Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Sports

ਪਰਮਿੰਦਰ ਢੀਂਡਸਾ ਨੇ ਤਗਮਾ ਜੇਤੂ ਰਾਜਵੀਰ ਨੂੰ ਦਿੱਤੀ ਵਧਾਈ 

June 24, 2024 12:57 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਉੱਭਾਵਾਲ ਦੀ ਰਾਜਵੀਰ ਕੌਰ ਵੱਲੋਂ ਪੱਛਮੀ ਬੰਗਾਲ ਦੇ ਸਿਲੀਗੁੜੀ ਵਿਖੇ ਹੋਈ ਜੂਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਾਜਵੀਰ ਕੌਰ ਨੇ ਸੋਨੇ ਦਾ ਤਗਮਾ ਜਿੱਤਕੇ ਪਿੰਡ ਦੇ ਨਾਲ-ਨਾਲ ਜ਼ਿਲ੍ਹਾ ਸੰਗਰੂਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਜੋਕੇ ਸਮੇਂ ਕੁੜੀਆਂ ਅੰਤਰਰਾਸ਼ਟਰੀ ਪੱਧਰ ਤੇ ਖੇਡਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਪੱਧਰ ਤੇ ਹੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੌਰਾਨ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਨ੍ਹਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ ਹਨ, ਖੇਡਾਂ ਮਨੁੱਖ ਨੂੰ ਤੰਦਰੁਸਤ ਰੱਖਣ ਦੇ ਨਾਲ ਨਾਲ ਭਾਈਚਾਰਕ ਸਾਂਝ ਵਿੱਚ ਵੀ ਵਾਧਾ ਕਰਦੀਆਂ ਹਨ। 

Have something to say? Post your comment

 

More in Sports

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"

ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

ਮੈਨਕਾਈਂਡ ਫਾਰਮਾ ਸ਼ੇਰ-ਏ-ਪੰਜਾਬ ਟੀ-20 ਲੀਗ 2026

‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਲਈ ਲੁਧਿਆਣਾ ਤਿਆਰ

ਸ਼ੇਰ-ਏ-ਪੰਜਾਬ ਟੀ-20 ਲੀਗ 2026 : ਸ਼ੁਭਮਨ ਗਿੱਲ ਫ਼ਾਜ਼ਿਲਕਾ ਫ਼ਾਲਕਨਜ਼ ’ਚ ਸ਼ਾਮਲ

ਮਾਲਵਾ ਮੇਲ ਨੇ ਜਿੱਤਿਆ ਪੰਜਾਬ ਕੁਈਨਜ਼ ਕੱਪ, ਫ਼ਾਈਨਲ ਵਿੱਚ ਪੁਆਧ ਐਕਸਪ੍ਰੈਸ ਨੂੰ 7 ਵਿਕਟਾਂ ਨਾਲ ਹਰਾਇਆ