Friday, December 19, 2025

Chandigarh

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ

June 22, 2024 02:29 PM
SehajTimes

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਐਕਟਿੰਗ ਚੀਫ਼ ਜਸਟਿਸ ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ -2024 ਮਨਾਇਆ ਗਿਆ। ਇਹ ਦਿਵਸ ਆਯੂਸ਼ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਸਮਾਗਮ ਵਿੱਚ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ।

ਇਸ ਮੌਕੇ ਗੌਰਮਿੰਟ ਕਾਲਜ ਆਫ਼ ਯੋਗਾ ਐਜੂਕੇਸ਼ਨ ਐਂਡ ਹੈਲਥ, ਸੈਕਟਰ 23-ਏ, ਚੰਡੀਗੜ੍ਹ ਦੇ ਯੋਗਾ ਇੰਸਟਰਕਟਰ ਨੇ ਭਾਗ ਲੈਣ ਵਾਲਿਆਂ ਨੂੰ ਯੋਗ ਦੇ ਫਾਇਦਿਆਂ ਤੋਂ ਜਾਣੂ ਕਰਵਾਇਆ, ਜੋ ਨਾ ਕੇਵਲ ਪੁਰਾਤਨ ਭਾਰਤੀ ਪਰੰਪਰਾ ਦਾ ਇੱਕ ਵਡਮੁੱਲਾ ਤੋਹਫ਼ਾ ਹੈ ਸਗੋਂ ਸਰੀਰਕ ਵਿਕਾਸ, ਮਾਨਸਿਕ ਆਰਾਮ ਦੇ ਨਾਲ-ਨਾਲ ਰਿਸ਼ਟਪੁਸ਼ਟ ਅਤੇ ਨਿਰੋਗੀ ਸ਼ਰੀਰ ਦੇ ਵਿਕਾਸ ਵਿੱਚ ਵੀ ਸਹਾਈ ਹੁੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੋਗਾ ਮਹਿਜ਼  ਸ਼ਰੀਰਕ ਕਸਰਤ ਨਹੀਂ ਹੈ ਬਲਕਿ ਇਹ ਵਿਸ਼ਵ ਅਤੇ ਕੁਦਰਤ ਨਾਲ ਏਕਤਾ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਮਦਦ ਕਰਦਾ ਹੈ। ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ 21 ਜੂਨ ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਯੋਗਾ ਨੂੰ ਹਰ ਵਿਅਕਤੀ ਦੇ ਰੋਜ਼ਾਨਾ ਰੁਟੀਨ ਦਾ ਹਿੱਸਾ ਬਣਾਉਣਾ ਅਤੇ ਸੰਪੂਰਨ ਵਿਕਾਸ ਵਿੱਚ ਇਸ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ