Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

June 19, 2024 06:28 PM
SehajTimes

ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਹੜ੍ਹਾਂ ਤੋਂ ਬਚਾਅ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਗਿਣਵਾਈਆਂ

ਸੰਗਰੂਰ : 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਘੱਗਰ ਨਦੀ ਦੇ ਨਾਲ ਲਗਦੇ ਹੜ੍ਹ ਸੰਭਾਵੀ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ’ਤੇ ਹੜ੍ਹਾਂ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ਦਾ ਦੌਰਾ ਕਰ ਕੇ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਪਹਿਲਾਂ ਵਰਗਾ ਨਹੀਂ ਰਿਹਾ, ਜਦੋਂ ਸੂਬੇ ਦੇ ਮੁਖੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਉਦੋਂ ਕਰਦੇ ਸਨ, ਜਦੋਂ ਇਲਾਕਾ ਪਾਣੀ ਵਿੱਚ ਡੁੱਬ ਰਿਹਾ ਹੁੰਦਾ ਸੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਆਗੂਆਂ ਨੇ ਮਹਿਜ਼ ਫੋਟੋਆਂ ਖਿਚਵਾਉਣ ਲਈ ਅਜਿਹੇ ਮੌਕਿਆਂ ਦੀ ਵਰਤੋਂ ਕੀਤੀ ਅਤੇ ਲੋਕਾਂ ਦੀ ਸੁਰੱਖਿਆ ਤੇ ਸਰੋਕਾਰਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਨੇ ਹੜ੍ਹਾਂ ਤੋਂ ਬਚਾਉਣ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਹੜ੍ਹਾਂ ਤੋਂ ਬਚਾਅ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ ਅਤੇ ਲੋਕਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਦੇ ਲੋਕਾਂ ਨੇ ਵੱਡਾ ਫ਼ਤਵਾ ਦੇ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ 100 ਸਾਲਾਂ ਦੇ ਫਲੱਡ ਡਿਸਚਾਰਜ ਅਨੁਸਾਰ ਚੋਅ/ਦਰਿਆਵਾਂ ਦੇ ਵਹਾਅ ਨੂੰ ਡਿਜ਼ਾਈਨ ਕਰਨ ਦੀ ਇਤਿਹਾਸਕ ਪਹਿਲਕਦਮੀ ਕੀਤੀ ਹੈ ਅਤੇ ਡਰੇਨ/ਚੋਅ/ਦਰਿਆਵਾਂ ਦੇ ਹੜ੍ਹ ਵਾਲੇ ਮੈਦਾਨਾਂ ਨੂੰ ਨਾਰਦਰਨ ਇੰਡੀਆ ਕੈਨਾਲ ਡਰੇਨੇਜ਼ ਐਕਟ ਤਹਿਤ ਨੋਟੀਫਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਰਿਆਵਾਂ ਦੇ ਮੁੱਖ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਅਗਾਊਂ ਬੰਨ੍ਹਾਂ ਦੇ ਕੰਮ ’ਤੇ ਪਾਬੰਦੀ ਨੂੰ ਵੀ ਯਕੀਨੀ ਬਣਾਇਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮਰਜੈਂਸੀ ਰਿਸਪਾਂਸ ਸਿਸਟਮ ਲਈ ਲੋਕਾਂ ਦਾ ਡੇਟਾ ਬੇਸ ਜਿਵੇਂ ਕਿ ਬੋਰੀਆਂ ਦੇ ਸਪਲਾਇਰ, ਤਾਰ ਬਾਈਂਡਰ, ਧਰਤੀ ਪੁੱਟਣ ਵਾਲੇ ਉਪਕਰਨ, ਟਰੈਕਟਰ ਟਰਾਲੀ ਮਾਲਕਾਂ, ਗੋਤਾਖੋਰਾਂ ਅਤੇ ਸਥਾਨਕ ਵਲੰਟੀਅਰਾਂ ਬਾਰੇ ਜਾਣਕਾਰੀ, ਵੀ ਤਿਆਰ ਕੀਤੀ ਗਈ ਹੈ ਤਾਂ ਜੋ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੀਮਿੰਟ ਦੀਆਂ ਖਾਲੀ ਬੋਰੀਆਂ ਅਤੇ ਭਰੇ ਹੋਏ ਬੋਰਿਆਂ ਨੂੰ ਹੰਗਾਮੀ ਸਥਿਤੀ ਦੌਰਾਨ ਵਰਤਣ ਲਈ ਰਣਨੀਤਕ ਥਾਵਾਂ ’ਤੇ ਸਟੋਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹੜ੍ਹਾਂ ਨੂੰ ਰੋਕਣ ਲਈ ਦਰਿਆਵਾਂ ਦੀਆਂ ਅੰਦਰੂਨੀ ਢਲਾਣਾਂ ’ਤੇ ਬਾਂਸ ਦੇ ਬੂਟੇ ਲਗਾਏ ਜਾ ਰਹੇ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਐੱਨ.ਐੱਚ.ਏ.ਆਈ., ਬੀ.ਐਂਡ.ਆਰ. ਅਤੇ ਮੰਡੀ ਬੋਰਡ ਵੱਲੋਂ ਹੜ੍ਹਾਂ ਦੇ ਪਾਣੀ ਦੇ  ਸ਼ੀਟ ਫਲੋਅ ਵਿੱਚ ਆਈ ਰੁਕਾਵਟ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ।



ਮੁੱਖ ਮੰਤਰੀ ਨੇ ਕਿਹਾ ਕਿ ਇੱਕ ਆਮ ਆਦਮੀ ਹੋਣ ਦੇ ਨਾਤੇ ਉਹ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਰ ਕੋਸ਼ਿਸ਼ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਰੱਕੀ ਅਤੇ ਖੁਸ਼ਹਾਲੀ ਦੇ ਨਾਲ-ਨਾਲ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਵੀ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਪਾੜ ਪੈਣ ਤੋਂ ਰੋਕਣ ਲਈ ਸੰਗਰੂਰ ਜ਼ਿਲ੍ਹੇ ਵਿੱਚ ਘੱਗਰ ਦਰਿਆ ਦੇ ਕੰਢਿਆਂ ’ਤੇ ਵੱਖ-ਵੱਖ ਥਾਵਾਂ ’ਤੇ 2.5 ਲੱਖ ਤੋਂ ਵੱਧ ਰੇਤ ਦੀਆਂ ਬੋਰੀਆਂ ਦਾ ਭੰਡਾਰਨ ਯਕੀਨੀ ਬਣਾਏਗੀ। ਉਨ੍ਹਾਂ ਅੱਗੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਸੜਕਾਂ ਦੀ ਜਲਦ ਹੀ ਮੁਰੰਮਤ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਸਰਵੇਖਣ ਵੀ ਕੀਤਾ ਗਿਆ ਹੈ ਅਤੇ ਮੂਣਕ ਤੋਂ ਖਨੌਰੀ ਵਾਇਆ ਮੰਡਵੀ ਨੂੰ ਜੋੜਨ ਵਾਲੀ ਸੜਕ ਨੂੰ ਵੀ ਜਲਦ ਹੀ ਮਜ਼ਬੂਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸਰਕਾਰੀ ਹਾਈ ਸਕੂਲ ਮਕਰੌੜ ਸਾਹਿਬ ਨੂੰ ਸੀਨੀਅਰ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ।

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ