ਼ ਦੀ ਇਕ ਕਾਰ ਚਾਲਕ ਵੱਲੋਂ ਜੁਰਾਬਾਂ ਦੀ ਕੀਮਤ ਤੋਂ ਵੱਧ 50 ਰੁਪਏ ਦੇਣ ਦੀ ਪੇਸ਼ਕਸ਼ ਨੂੰ ਇਨਕਾਰ ਕਰਦੇ ਹੋਏ ਦੀ ਵੀਡੀਓ ਦੇਖਣ ਤੋਂ ਬਾਅਦ ਇਸ ਲੜਕੇ ਅਤੇ ਉਸ ਦੇ ਪਰਿਵਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਵੰਸ਼ ਦੇ ਸਵੈ-ਮਾਣ ਨੇ ਪ੍ਰਭਾਵਿਤ ਕੀਤਾ ਹੈ। ਇਸ ਲੜਕੇ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਉਤੇ ਲੱਖਾਂ ਲੋਕਾਂ ਨੇ ਦੇਖਿਆ ਅਤੇ ਲੋਕ ਇਸ ਦੀ ਇਮਾਨਦਾਰੀ ਅਤੇ ਸਵੈ-ਮਾਣ ਦੀ ਸ਼ਲਾਘਾ ਕਰ ਰਹੇ ਹਨ। ਵੰਸ਼ ਦਾ ਪਿਤਾ ਪਰਮਜੀਤ ਵੀ ਜੁਰਾਬਾਂ ਵੇਚਦਾ ਹੈ ਜਦਕਿ ਉਸ ਦੀ ਮਾਤਾ ਰਾਣੀ ਘਰੇਲੂ ਸੁਆਣੀ ਹੈ। ਵੰਸ਼ ਦੀਆਂ ਤਿੰਨ ਭੈਣਾਂ ਅਤੇ ਇਕ ਵੱਡਾ ਭਰਾ ਹੈ ਅਤੇ ਪਰਿਵਾਰ ਹੈਬੋਵਾਲ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ