Saturday, November 01, 2025

Education

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

June 22, 2024 01:48 PM
SehajTimes
ਐਫਐਮਜੀਜ਼ ਨੂੰ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ: ਡਾ. ਬਲਬੀਰ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ ਭਵਿੱਖ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਐਫਐਮਜੀਜ਼ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸਕੀ ਮੁੱਦਿਆਂ ਦੇ ਹੱਲ ਲਈ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਫਐਮਜੀਜ਼ ਲਈ ਵੱਧ ਤੋਂ ਵੱਧ ਉਪਲਬਧ ਇੰਟਰਨਸ਼ਿਪ ਸਲਾਟ ਯਕੀਨੀ ਕਰਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਮੈਡੀਕਲ ਸੰਸਥਾਵਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਯੋਗ ਗ੍ਰੈਜੂਏਟ ਵਿਦਿਆਰਥੀ ਤੁਰੰਤ ਆਪਣੀ ਇੰਟਰਨਸ਼ਿਪ ਸ਼ੁਰੂ ਕਰ ਸਕਣ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।

Have something to say? Post your comment

 

More in Education

ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਚੰਗੀ ਕਾਰਗੁਜ਼ਾਰੀ ਦਿਖਾਈ 

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਜਯੋਤੀ ਸ਼ਰਮਾ ਨੇ ਸੰਗੀਤ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲਿ਼ਆ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

IISER ਮੋਹਾਲੀ ਵੱਲੋਂ ਆਪਣਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ