Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ: ਏ ਡੀ ਸੀ ਸੋਨਮ ਚੌਧਰੀ

June 20, 2024 06:22 PM
SehajTimes

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੋਸਾਇਟੀ ਫ਼ਾਰ ਪ੍ਰੀਵੈਂਸ਼ਨ ਆਫ ਕਰੁਅਲਟੀ ਅਗੇਂਸਟ ਐਨੀਮਲਜ਼ (ਐੱਸ.ਪੀ.ਸੀ.ਏ.) ਦੀ ਮੀਟਿੰਗ

ਮੋਹਾਲੀ : ਨਗਰ ਕੌਂਸਲ ਲਾਲੜੂ ਅਧੀਨ ਆਉਂਦੇ ਖੇਤਰ ਵਿੱਚ ਕਰੀਬ 02 ਏਕੜ ਰਕਬੇ ਵਿੱਚ ਬਿਮਾਰ ਜਾਨਵਰਾਂ ਦੀ ਦੇਖਭਾਲ ਲਈ ਤਿਆਰ ਹੋ ਰਹੀ “ਇਨਫ੍ਰਮਰੀ” ਚ ਰੱਖੇ ਜਾਣ ਵਾਲੇ ਪਸ਼ੂ-ਪੰਛੀਆਂ ਲਈ ਵੱਖਰੇ-ਵੱਖਰੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ ਅਤੇ ਨਗਰ ਨਿਗਮ ਮੋਹਾਲੀ ਸਮੇਤ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵੱਲੋਂ ਐਂਬੂਲੈਂਸਾਂ ਦੀ ਖਰੀਦ ਕਰ ਕੇ ਪਾਲਣਾ ਸਰਟੀਫ਼ਿਕੇਟ ਦਿੱਤੇ ਜਾਣੇ ਯਕੀਨੀ ਬਣਾਏ ਜਾਣ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੋਸਾਇਟੀ ਫ਼ਾਰ ਪ੍ਰੀਵੈਂਸ਼ਨ ਆਫ ਕਰੁਅਲਟੀ ਅਗੇਂਸਟ ਐਨੀਮਲਜ਼ (ਐੱਸ.ਪੀ.ਸੀ.ਏ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐੱਸ.ਐੱਚ.ਓਜ਼. ਨੂੰ ਕਰੁਅਲਟੀ ਇੰਸਪੈਕਟਰ ਲਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਕੇ ਇਸ ਸਬੰਧੀ ਰਿਪੋਰਟ 24 ਘੰਟੇ ਵਿੱਚ ਦਿੱਤੀ ਜਾਵੇ। ਸ਼੍ਰੀਮਤੀ ਚੌਧਰੀ ਨੇ ਇਹ ਵੀ ਹਦਾਇਤ ਕੀਤੀ ਕਿ ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹੇ ਵਿਚ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਫੌਰੀ ਲਾਗੂ ਕਰੇ। ਉਹਨਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਲਾਲੜੂ ਐਮ ਸੀ ਨਾਲ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ “ਇਨਫ੍ਰਮਰੀ” ਦੀ ਸਥਾਪਤੀ ਵਾਸਤੇ ਪਿੰਡ ਮਗਰਾ ਦੀ ਤੈਅ-ਸ਼ੁਦਾ ਜ਼ਮੀਨ ਸੁਸਾਇਟੀ ਨੂੰ ਦੇਣ ਸਬੰਧੀ ਬਾਕੀ ਰਹਿੰਦੀ ਕਾਰਵਾਈ ਜਲਦ ਤੋਂ ਜਲਦ ਪੂਰੀ ਕੀਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਸਾਇਟੀ ਫ਼ਾਰ ਪ੍ਰੀਵੈਂਸ਼ਨ ਆਫ ਕਰੁਅਲਟੀ ਅਗੇਂਸਟ ਐਨੀਮਲਜ਼ (ਐੱਸ.ਪੀ.ਸੀ.ਏ.) ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਐਂਟੀ ਰੇਬੀਜ਼ ਕੈਂਪ ਲਗਾਏ ਜਾਣੇ ਹਨ, ਜਿਸ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਸ ਬਾਬਤ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਮੀਟਿੰਗ ਵਿੱਚ ਡਿਪਟੀ ਡਾਇਰੈਕਟ ਪਸ਼ੂ ਪਾਲਣ ਵਿਭਾਗ ਕਮ ਸਕੱਤਰ ਐੱਸ.ਪੀ.ਸੀ.ਏ ਡਾ. ਸ਼ਿਵਕਾਂਤ ਗੁਪਤਾ, ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ