Tuesday, June 17, 2025

Chandigarh

ਮੁੱਖ ਮੰਤਰੀ ਨੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

June 19, 2024 06:35 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਫੌਜ ਵਿੱਚ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਸੁਰਿੰਦਰ ਸਿੰਘ ਦੇ ਪਰਿਵਾਰ ਨੂੰ ਮੰਗਲਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

 

ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਸੁਰਿੰਦਰ ਸਿੰਘ ਵਾਸੀ ਪਿੰਡ ਡੂਡੀਆਂ (ਮੂਨਕ) ਨੇ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਉਹ ਪਰਿਵਾਰ ਨੂੰ ਪਹਿਲਾਂ ਇਹ ਚੈੱਕ ਨਹੀਂ ਸੌਂਪ ਸਕੇ।

 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਹਟਦਿਆਂ ਹੀ ਉਨ੍ਹਾਂ ਨੇ ਪਰਿਵਾਰ ਨੂੰ ਚੈੱਕ ਸੌਂਪਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਪੂਤ ਵੱਲੋਂ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਕੌਮ ਸ਼ਹੀਦ ਦੀ ਰਿਣੀ ਹੈ, ਜਿਸ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਖਾਤਰ ਆਪਣੀ ਜਾਨ ਕੁਰਬਾਨ ਕੀਤੀ।

 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਇਸ ਬਹਾਦਰ ਯੋਧੇ ਦੇ ਵਡਮੁੱਲੇ ਯੋਗਦਾਨ ਨੂੰ ਸਿਜਦਾ ਹੈ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ