Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Business

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ “ਮੁਰਗੀ ਪਾਲਣ”ਵਿਸ਼ੇ ਤੇ ਇੱਕ ਹਫ਼ਤੇ ਦੀ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

June 20, 2024 05:46 PM
SehajTimes

ਫਤਹਿਗੜ੍ਹ ਸਾਹਿਬ : ਪੰਜਾਬ ਐਗਰੀਕਲਚਰਲ ਯੂਨੀਵਰਿਸਟੀ, ਲੁਧਿਆਣਾ ਦੀ ਦੇਖ-ਰੇਖ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ "ਮੁਰਗੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਲਗਾਇਆ ਗਿਆ, ਜਿਸ ਵਿੱਚ 16 ਕਿਸਾਨਾਂ ਨੇ ਭਾਗ ਲਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਜੀ. ਪੀ. ਐਸ. ਸੇਠੀ ਨੇ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁਰਗੀ ਪਾਲਣ ਸਬੰਧੀ ਤਕਨੀਕੀ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ ਗਈ, ਜਿਸ ਵਿੱਚ ਮੁਰਗੀਆਂ ਦੀ ਨਸਲਾਂ ਬਾਰੇ, ਅੰਡਿਆਂ ਵਿੱਚੋਂ ਚੂਚੇ ਕੱਢਣ, ਚੂਚਿਆਂ ਦਾ ਪਾਲਣ-ਪੋਸ਼ਣ, ਮੁਰਗੀਆਂ ਦੀ ਸਾਂਭ ਸੰਭਾਲ, ਨਵੇ ਸ਼ੈਡਾਂ ਦੀ ਉਸਾਰੀ ਅਤੇ ਸਾਜੋ-ਸਮਾਨ, ਖੁਰਾਕ ਤਿਆਰ ਕਰਨ, ਮੰਡੀਕਰਨ ਅਤੇ ਮੁਰਗੀਆਂ ਦੀਆਂ ਬਿਮਾਰੀਆਂ ਅਤੇ ਉਹਨਾਂ ਦੀ ਰੋਕਥਾਮ, ਆਦਿ, ਸ਼ਾਮਿਲ ਸੀ। ਇਸ ਮੌਕੇ ਡਾ. ਮਨੀਸ਼ਾ ਭਾਟਿਆ, ਸਹਿਯੋਗੀ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪੌਸ਼ਟਿਕ ਮਹਤੱਤਾ ਅਤੇ ਅਪਣੀ ਖੁਰਾਕ ਵਿੱਚ ਅੰਡਾ ਅਤੇ ਮੀਟ ਨੂੰ ਸ਼ਾਮਲ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ।
ਇਸ ਸਿਖਲਾਈ ਕੋਰਸ ਦੌਰਾਨ ਸਿਖੀਆਰਥੀਆਂ ਨੂੰ ਅਗਾਂਵਾਧੂ ਕਿਸਾਨ ਦੇ ਮੁਰਗੀ ਫਾਰਮ ਤੇ ਵੀ ਦੌਰਾ ਕਰਵਾਇਆ ਗਿਆ ਜਿਸ ਵਿਚ ਅਗਾਂਵਾਧੂ ਕਿਸਾਨ ਨੇ ਆਪਣਾ ਤਜਰਬਾ ਸਾਰੀਆਂ ਨਾਲ ਸਾਂਝਾ ਕੀਤਾ। ਸਿਖਲਾਈ ਦੇ ਅੰਤ ਵਿੱਚ ਸਿਖੀਆਰਥੀਆਂ ਨਾਲ ਰੂਬਰੂ ਹੁੰਦਿਆਂ, ਡਾ. ਵਿਪਨ ਕੁਮਾਰ ਰਾਮਪਾਲ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਸਾਰੇ ਸਿਖੀਆਰਥੀਆਂ ਨੂੰ ਕੋਰਸ ਦੇ ਸਫਲਤਾਪੂਰਵਕ ਮੁਕੰਮਲ ਹੋਣ ਲਈ ਵਧਾਈ ਦਿੱਤੀ ਅਤੇ ਇਸ ਸਿਖਲਾਈ ਨੂੰ ਵਧੀਆ ਸਫਲ ਬਣਾਉਣ ਲਈ ਆਪਣਾ ਕੀਮਤੀ ਸਮਾਂ ਬਤੀਤ ਕਰਨ ਲਈ ਸਮੂਹ ਸਿਖੀਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਨੇ ਸਿਖੀਆਰਥੀਆਂ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਪ੍ਰੇਰਿਆ ਅਤੇ ਸਹਾਇਕ ਧੰਦੇ ਅਪਣਾਕੇ ਵਧੇਰਾ ਮੁਨਾਫਾ ਪ੍ਰਾਪਤ ਕਰਨ ਲਈ ਕਿਹਾ

 
 

Have something to say? Post your comment

 

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ