Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ : ਲਾਲਜੀਤ ਸਿੰਘ ਭੁੱਲਰ

June 22, 2024 02:38 PM
SehajTimes

ਤਰਨ ਤਾਰਨ : ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਬਠਿੰਡਾ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਤਰਨ ਤਾਰਨ ਵਿਖੇ 5 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਸ਼ੁਰੂ ਕੀਤੇ ਗਏ ਹਨ ਤਾਂ ਜੋ ਲੋੜਵੰਦਾਂ ਨੂੰ ਡਰਾਇਵਿੰਗ ਸਕਿੱਲ ਸਿੱਖਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਵੱਲੋਂ ਚਲਾਏ ਜਾ ਰਹੇ ਤਰਨ ਤਾਰਨ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ ਦਾ ਨਿਰੀਖਣ ਕਰਨ ਮੌਕੇ ਦਿੱਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਿਖਿਆਰਥੀਆ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪਹਿਲਾਂ ਨਵਾਂ ਡਰਾਈਵਿੰਗ ਲਾਇਸੈਂਸ ਬਣਾਉਣ ਜਾਂ ਪੁਰਾਣਾ ਲਾਇਸੈਂਸ ਰਿਨਿਊ ਕਰਾਉਣ ਲਈ ਰਿਫ੍ਰੈਸਰ ਕੋਰਸ ਕਰਨ ਲਈ ਮਹੂਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜਾਣਾ ਪੈਂਦਾ ਸੀ ਜਿਸ ਕਾਰਨ ਲੋਕਾ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਮਹੂਆਣੇ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕ ਆਪਣੀ ਟ੍ਰੇਨਿੰਗ ਰੈੱਡ ਕਰਾਸ ਦਫਤਰ ਤਰਨ ਤਾਰਨ ਵਿਖੇ ਬਣੇ ਸੈਂਟਰ ਵਿੱਚ ਕਰ ਸਕਦੇ ਹਨ।



ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਭਵਨ ਤਰਨ ਤਾਰਨ ਵਿਖੇ ਬਣੇ ਤਰਨ ਤਾਰਨ ਇੰਨਸੀਚਿਊਟ ਆਫ਼ ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲਜ਼ ਸੈਂਟਰ ਵਿੱਚ ਸੜਕੀ ਨਿਯਮਾਂ ਸਬੰਧੀ ਦੋ ਦਿਨ ਦੀ ਟ੍ਰੇਨਿੰਗ ਕਰਵਾਈ ਜਾਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ, ਕਾਰਜਕਾਰੀ ਸਕੱਤਰ ਸਰਬਜੀਤ ਸਿੰਘ ਥਿੰਦ, ਸ੍ਰੀ ਦਿਲਬਾਗ਼ ਸਿੰਘ ਚੇਅਰਮੈਨ ਅਤੇ ਜ਼ਿਲ੍ਹਾ ਟ੍ਰੇਨਿੰਗ ਸੁਰਵਾਈਜ਼ਰ ਸੁਰਜੀਤ ਸਿੰਘ ਨਿੱਜਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

Have something to say? Post your comment

 

More in Majha

ਬਾਬਾ ਫਰੀਦ ਯੂਨੀਵਰਸਿਟੀ ‘ਚ 90–100 ਕਰੋੜ ਦੇ ਘਪਲੇ ਦੇ ਆਰੋਪ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਨਾਵਲਟੀ ਚੌਂਕ ‘ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਈ ਦੁਕਾਨਾਂ ‘ਤੇ ਅਚਾਨਕ ਛਾਪੇ

ਗੁਰੂ ਨਾਨਕ ਦੇਵ ਹਸਪਤਾਲ ‘ਚੋਂ 3 ਦਿਨਾਂ ਦਾ ਨਵਜੰਮਿਆ ਬੱਚਾ ਅਗਵਾ

ਅੰਮ੍ਰਿਤਸਰ GRP ਦੀ ਵੱਡੀ ਕਾਮਯਾਬੀ, 100 ਦੇ ਕਰੀਬ ਗੁੰਮ ਤੇ ਚੋਰੀ ਹੋਏ ਮੋਬਾਈਲ ਬਰਾਮਦ

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

ਰਣਜੀਤ ਐਨਕਾਊਂਟਰ ਮਾਮਲੇ ‘ਚ ਪੁਲਿਸ ਨੂੰ ਵੱਡੀ ਰਾਹਤ, ਪੋਸਟਮਾਰਟਮ ਰਿਪੋਰਟ ‘ਚ ਗੋਲੀ ਲੱਗਣ ਨਾਲ ਮੌਤ ਦੀ ਪੁਸ਼ਟੀ

ਦਸਵੀਂ ਦਾ ਪੇਪਰ ਦੇ ਕੇ ਆ ਰਹੇ ਤਿੰਨ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਰਾਜਾਸਾਂਸੀ ਹਲਕੇ 'ਚ ਮਹਿਲਾਵਾਂ ਵੱਲੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ਦੀ ਖੁਸ਼ੀ ਵਿੱਚ ਜਾਗੋ ਕੱਢ ਕੇ ਖ਼ੁਸ਼ੀ ਮਨਾਈ