Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

May 08, 2021 01:05 PM
SehajTimes

ਕਿਸਾਨ ਜੱਥੇਬੰਦੀਆਂ ਤੇ ਧਾਰਮਿਕ ਆਗੂਆਂ ਨੂੰ ਕਿਸੇ ਵੀ ਤਰ੍ਹਾਂ ਦੇ ਇਕੱਠਾਂ ਤੋਂ ਗੁਰੇਜ਼ ਕਰਨ ਦੀ ਅਪੀਲ


 

ਪਟਿਆਲਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ਥਾਂ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ। 10 ਮਈ 2021 ਤੋਂ ਲਾਗੂ ਹੋਣ ਵਾਲੇ ਇਨ੍ਹਾਂ ਹੁਕਮਾਂ ਮੁਤਾਬਕ ਰੋਜ਼ਾਨਾ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਅਤੇ ਹਫ਼ਤਾਵਾਰੀ ਕਰਫਿਊ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ, ਇਸ ਦੌਰਾਨ ਕੇਵਲ ਮੈਡੀਕਲ ਮੰਤਵ ਤੋਂ ਇਲਾਵਾ ਬਾਕੀ ਆਵਾਜਾਈ ਬੰਦ ਰਹੇਗੀ। ਕਿਸੇ ਹੋਰ ਸੂਬੇ ਤੋਂ ਜ਼ਿਲ੍ਹੇ 'ਚ ਆਉਣ ਵਾਲੇ ਵਿਅਕਤੀਆਂ ਨੂੰ 72 ਘੰਟੇ ਪਹਿਲਾਂ ਦੀ ਕੋਵਿਡ ਨੈਗੇਟਿਵ ਰਿਪੋਰਟ ਜਾਂ 2 ਹਫ਼ਤੇ ਪੁਰਾਣਾ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਪਵੇਗਾ।
ਸਾਰੇ ਰੈਸਟੋਰੈਂਟਾਂ , ਕੈਫੇ, ਕੌਫੀ ਸ਼ਾਪ, ਫਾਸਟ ਫੂਡ ਆਊਟ ਲੈਟ, ਢਾਬਿਆਂ, ਮਠਿਆਈ ਦੁਕਾਨਾਂ, ਬੇਕਰੀ ਬੰਦ ਅੰਦਰ ਬੈਠਕੇ ਖਾਣ ਲਈ ਬੰਦ ਰਹੇਗੀ ਤੇ ਉਹ ਰਾਤ 9 ਵਜੇ ਤੱਕ ਹੋਮ ਡਿਲਵਰੀ ਕਰ ਸਕਦੇ ਹਨਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਪੂਰੀ ਤਰ੍ਹਾਂ ਬੰਦ ਰਹਿਣਗੇਸਾਰੇ ਮਨੋਰੰਜਨ ਪਾਰਕ ਬੰਦ ਰਹਿਣਗੇ। ਹਫ਼ਤਾਵਾਰੀ ਮੰਡੀ (ਅਪਣੀ ਮੰਡੀ ਵਾਂਗ) ਬੰਦ ਰਹਿਣਗੀਆਂ, ਹਰ ਤਰ੍ਹਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਮੁਲਤਵੀ ਹਨ ਪਰ ਕੋਵਿਡ ਦੀ ਰੋਕਥਾਮ ਸਬੰਧੀ ਭਰਤੀ ਪਰੀਖਿਆ ਉਪਰ ਰੋਕ ਨਹੀਂ ਹੋਵੇਗੀ। ਧਾਰਮਿਕ ਅਸਥਾਨ ਸ਼ਾਮ 6 ਵਜੇ ਰੋਜ਼ਾਨਾ ਬੰਦ ਹੋਣ ਹੋਣਗੇ, ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਤੇ ਗਿਰਜ਼ਾਘਰਾਂ 'ਚ ਇਕੱਠ ਦੀ ਮਨਾਹੀ ਹੈ।

Have something to say? Post your comment