Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Majha

ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ-ਅੱਤਵਾਦ ਰੈਕੇਟ ਦਾ ਕੀਤਾ ਪਰਦਾਫਾਸ਼

June 22, 2024 01:37 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫਤਾਰ ਕੀਤਾ ਸਾਜ਼ਿਸ਼ਕਰਤਾ ਰਣਜੀਤ ਕਾਕਾ ਪਾਕਿਸਤਾਨੀ ਸਮੱਗਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ: ਸੀ.ਪੀ. ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 10 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ ਟੈਰਰਿਜ਼ਮ ਹਵਾਲਾ ਰੈਕੇਟ ਦਾ ਪਰਦਾਫਾਸ਼ ਕਰਦਿਆਂ ਮੁੱਖ ਸਾਜਿਸ਼ਕਰਤਾ ਜਿਸਦੀ  ਪਛਾਣ ਰਣਜੀਤ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ, ਸਣੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਵੀਰਵਾਰ ਨੂੰ ਇੱਥੇ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਸਾਜ਼ਿਸ਼ਕਰਤਾ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਹੋਰ ਵਿਅਕਤੀਆਂ ਦੀ ਪਛਾਣ ਰਜਿੰਦਰ ਉਰਫ਼ ਰਾਜਾ, ਅਭਿਸ਼ੇਕ ਉਰਫ਼ ਅਭੀ, ਵਿਸ਼ਾਲ ਉਰਫ਼ ਸ਼ਾਲੂ, ਲਵਪ੍ਰੀਤ ਉਰਫ਼ ਕਾਲੂ, ਗੁਰਭੇਜ ਉਰਫ਼ ਭੀਜਾ, ਗੁਰਜੰਟ ਅਤੇ ਜਸਪਾਲ ਸਾਰੇ ਵਾਸੀ ਘਰਿੰਡਾ ਅੰਮ੍ਰਿਤਸਰ , ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਕੋਲੋਂ 4.10 ਕਿਲੋ ਹੈਰੋਇਨ, ਦੋ ਪਿਸਤੌਲ ਜਿਨ੍ਹਾਂ ਵਿੱਚ ਪਾਕਿਸਤਾਨ ਦਾ ਬਣਿਆ ਜ਼ਿਗਾਨਾ ਪਿਸਤੌਲ ਅਤੇ .32 ਬੋਰ ਦਾ ਪਿਸਤੌਲ ਸ਼ਾਮਲ ਹੈ ਸਮੇਤ 45 ਜਿੰਦਾ ਕਾਰਤੂਸ ਅਤੇ 2.07 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਦੋਸ਼ੀਆਂ ਕੋਲੋਂ ਸੱਤ ਵਾਹਨ :- ਹੁੰਡਈ ਵਰਨਾ, ਮਹਿੰਦਰਾ ਥਾਰ, ਹੁੰਡਈ ਆਈ-20, ਮਾਰੂਤੀ ਸਵਿਫਟ ਡਿਜ਼ਾਇਰ, ਮਾਰੂਤੀ ਜ਼ੈਨ, ਐਕਟਿਵਾ ਸਕੂਟਰ ਅਤੇ ਸਪਲੈਂਡਰ ਮੋਟਰਸਾਈਕਲ , ਵੀ ਬਰਾਮਦ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਸਬੰਧਾਂ ਅਤੇ ਹਵਾਲਾ ਗਤੀਵਿਧੀਆਂ ਵਿੱਚ ਸ਼ਾਮਲ ਹੋਰ ਗਿਰੋਹਾਂ ਨੂੰ ਫੜਨ ਲਈ  ਮੁਹਿੰਮ ਅਜੇ ਵੀ ਜਾਰੀ ਹੈ।

ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਬਾਰੀਕੀ ਨਾਲ ਅਗਲੀਆਂ -ਪਿਛਲੀਆਂ ਕੜੀਆਂ ਫਰੋਲਣ ਤੋਂ ਬਾਅਦ ਇੱਕ ਸਥਾਨਕ ਨਸ਼ਾ ਤਸਕਰ ਰਜਿੰਦਰ ਉਰਫ਼ ਰਾਜਾ (22) ਵਾਸੀ ਪਿੰਡ ਘਰਿੰਡਾ, ਅੰਮ੍ਰਿਤਸਰ ਦੀ ਗ੍ਰਿਫਤਾਰੀ ਤੋਂ ਬਾਅਦ ਸਾਹਮਣੇ ਆਈ ਹੈ । ਜ਼ਿਕਰਯੋਗ ਹੈ ਕਿ ਉਕਤ ਨਸ਼ਾ ਤਸਕਰ ਨੂੰ 500 ਗ੍ਰਾਮ ਹੈਰੋਇਨ, 40,000 ਰੁਪਏ ਡਰੱਗ ਮਨੀ  , ਵਰਨਾ ਕਾਰ ਅਤੇ ਇੱਕ ਪਿਸਤੌਲ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਮੁਲਜ਼ਮ ਰਜਿੰਦਰ ਰਾਜਾ  ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ  ਵੀ ਇਰਾਦਾ-ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਵਾਲੀ ਸੀ.ਆਈ.ਏ 1 ਦੀ ਟੀਮ ਅਤੇ ਪੁਲਿਸ ਥਾਣਾ ਇਸਲਾਮਾਬਾਦ  ਦੀ ਟੀਮ ਨੇ ਏ.ਡੀ.ਸੀ.ਪੀ ਜ਼ੋਨ- 1  ਡਾ: ਦਰਪਣ ਆਹਲੂਵਾਲੀਆ ਅਤੇ  ਏ.ਡੀ.ਸੀ.ਪੀ. ਡਿਟੈਕਟਿਵ ਨਵਜੋਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਇਸ ਅਪ੍ਰੇਸ਼ਨ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਰਜਿੰਦਰ ਰਾਜਾ ਦੀਆਂ ਅਗਲੇਰੀਆਂ -ਪਿਛਲੇਰੀਆਂ ਕੜੀਆਂ ਦੀ  ਜਾਂਚ ਤੋਂ ਬਾਅਦ ਇਹ ਪਾਇਆ ਕਿ ਉਹ  ਸਾਜ਼ਿਸਕਰਤਾ ਰਣਜੀਤ ਸਿੰਘ ਉਰਫ਼ ਕਾਕਾ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਵਿੱਤੀ ਟਰਾਇਲ ਅਤੇ ਤਕਨੀਕੀ ਜਾਂਚ ਦੀ ਬਾਰੀਕੀ ਨਾਲ ਪੈਰਵੀ ਕਰਨ ਤੋਂ ਬਾਅਦ, ਪੁਲਿਸ ਟੀਮਾਂ ਨੇ ਸਾਜ਼ਿਸ਼ਕਰਤਾ ਰਣਜੀਤ ਕਾਕਾ ਅਤੇ ਹੋਰ ਮੁਲਜ਼ਮਾਂ ਨੂੰ ਤਸਕਰੀ ਕੀਤੀ ਹੈਰੋਇਨ, ਅਸਲਾ ਅਤੇ ਜਿੰਦਾ ਕਾਰਤੂਸਾਂ  ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ । ਕਮਿਸ਼ਨਰ ਪੁਲੀਸ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਜਿਸ਼ਕਰਤਾ ਰਣਜੀਤ ਕਾਕਾ, ਜੋ ਕਿ ਪਾਕਿਸਤਾਨ ਅਧਾਰਤ ਸੰਸਥਾਵਾਂ ਨਾਲ ਸਿੱਧੇ ਸੰਪਰਕ ਵਿੱਚ ਸੀ, ਪੰਜਾਬ ਵਿੱਚ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਰੈਕੇਟ ਚਲਾ ਰਿਹਾ ਸੀ ।

Have something to say? Post your comment

More in Majha

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ