Tuesday, October 22, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Chandigarh

PSDM ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ

June 22, 2024 02:33 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਅਤੇ ਕਾਰਜਕੁਸ਼ਲਤਾ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਆਲਮੀ ਲੋੜਾਂ ਅਨੁਸਾਰ ਰੋਜ਼ਗਾਰ ਦੇ ਮੌਕਿਆਂ ਦੇ ਸਮਰੱਥ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਮਾਈਕ੍ਰੋਸਾਫਟ ਨਾਲ ਇੱਕ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ, ਜਿਸ ਤਹਿਤ ਇਕ ਸਾਲ ਅੰਦਰ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਸ ਸਮਝੌਤੇ ਉਤੇ ਡਾਇਰੈਕਟਰ ਪੀ.ਐਸ.ਡੀ.ਐਮ. ਅੰਮ੍ਰਿਤ ਸਿੰਘ ਅਤੇ ਮਾਈਕ੍ਰੋਸਾਫਟ ਕਾਰਪੋਰੇਸ਼ਨ ਇੰਡੀਆ ਪ੍ਰਾਈਵੇਟ ਲਿਮਟਿਡ ਵਿੱਚ ਐਜੂਕੇਸ਼ਨ ਦੇ ਕੰਟਰੀ ਹੈੱਡ ਸ਼੍ਰੀ ਸੰਜੈ ਢੀਂਗਰਾ ਵੱਲੋਂ ਹਸਤਾਖ਼ਰ ਕੀਤੇ ਗਏ। ਇਸ ਸਮਝੌਤੇ ਲਈ ਸਮੁੱਚੇ ਵਿਭਾਗ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਪੰਜਾਬ ਦੇ 10,000 ਨੌਜਵਾਨਾਂ ਨੂੰ ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.), ਸਾਈਬਰ ਸੁਰੱਖਿਆ ਅਤੇ ਸਸਟੇਨਿਬਿਲਟੀ, ਡਿਜੀਟਲ ਪ੍ਰੋਡਕਟੀਵਿਟੀ, ਰੋਜ਼ਗਾਰ, ਇੰਗਲਿਸ਼ ਕਮਿਊਨੀਕੇ਼ਸ਼ਨ ਸਕਿੱਲਜ਼, ਤਕਨਾਲੋਜੀ ਅਤੇ ਉੱਦਮੀ ਹੁਨਰ ਸਿਖਲਾਈ ਪ੍ਰਦਾਨ ਕਰਨ ਵਿੱਚ ਅਹਿਮ ਸਿੱਧ ਹੋਵੇਗਾ। ਉਨ੍ਹਾਂ ਦੁਹਰਾਇਆ ਕਿ ਵਿਭਾਗ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਸਮਝੌਤੇ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਸਾਲ 2024-25 ਲਈ ਮਾਈਕ੍ਰੋਸਾਫਟ ਨਾਲ ਕੀਤੇ ਗਏ ਇਸ ਸਮਝੌਤੇ ਵਿੱਚ ਅਜਿਹੀਆਂ ਵੱਖ-ਵੱਖ ਪਹਿਲਕਦਮੀਆਂ ਸ਼ਾਮਲ ਹਨ, ਜੋ ਪੀ.ਐਸ.ਡੀ.ਐਮ. ਦੇ ਸਹਿਯੋਗ ਨਾਲ ਸਿਖਿਆਰਥੀਆਂ ਦੀਆਂ ਵਿਸ਼ੇਸ਼ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਆਲਮੀ ਲੋੜਾਂ ਅਨੁਸਾਰ ਨੌਜਵਾਨਾਂ ਦੇ ਹੁਨਰ ਅਤੇ ਯੋਗਤਾ ਨੂੰ ਵਧਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਏ.ਆਈ. ਦੇ ਬੋਲਬਾਲੇ ਵਾਲੀ ਅਰਥਵਿਵਸਥਾ ਵਿੱਚ ਰੋਜ਼ਗਾਰ ਦੇ ਮੌਕਿਆਂ ਦੇ ਸਮਰੱਥ ਬਣਾਇਆ ਜਾ ਸਕੇ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਮਨੁੱਖੀ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਕੰਪਨੀਆਂ ਨਾਲ ਵੀ ਅਜਿਹੇ ਸਮਝੌਤੇ ਸਹੀਬੱਧ ਕੀਤੇ ਜਾਣਗੇ।

ਸਮਝੌਤੇ ਦੇ ਮੁੱਖ ਪਹਿਲੂ

ਦਸ ਹਜ਼ਾਰ ਪੇਂਡੂ ਨੌਜਵਾਨਾਂ, ਮੁਟਿਆਰਾਂ, ਕੁੜੀਆਂ ਅਤੇ ਦਿਵਿਆਂਗਜਨਾਂ ਦੀ ਕਾਰਜਕੁਸ਼ਲਤਾ ਵਿੱਚ ਵਾਧੇ ਵਾਸਤੇ ਫਾਊਂਡੇਸ਼ਨਲ ਡਿਜੀਟਲ, ਰੋਜ਼ਗਾਰਯੋਗਤਾ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਸਬੰਧੀ ਹੁਨਰ ਦਾ ਵਿਕਾਸ।

ਰੋਜ਼ਗਾਰ ਉਤਪਤੀ ਵਿਭਾਗ ਕੋਲ ਰਜਿਸਟਰਡ ਨੌਕਰੀ ਤਲਾਸ਼ ਰਹੇ ਨੌਜਵਾਨਾਂ ਨੂੰ ਉਦਯੋਗ ਦੀ ਲੋੜ ਅਨੁਸਾਰ ਡਿਜੀਟਲ ਹੁਨਰ ਸਿਖਲਾਈ ਪ੍ਰਦਾਨ ਕਰਨਾ।

ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਲਈ ਟ੍ਰੇਨਰਾਂ ਰਾਹੀਂ ਕਲਾਊਡ, ਆਰਟੀਫਿਸ਼ੀਅਲ ਇੰਟੈਲੀਜੈਂਸ, ਸੁਰੱਖਿਆ ਅਤੇ ਸਸਟੇਨਿਬਿਲਟੀ (ਗ੍ਰੀਨ ਸਕਿੱਲਜ਼) ਬਾਰੇ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ।

ਆਧੁਨਿਕ ਨਾਗਰਿਕ ਸੇਵਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਪ੍ਰਦਾਨ ਕਰਨ ਲਈ ਡਿਜੀਟਲ ਪ੍ਰੋਡਕਟੀਵਿਟੀ ਸਕਿੱਲਜ਼ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸਬੰਧੀ ਹੁਨਰ ਪ੍ਰਦਾਨ ਕਰਕੇ ਸਰਕਾਰੀ ਮੁਲਾਜ਼ਮਾਂ ਦੀ ਸਮਰੱਥਾ ਵਿੱਚ ਵਾਧਾ ਕਰਨਾ।

ਨੌਜਵਾਨਾਂ ਨੂੰ ਰੋਜ਼ਗਾਰ ਮੌਕਿਆਂ ਦੇ ਸਮਰੱਥ ਬਣਾਉਣ ਲਈ ਹਾਈ ਸਕੂਲ ਸਿੱਖਿਆ, ਅੰਡਰਗ੍ਰੈਜੁਏਟ ਕੋਰਸਾਂ ਅਤੇ ਕਿੱਤਾਮੁਖੀ ਸਿਖਲਾਈ ਦੌਰਾਨ ਨੌਜਵਾਨਾਂ ਵਿੱਚ ਇੰਗਲਿਸ਼ ਕਮਿਊਨੀਕੇਸ਼ਨ ਸਕਿੱਲਜ਼, 21ਵੀਂ ਸਦੀ ਦੇ ਹੁਨਰ ਅਤੇ ਏ.ਆਈ. ਵਿੱਚ ਰੋਜ਼ਗਾਰ ਦੀਆਂ ਸੰਭਾਵਨਾਵਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ।

Have something to say? Post your comment

 

More in Chandigarh

ਨਗਰ ਨਿਗਮ ਮੋਹਾਲੀ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰੇ ਲੱਗੇ ਦਰਖਤਾਂ ਤੋਂ ਬੱਲਮਖੀਰੇ ਤੁੜਵਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਸੁਖਬੀਰ ਦਾ ਕਰੀਬੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ

ਅਨਾਜ ਦੀ ਖਰੀਦ ਅਤੇ ਲਿਫਟਿੰਗ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਮੁੱਖ ਮੰਤਰੀ

ਚੰਡੀਗੜ੍ਹ ਮੇਅਰ ਵੱਲੋਂ ਸ਼ਹਿਰ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ ਬੈਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ

ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਉਠਾਇਆ: ਲਾਲਜੀਤ ਸਿੰਘ ਭੁੱਲਰ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼

ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ